ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਜ਼ਿਲ੍ਹੇ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਗਏ।
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਗਏ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੂੜਾ ਚੁਕਾਈ, ਸਫ਼ਾਈ ਅਤੇ ਲੋੜ ਅਨੁਸਾਰ ਫਾਗਿੰਗ ਦੇ ਕਾਰਜ ਕੀਤੇ ਜਾ ਰਹੇ ਹਨ। (ਬਾਕੀ ਸਫ਼ਾ 7’ਤੇ)