14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਏਂਜਲੀਅਨ ਵੈੱਲਫੇਅਰ ਸੁਸਾਇਟੀ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ ਲਗਾਇਆ

ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)-ਏਂਜਲੀਅਨ ਵੈੱਲਫੇਅਰ ਸੁਸਾਇਟੀ ਧਰਮਕੋਟ ਵਲੋਂ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸਥਾਪਨਾ ਦੇ 25ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਸਕੂਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜੋ ਸਫਲਤਾਪੂਰਵਕ ਸੰਪੰਨ ਹੋਇਆ। ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ।

Ad Position 21
repet_subhas-goyals [Copy P29]
ਮਰੀਜ਼ਾਂ ਨੂੰ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਹਿਰ ਡਾਕਟਰ। 14-09-2026
ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)-ਏਂਜਲੀਅਨ ਵੈੱਲਫੇਅਰ ਸੁਸਾਇਟੀ ਧਰਮਕੋਟ ਵਲੋਂ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸਥਾਪਨਾ ਦੇ 25ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਸਕੂਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜੋ ਸਫਲਤਾਪੂਰਵਕ ਸੰਪੰਨ ਹੋਇਆ। ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਕੈਂਪ ਵਿਚ ਲਗਭਗ 228 ਮਰੀਜ਼ਾਂ ਨੇ ਪਹੁੰਚ ਕੇ ਮਾਹਿਰ ਡਾਕਟਰਾਂ ਤੋਂ ਮੁਫ਼ਤ ਸਿਹਤ ਜਾਂਚ ਅਤੇ ਡਾਕਟਰੀ ਸਲਾਹ ਦਾ ਲਾਭ ਲਿਆ। ਕੈਂਪ ਦੌਰਾਨ ਡਾ. ਅਰਵਿੰਦ ਸ਼ਰਮਾ ਵਲੋਂ ਦਿਲ ਦੇ ਰੋਗਾਂ ਨਾਲ ਸਬੰਧਿਤ ਮਰੀਜ਼ਾਂ ਦੀ ਜਾਂਚ ਕੀਤੀ ਗਈ। ਡਾ. ਤਨਵੀਰ ਕੌਰ ਵਲੋਂ ਸਰਜਰੀ ਅਤੇ ਲੈਪਰੋਸਕੋਪਿਕ ਸਰਜਰੀ ਸਬੰਧੀ ਮਰੀਜ਼ਾਂ ਨੂੰ ਸਲਾਹ ਦਿੱਤੀ ਗਈ, ਜਦ ਕਿ ਡਾ. ਜਤਿੰਦਰ ਕੁਮਾਰ ਵਲੋਂ ਦੰਦਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਟੀਮ ਲਾਈਫ਼ ਆਈ ਕੇਅਰ ਸੈਂਟਰ, ਗੰਗਸਰ ਜੈਤੋ ਵਲੋਂ ਡਾ. ਅਕ੍ਰਿਤੀ ਸਿੰਗਲਾ ਨੇ ਅੱਖਾਂ ਦੀ ਜਾਂਚ ਕੀਤੀ। ਅੱਖਾਂ ਦੀ ਜਾਂਚ ਦੌਰਾਨ ਮੋਤੀਆਬਿੰਦ ਤੋਂ ਪੀੜਤ ਲੋੜਵੰਦ ਮਰੀਜ਼ਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਸੋਮਵਾਰ ਨੂੰ ਮੁਫ਼ਤ ਕੀਤੇ ਜਾਣਗੇ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਏਂਜਲੀਅਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਅਸ਼ੋਕ ਸ਼ਰਮਾ, ਸਕੱਤਰ ਡਾ. ਸੰਜੀਵ ਸ਼ਰਮਾ , ਚੇਅਰਮੈਨ ਐਡਵੋਕੇਟ ਕਰਨ ਸ਼ਰਮਾ ਅਤੇ ਖ਼ਜ਼ਾਨਚੀ ਡਾ. ਅਰਵਿੰਦ ਸ਼ਰਮਾ ਵਲੋਂ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਦੀ 25ਵੀਂ ਵਰ੍ਹੇਗੰਢ ਨੂੰ ਸਮਾਜ-ਸੇਵਾ ਨਾਲ ਜੋੜਨਾ ਇਕ ਸ਼ਲਾਘਾਯੋਗ ਉਪਰਾਲ ਾ ਹੈ ਅਤੇ ਅਜਿਹੇ ਕੈਂਪ ਲੋਕਾਂ ਦੀ ਸਿਹਤ ਸੰਭਾਲ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਏਂਜਲ ਹਾਰਟ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਮਿਸ ਅੰਮ੍ਰਿਤਾ ਸਿੰਘ ਵਲੋਂ ਏਂਜਲੀਅਨ ਵੈੱਲਫੇਅਰ ਸੁਸਾਇਟੀ, ਸਮੂਹ ਮਾਹਿਰ ਡਾਕਟਰਾਂ, ਮੈਡੀਕਲ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਦੀ 25ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਕਰਵਾਇਆ ਗਿਆ ਇਹ ਮੈਡੀਕਲ ਕੈਂਪ ਮਨੁੱਖਤਾ ਅਤੇ ਸਮਾਜ ਸੇਵਾ ਨੂੰ ਸਮਰਪਿਤ ਇਕ ਯਾਦਗਾਰ ਉਪਰਾਲਾ ਹੈ। ਅਜਿਹੇ ਸਿਹਤਮੰਦ ਅਤੇ ਸਮਾਜ-ਸੇਵੀ ਉਪਰਾਲੇ ਲੋਕਾਂ ਲਈ ਬਹੁਤ ਲਾਹੇਵੰਦ ਹਨ ਅਤੇ ਸਮਾਜ ਦੀ ਭਲਾਈ ਵਿਚ ਅਹਿਮ ਯੋਗਦਾਨ ਪਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਹੈੱਡ ਮਾਸਟਰ ਜਗਰੂਪ ਸਿੰਘ ਸਿੱਧੂ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫ਼ੂਕ-ਕਾਹਨ ਸਿੰਘ ਵਾਲਾ
Ad Position 24