13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ‘ਚ ਬਿਜਲੀ ਕੱਟਾਂ ਤੋਂ ਲੋਕ ਔਖੇ-ਬਰਜਿੰਦਰ ਸਿੰਘ ਮੱਖਣ ਬਰਾੜ

ਧਰਮਕੋਟ/ਕੋਟ ਈਸੇ ਖਾਂ, 13 ਸਤੰਬਰ (ਪਰਮਜੀਤ ਸਿੰਘ, ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਬਿਜਲੀ ਦੀ ਅਣ ਨਿਯਮਤ ਸਪਲਾਈ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਧਰਮਕੋਟ/ਕੋਟ ਈਸੇ ਖਾਂ, 13 ਸਤੰਬਰ (ਪਰਮਜੀਤ ਸਿੰਘ, ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਬਿਜਲੀ ਦੀ ਅਣ ਨਿਯਮਤ ਸਪਲਾਈ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਬਿਜਲੀ ਅੱਜ ਹਰ ਘਰ ਅਤੇ ਹਰ ਕਾਰੋਬਾਰ ਦੀ ਮੁੱਢਲੀ ਲੋੜ ਬਣ ਚੁੱਕੀ ਹੈ। ਲੰਬੇ ਬਿਜਲੀ ਕੱਟਾਂ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ ਦੁਕਾਨਦਾਰਾਂ ਛੋਟੇ ਕਾਰੋਬਾਰੀਆਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਲੋੜ ਹੋਰ ਵੱਧ ਜਾਂਦੀ ਹੈ ਅਤੇ ਅਜਿਹੇ ਸਮੇਂ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿਚ ਵਾਰ-ਵਾਰ ਪੈਦਾ ਹੋ ਰਹੇ ਵਿਘਨ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਕਈ ਥਾਵਾਂ ‘ਤੇ ਲੋਕਾਂ ਨੂੰ ਘੰਟਿਆਂ ਤੱਕ ਬਿਜਲੀ ਦੀ ਉਡੀਕ ਕਰਨੀ ਪੈਂਦੀ ਹੈ। ਇਸ ਨਾਲ ਘਰਾਂ ਵਿਚ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵਪਾਰਕ ਸਰਗਰਮੀਆਂ ਵੀ ਪ੍ਰਭਾਵਿਤ ਹੁੰਦੀਆਂ ਹਨ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਬਿਜਲੀ ਸਹੂਲਤਾਂ ਦੇਣ ਦੇ ਦਾਅਵੇ ਕਰਨ ਦੀ ਬਜਾਏ ਸਰਕਾਰ ਨੂੰ ਜ਼ਮੀਨੀ ਪੱਧਰ ‘ਤੇ ਬਿਜਲੀ ਸਪਲਾਈ ਦੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਵੀ ਬਿਜਲੀ ਸਪਲਾਈ ਵਿਚ ਸਮੱਸਿਆ ਆ ਰਹੀ ਹੈ, ਉੱਥੇ ਤੁਰੰਤ ਸੁਧਾਰ ਕੀਤਾ ਜਾਵੇ ਅਤੇ ਬਿਜਲੀ ਦੇ ਬੇਲੋੜੇ ਕੱਟਾਂ ਨੂੰ ਰੋਕਿਆ ਜਾਵੇ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੰਮੇ-ਲੰਮੇ ਕੱਟ ਕੱਢਦੇ ਨੇ ਲੋਕਾਂ ਦੇ ਵੱਟ-ਸਾਬਕਾ ਚੇਅਰਮੈਨ ਤਲਵੰਡੀ ਭੰਗੇਰੀਆ ਕਿਹਾ, ਬਿਜਲੀ ਦੇ ਕੱਟਾਂ ਨੂੰ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ 16 ਦੀ ਰੈਲੀ ਸਬੰਧੀ ਯੂਥ ਪ੍ਰਧਾਨ ਵਲੋਂ ਮੀਟਿੰਗਾਂ ਰੈਲੀ ਵਿਚ ਨੌਜਵਾਨ ਵਰਗ ਵੱਡੀ ਗਿਣਤੀ ਸ਼ਮੂਲੀਅ...
Ad Position 24