13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਦੇ ਲੰਮੇ-ਲੰਮੇ ਕੱਟ ਕੱਢਦੇ ਨੇ ਲੋਕਾਂ ਦੇ ਵੱਟ-ਸਾਬਕਾ ਚੇਅਰਮੈਨ ਤਲਵੰਡੀ ਭੰਗੇਰੀਆ ਕਿਹਾ, ਬਿਜਲੀ ਦੇ ਕੱਟਾਂ ਨੂੰ ਲੈ ਕੇ ਸੂਬੇ ਦਾ ਹਰ ਵਰਗ ਦੁਖੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਵਿਚ ਪੈ ਰਹੀ ਅੱਤ ਦੀ ਗਰਮੀ ਤੇ ਹੁੰਮ੍ਹਸ ਕਾਰਨ ਜਿੱਥੇ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ ਉੱਥੇ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਸੂਬੇ ਦਾ ਹਰ ਵਰਗ ਦੁਖੀ ਹੈ ਤੇ ਸਰਕਾਰ ਵਲੋਂ ਕਿਸਾਨਾਂ ਨੂੰ ਨਿਰੰਤਰ 8 ਘੰਟੇ ਬਿਜਲੀ ਦੇਣ ਦੇ ਵਾਅਦੇ ਵੀ ਵਫ਼ਾ ਨਹੀਂ ਹੋਏ ਤੇ ਝੋਨੇ ਦੀ ਫ਼ਸਲ ਜੋ ਕਿ ਪੱਕਣ ਦੇ ਨੇੜੇ ਹੈ, ਉਸ ਨੂੰ ਸਮੇਂ ਸਿਰ ਪਾਣੀ ਦੀ ਲੋੜ ਹੈ ਜਿਸ ਕਰ ਕੇ ਕਿਸਾਨੀ ਵਰਗ ਵਿਚ ਬਿਜਲੀ ਦੇ ਕੱਟਾਂ ਨੂੰ ਲੈ ਕੇ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
repet_subhas-goyals [Copy P29]
ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ। 14-09-2026
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਵਿਚ ਪੈ ਰਹੀ ਅੱਤ ਦੀ ਗਰਮੀ ਤੇ ਹੁੰਮ੍ਹਸ ਕਾਰਨ ਜਿੱਥੇ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ ਉੱਥੇ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਸੂਬੇ ਦਾ ਹਰ ਵਰਗ ਦੁਖੀ ਹੈ ਤੇ ਸਰਕਾਰ ਵਲੋਂ ਕਿਸਾਨਾਂ ਨੂੰ ਨਿਰੰਤਰ 8 ਘੰਟੇ ਬਿਜਲੀ ਦੇਣ ਦੇ ਵਾਅਦੇ ਵੀ ਵਫ਼ਾ ਨਹੀਂ ਹੋਏ ਤੇ ਝੋਨੇ ਦੀ ਫ਼ਸਲ ਜੋ ਕਿ ਪੱਕਣ ਦੇ ਨੇੜੇ ਹੈ, ਉਸ ਨੂੰ ਸਮੇਂ ਸਿਰ ਪਾਣੀ ਦੀ ਲੋੜ ਹੈ ਜਿਸ ਕਰ ਕੇ ਕਿਸਾਨੀ ਵਰਗ ਵਿਚ ਬਿਜਲੀ ਦੇ ਕੱਟਾਂ ਨੂੰ ਲੈ ਕੇ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅੱਜ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ। ਅੱਜ ਸੂਬੇ ਦਾ ਹਰ ਵਰਗ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਸੜਕਾਂ ‘ਤੇ ਉੱਤਰ ਆਇਆ ਹੈ ਉੱਥੇ ਸੂਬੇ ਦੇ ਕਿਸਾਨ ਵੀ ਲਗਾਤਾਰ ਗਰਿੱਡਾਂ ‘ਤੇ ਧਰਨੇ ਲਗਾ ਕੇ ਤੇ ਆਵਾਜਾਈ ਠੱਪ ਕਰ ਕੇ ਐਕਸੀਅਨ ਰਾਹੀਂ ਮੰਗ ਪੱਤਰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਅੱਜ ਸੂਬੇ ਦੇ ਮੁਲਾਜ਼ਮ ਤੇ ਪੈਨਸ਼ਨਰ ਵੀ ਇਸ ਸਰਕਾਰ ਨੂੰ ਕੋਸ ਰਹੇ ਹਨ ਕਿਉਂਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੀ ਨਹੀਂ ਮੰਨੀਆਂ ਜਾ ਰਹੀਆਂ ਤੇ ਉਹ ਹੜਤਾਲ ਕਰ ਕੇ ਧਰਨਿਆਂ ‘ਤੇ ਜਾ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੀ ਪ੍ਰਵਾਨ ਨਹੀਂ ਕਰ ਰਹੀ। ਜੇਕਰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦਾ ਹਰ ਵਰਗ ਦੁਖੀ ਹੈ ਕਿਉਂਕਿ ਨਿੱਤ ਦਿਹਾੜੇ ਫਿਰੌਤੀਆਂ, ਲੁੱਟਾਂ ਖੋਹਾਂ, ਡਕੈਤੀਆਂ ਤੇ ਨਸ਼ਿਆਂ ਦਾ ਬੋਲਬਾਲਾ ਹੈ ਤੇ ਕੋਈ ਦਿਨ ਅਜਿਹਾ ਨਹੀਂ ਹੁੰਦਾ, ਜਿਸ ਦਿਨ ਪੰਜਾਬ ਵਿਚ ਪੰਜ ਚਾਰ ਨੌਜਵਾਨ ਨਸ਼ੇ ਦੀ ਭੇਟ ਨਾ ਚੜ੍ਹਦੇ ਹੋਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਵੀ ਸਰਕਾਰ ਨਸ਼ਿਆਂ ਤੇ ਨਸ਼ੇ ਦੇ ਸੌਦਾਗਰਾਂ ‘ਤੇ ਰੋਕ ਨਹੀਂ ਲਗਾ ਸਕੀ। ਉਨ੍ਹਾਂ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਅੱਠ ਘੰਟੇ ਨਿਰੰਤਰ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ ਤੇ ਸ਼ਹਿਰਾਂ ਵਿਚ ਵੀ ਬਿਜਲੀ ਦੇ ਕੱਟ ਜੋ ਰਾਤ ਨੂੰ ਲਗਾਏ ਜਾਂਦੇ ਹਨ, ਨੂੰ ਸੀਮਤ ਕੀਤਾ ਜਾਵੇ ਤਾਂ ਜੋ ਬੱਚੇ ਤੇ ਬਜ਼ੁਰਗ ਰਾਤ ਨੂੰ ਚੈਨ ਦੀ ਨੀਂਦ ਸੌ ਸਕਣ।
Ad Position 22
No active advertisement
ਪਿਛਲੀ ਖ਼ਬਰ ਬਾਰ ਪ੍ਰਧਾਨ ਦੀ ਚੋਣ ਜਿੱਤੇ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਪੰਜਾਬ ‘ਚ ਬਿਜਲੀ ਕੱਟਾਂ ਤੋਂ ਲੋਕ ਔਖੇ-ਬਰਜਿੰਦਰ ਸਿੰਘ ਮੱਖਣ ਬਰਾੜ
Ad Position 24