ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਲਗਾਇਆ ਅਡਵੈਂਚਰ ਫਨ ਕੈਂਪ
ਫ਼ਤਿਹਗੜ੍ਹ ਪੰਜਤੂਰ, 13 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਕੂਲ ਮੈਨੇਜਮੈਂਟ ਦੀ ਦੇਖ-ਰੇਖ ਹੇਠ ਅਡਵੈਂਚਰ ਫਨ ਕੈਂਪ ਲਗਾਇਆ ਗਿਆ । ਜਿਸ ਵਿਚ ਨਰਸਰੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਫ਼ਤਿਹਗੜ੍ਹ ਪੰਜਤੂਰ, 13 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਕੂਲ ਮੈਨੇਜਮੈਂਟ ਦੀ ਦੇਖ-ਰੇਖ ਹੇਠ ਅਡਵੈਂਚਰ ਫਨ ਕੈਂਪ ਲਗਾਇਆ ਗਿਆ । ਜਿਸ ਵਿਚ ਨਰਸਰੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਅਡਵੈਂਚਰ ਫਨ ਕੈਂਪ ਵਿਚ ਪੰਜ ਤਰ੍ਹਾਂ ਦੇ ਪੂਲ ਬਣਾਏ ਗਏ ਜਿਸ ਵਿਚ ਬੱਚਿਆਂ ਨੇ ਖੂਬ ਮਸਤੀ ਕੀਤੀ। ਇਸ ਤੋਂ ਬਿਨਾਂ ਰੱਸੀ ਤੇ ਚੱਲਣਾ, ਮੈਰੀ ਗਰਾਊਂਡ, ਕੁੱਦਣ ਵਾਲੇ ਝੂਲੇ, ਰੇਲ ਗੱਡੀ, ਕਮਾਂਡੋ ਸੈੱਟ, ਅਡਵੈਂਚਰ ਬਰਮਾ ਬ੍ਰਿਜ, ਜੋਰਬ ਬਾਲ ਅਤੇ ਰੇਨ ਡਾਂਸ ਸਮੇਤ ਹੋਰ ਵੀ ਵੱਖ-ਵੱਖ ਤਰ੍ਹਾਂ ਦੇ ਝੂਲੇ ਲਗਾਏ ਗਏ। ਇਸ ਮੌਕੇ ਬੱਚਿਆਂ ਲਈ ਡੀ.ਜੇ. ਪਾਰਟੀ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿਚ ਬੱਚਿਆਂ ਨੇ ਗਾਣੇ ਵੀ ਗਾਏ। ਇਸ ਅਡਵੈਂਚਰ ਫਨ ਕੈਂਪ ਵਿਚ ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਦੱਸਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਇਹੋ ਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ।