13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗਣੇਸ਼ ਉਤਸਵ ਤਿਉਹਾਰ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਪਨੀਰ ਅਤੇ ਖੋਏ ਦੇ 10 ਸੈਂਪਲ ਲੈਬਾਰਟਰੀ ਜਾਂਚ ਲਈ ਭੇਜੇ

ਮੋਗਾ, 13 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਗਣੇਸ਼ ਉਤਸਵ ਤਿਉਹਾਰ ਅਤੇ ਆਉਣ ਵਾਲੇ ਤਿਉਹਾਰੀਂ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੋਗਾ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

Ad Position 21
repet_subhas-goyals [Copy P29]
ਫੂਡ ਸੇਫ਼ਟੀ ਟੀਮ ਦੇ ਅਧਿਕਾਰੀ ਡਾ. ਯੋਗੇਸ਼ ਗੋਇਲ ਅਤੇ ਡਾ. ਸੰਦੀਪ ਸਿੰਘ ਚੈਕਿੰਗ ਦੌਰਾਨ। 14-09-2026
ਮੋਗਾ, 13 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਗਣੇਸ਼ ਉਤਸਵ ਤਿਉਹਾਰ ਅਤੇ ਆਉਣ ਵਾਲੇ ਤਿਉਹਾਰੀਂ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੋਗਾ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਫੂਡ ਸੇਫ਼ਟੀ ਟੀਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ, ਡੇਅਰੀਆਂ ਅਤੇ ਦੁੱਧ ਤੋਂ ਬਣੇ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੀਆਂ ਇਕਾਈਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਨੀਰ ਅਤੇ ਖੋਏ ਦੇ ਕੁੱਲ 10 ਸੈਂਪਲ ਲਏ ਗਏ, ਜਿਨ੍ਹਾਂ ਨੂੰ ਗੁਣਵੱਤਾ ਦੀ ਜਾਂਚ ਲਈ ਸਰਕਾਰੀ ਫੂਡ ਟੈਸਟਿੰਗ ਲੈਬਾਰਟਰੀ ਵਿਚ ਭੇਜਿਆ ਗਿਆ ਹੈ। ਇਹ ਸੈਂਪਲ ਢੁੱਡੀਕੇ, ਚੂਹੜਚੱਕ, ਮੇਨ ਬਾਜ਼ਾਰ ਮੋਗਾ, ਕੋਟਕਪੂਰਾ ਰੋਡ, ਗਾਂਧੀ ਰੋਡ, ਫ਼ਿਰੋਜ਼ਪੁਰ ਰੋਡ ਅਤੇ ਹੋਰ ਵੱਖ-ਵੱਖ ਇਲਾਕਿਆਂ ਵਿਚ ਸਥਿਤ ਡੇਅਰੀਆਂ ਅਤੇ ਹਲਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਦੌਰਾਨ ਭਰੇ ਗਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੁੱਧ, ਪਨੀਰ, ਖੋਆ, ਮਠਿਆਈਆਂ ਅਤੇ ਹੋਰ ਦੁੱਧ ਤੋਂ ਬਣੇ ਉਤਪਾਦਾਂ ਦੀ ਮੰਗ ਵਿਚ ਵਾਧਾ ਹੋ ਜਾਂਦਾ ਹੈ। ਇਸ ਲਈ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਨਿਯਮਤ ਤੌਰ ‘ਤੇ ਨਿਗਰਾਨੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਰੇ ਗਏ ਸਾਰੇ ਸੈਂਪਲ ਸਰਕਾਰੀ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ ਅਤੇ ਲੈਬਾਰਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਰਿਪੋਰਟ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਵੀ ਖਾਦ ਪਦਾਰਥ ਦਾ ਸੈਂਪਲ ਮਿਆਰਾਂ ਅਨੁਸਾਰ ਫ਼ੇਲ੍ਹ ਪਾਇਆ ਜਾਂਦਾ ਹੈ ਜਾਂ ਉਸ ਵਿਚ ਮਿਲਾਵਟ, ਘਟੀਆ ਗੁਣਵੱਤਾ ਜਾਂ ਖਾਦ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਫੂਡ ਬਿਜ਼ਨਸ ਆਪਰੇਟਰ ਵਿਰੁੱਧ ਫੂਡ ਸੇਫ਼ਟੀ ਸਟੈਂਡਰਡ ਐਕਟ 2006 ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਤੇ ਰੈਗੂਲੇਸ਼ਨਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਖਾਦ ਪਦਾਰਥਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਕਾਰੋਬਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਖਪਤਕਾਰਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀਆਂ ਗਤੀਵਿਧੀਆਂ ਵਿਰੁੱਧ ਵਿਭਾਗ ਵਲੋਂ ਸਖ਼ਤ ਰੁਖ ਅਪਣਾਇਆ ਜਾਵੇਗਾ। ਫੂਡ ਸੇਫ਼ਟੀ ਟੀਮ ਵਲੋਂ ਸਮੂਹ ਡੇਅਰੀ ਮਾਲਕਾਂ, ਹਲਵਾਈਆਂ ਅਤੇ ਖਾਦ ਪਦਾਰਥ ਤਿਆਰ ਕਰਨ ਵਾਲੇ ਕਾਰੋਬਾਰੀਆਂ ਨੂੰ ਹੇਠ ਲਿਖੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ । ਡਾ. ਸੰਦੀਪ ਸਿੰਘ ਨੇ ਕਿਹਾ ਕਿ ਫੂਡ ਸੇਫ਼ਟੀ ਵਿਭਾਗ ਵਲੋਂ ਤਿਉਹਾਰੀਂ ਸੀਜ਼ਨ ਦੌਰਾਨ ਅਜਿਹੀਆਂ ਚੈਕਿੰਗ ਮੁਹਿੰਮਾਂ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਵਿਭਾਗ ਦਾ ਉਦੇਸ਼ ਕਿਸੇ ਕਾਰੋਬਾਰੀ ਨੂੰ ਬੇਵਜ੍ਹਾ ਪਰੇਸ਼ਾਨ ਕਰਨਾ ਨਹੀਂ, ਸਗੋਂ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਖਾਦ ਪਦਾਰਥ ਖ਼ਰੀਦਦੇ ਸਮੇਂ ਸਾਫ਼-ਸਫ਼ਾਈ, ਗੁਣਵੱਤਾ ਅਤੇ ਮਿਆਦ ਦੀ ਜਾਂਚ ਕਰਨ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖਾਦ ਪਦਾਰਥ ਸਬੰਧੀ ਸ਼ਿਕਾਇਤ ਹੋਵੇ ਤਾਂ ਸਬੰਧਿਤ ਫੂਡ ਸੇਫ਼ਟੀ ਵਿਭਾਗ ਨੂੰ ਸੂਚਿਤ ਕਰਨ। ਫੂਡ ਸੇਫ਼ਟੀ ਟੀਮ ਮੋਗਾ ਵਲੋਂ ਸਪਸ਼ਟ ਕੀਤਾ ਗਿਆ ਕਿ ਆਮ ਜਨਤਾ ਦੀ ਸਿਹਤ ਅਤੇ ਖੁਰਾਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਕਾਨੂੰਨ ਅਨੁਸਾਰ ਨਿਗਰਾਨੀ, ਸੈਂਪਲਿੰਗ ਅਤੇ ਲੋੜੀਂਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਨੇ ਲਗਾਇਆ ਡੀ. ਸੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਸਨੀ ਗਿੱਲ ਦੀ ਅਗਵਾਈ ’ਚ ਕਈ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Ad Position 24