14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

1013 ਲੈਕਚਰਾਰ ਸਿੱਧੀ ਭਰਤੀ ’ਚ ਐਸ.ਸੀ. ਅਤੇ ਬੀ.ਸੀ. ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਡਾਇਰੈਕਟਰ ਭਲਾਈ ਵਿਭਾਗ ਦੇ ਦਫ਼ਤਰ ਦਾ ਘਿਰਾਓ ਅੱਜ

ਸਮਾਲਸਰ, 14 ਸਤੰਬਰ (ਗੁਰਜੰਟ ਕਲਸੀ ਲੰਡੇ)-ਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸਮਾਲਸਰ, 14 ਸਤੰਬਰ (ਗੁਰਜੰਟ ਕਲਸੀ ਲੰਡੇ)-ਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਮੋਗਾ ਦੀ ਬਲਾਕ ਇਕਾਈ ਦੀ ਵਰਚੂਅਲ ਮੀਟਿੰਗ ਬਿੱਟੂ ਸਿੰਘ ਪੰਜਗਰਾਈਂ ਦੀ ਅਗਵਾਈ ‘ਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਥੇਬੰਦੀ ਵਲੋਂ 15 ਸਤੰਬਰ 2026 ਨੂੰ 1013 ਲੈਕਚਰਾਰ ਸਿੱਧੀ ਭਰਤੀ ਵਿਚ ਐਸ.ਸੀ. (25 ਫ਼ੀਸਦੀ) ਅਤੇ ਬੀ.ਸੀ. (12 ਫ਼ੀਸਦੀ) ਵਰਗ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ ਫੇਸ-1 ਮੋਹਾਲੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਭਲਾਈ ਮੰਤਰੀ ਡਾ. ਬਲਜੀਤ ਕੌਰ ਅਤੇ ਡਾਇਰੈਕਟਰ ਭਲਾਈ ਵਿਭਾਗ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਸੂਬਾ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ। ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀ.ਕੇ. ਮੀਣਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਸਮਾਜ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਰਾਖਵਾਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ, ਰੋਸਟਰ ਰਜਿਸਟਰ ਸਹੀ ਬਣਾਉਣ ਤੇ ਨਿਯਮਾਂ ਅਨੁਸਾਰ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਲਈ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਇਸ ਲਈ ਸੰਘਰਸ਼ ਨੂੰ ਅੱਗੇ ਤੋਰਦਿਆਂ ਹੁਣ ਮਿਤੀ 15 ਸਤੰਬਰ ਨੂੰ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਫ਼ੇਜ਼-1 ਮੋਹਾਲੀ ਦਾ ਘਿਰਾਓ ਕਰਕੇ ਭਲਾਈ ਮੰਤਰੀ ਡਾ. ਬਲਜੀਤ ਕੌਰ ਅਤੇ ਡਾਇਰੈਕਟਰ ਭਲਾਈ ਵਿਭਾਗ ਸ੍ਰੀਮਤੀ ਵਿੰਮੀ ਭੁੱਲਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੀਟਿੰਗ ਚ ਵੀਰ ਸਿੰਘ ਮੋਗਾ, ਅਮਨਦੀਪ ਸਿੰਘ ਸਾਹੋਕੇ, ਹਰਜਿੰਦਰ ਸਿੰਘ ਪੁਰਾਣੇਵਾਲਾ, ਹਰਵਿੰਦਰ ਸਿੰਘ ਮਾਰਸ਼ਲ, ਹੈਪੀ ਸਿੰਘ ਮੋਗਾ, ਪ੍ਰੇਮ ਸਿੰਘ ਸੈਂਟਰ ਹੈੱਡ ਟੀਚਰ, ਹਰਜਿੰਦਰ ਸਿੰਘ ਸਮਾਲਸਰ, ਸ਼ਮਸ਼ੇਰ ਸਿੰਘ ਬਾਘਾ ਪੁਰਾਣਾ, ਗੁਰਜੰਟ ਸਿੰਘ ਗੁਰਪ੍ਰੀਤ ਸਿੰਘ ਮੁਖ ਅਧਿਆਪਕ, ਕੰਵਲਜੀਤ ਸਿੰਘ ਕੋਟਲਾ, ਸਰਬਜੀਤ ਸਿੰਘ ਬੰਬੀਹਾ ਭਾਈ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ 15ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ
Ad Position 24