ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ 15ਵੇਂ ਦਿਨ ਵੀ ਜਾਰੀ
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਸਾਰੇ ਗੇਟਾਂ ਦਾ ਘਿਰਾਓ ਕੀਤਾ ਗਿਆ। ਅੱਜ ਦੇ ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ, ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਕਿਸਾਨ ਪੰਜਾਬ ਭਰ ਵਿਚ ਪਿਛਲੇ 15 ਦਿਨਾਂ ਤੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਮੂਹਰੇ ਧਰਨੇ ‘ਤੇ ਬੈਠੇ ਹਨ।
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਸਾਰੇ ਗੇਟਾਂ ਦਾ ਘਿਰਾਓ ਕੀਤਾ ਗਿਆ। ਅੱਜ ਦੇ ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ, ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਕਿਸਾਨ ਪੰਜਾਬ ਭਰ ਵਿਚ ਪਿਛਲੇ 15 ਦਿਨਾਂ ਤੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਮੂਹਰੇ ਧਰਨੇ ‘ਤੇ ਬੈਠੇ ਹਨ। ਇਨ੍ਹਾਂ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਮਸਲਿਆਂ ਤੇ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਚੁੱਪ ਧਾਰੀ ਹੋਈ ਹੈ ਜਿਸ ਕਰ ਕੇ ਅੱਜ 16ਵੇਂ ਦਿਨ ਕਿਸਾਨਾਂ ਨੂੰ ਡੀ.ਸੀ. ਦਫ਼ਤਰਾਂ ਦੇ ਗੇਟ ਘੇਰਨ ਲਈ ਮਜਬੂਰ ਹੋਣਾ ਪਿਆ। ਧਰਨੇ ਨੂੰ ਬਲੌਰ ਸਿੰਘ ਘੱਲ ਕਲਾਂ, ਜਗੀਰ ਸਿੰਘ ਹਿੰਮਤਪੁਰਾ, ਬੂਟਾ ਸਿੰਘ ਭਾਗੀਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਜਗਮੋਹਨ ਸਿੰਘ ਸੈਦੋਕੇ, ਜਗਜੀਤ ਸਿੰਘ ਕੋਕਰੀ, ਇਕਬਾਲ ਸਿੰਘਾਂਵਾਲਾ, ਗੁਰਚਰਨ ਸਿੰਘ ਰਾਮਾ, ਜਸਵਿੰਦਰ ਸਿੰਘ ਘੱਲ ਕਲਾਂ, ਲਖਬੀਰ ਸਿੰਘ ਲੰਢੇਕੇ, ਰਾਮ ਸਿੰਘ, ਬਲਵੀਰ ਸਿੰਘ ਸਮਾਲਸਰ, ਹਰਮੇਲ ਸਿੰਘ ਘਾਲੀ ਤੇ ਪ੍ਰੀਤ ਸਿੰਘ ਸਮਾਲਸਰ ਨੇ ਵੀ ਸੰਬੋਧਨ ਕੀਤਾ। ਧਰਨੇ ਦੇ ਅਖੀਰ ਵਿਚ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਕਮੇਟੀ ਵਲੋਂ 24 ਸਤੰਬਰ ਨੂੰ ਡੀ.ਸੀ. ਦਫ਼ਤਰਾਂ ਦੇ ਘਿਰਾਓ ਦਾ ਸਪਸ਼ਟ ਐਲਾਨ ਕੀਤਾ ਗਿਆ ਹੈ ਤੇ ਇਹ ਵੀ ਕਿਹਾ ਕਿ ਜਿਸ ਦਿਨ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ ਉਸ ਦਿਨ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।