14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੇਂਦਰ ਸਰਕਾਰ ਨਵਾਂ ਬੀਜ ਬਿੱਲ ਲਿਆਉਣ ਤੋਂ ਗੁਰੇਜ਼ ਕਰੇ, ਨਹੀਂ ਤਾਂ ਕਿਸਾਨ ਸੰਘਰਸ਼ ਲਈ ਤਿਆਰ-ਭੁਪਿੰਦਰ ਸਿੰਘ ਦੌਲਤਪੁਰਾ

ਮੋਗਾ, 14 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ: 283) ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਨੇ ਨੈਸ਼ਨਲ ਲੈਬ ਮੋਗਾ ਵਿਖੇ ਇਕੱਤਰਤਾ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵਾਂ ਬੀਜ ਬਿੱਲ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾਂ ਰਹੀਆਂ ਹਨ। ਕੇਂਦਰ ਸਰਕਾਰ ਨਵਾਂ ਬੀਜ ਬਿੱਲ ਲਿਆਉਣ ਤੋਂ ਗੁਰੇਜ਼ ਕਰੇ ਨਹੀਂ ਤਾਂ ਕਿਸਾਨ ਸੰਘਰਸ਼ ਲਈ ਮਜਬੂਰ ਹੋਣਗੇ।

Ad Position 21
repet_subhas-goyals [Copy P29]
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਸੰਬੋਧਨ ਕਰਦੇ ਨਾਲ ਹਨ ਬਲਕਰਨ ਸਿੰਘ ਢਿੱਲੋਂ ਤੇ ਹੋਰ। ਤਸਵੀਰ : ਜਸਪਾਲ ਸਿੰਘ ਬੱਬੀ 15-09-2026
ਮੋਗਾ, 14 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ: 283) ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਨੇ ਨੈਸ਼ਨਲ ਲੈਬ ਮੋਗਾ ਵਿਖੇ ਇਕੱਤਰਤਾ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵਾਂ ਬੀਜ ਬਿੱਲ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾਂ ਰਹੀਆਂ ਹਨ। ਕੇਂਦਰ ਸਰਕਾਰ ਨਵਾਂ ਬੀਜ ਬਿੱਲ ਲਿਆਉਣ ਤੋਂ ਗੁਰੇਜ਼ ਕਰੇ ਨਹੀਂ ਤਾਂ ਕਿਸਾਨ ਸੰਘਰਸ਼ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਨਾਲ ਜੁੜੀਆਂ ਅਨੇਕਾਂ ਸਮੱਸਿਆਵਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਸਮੇਂ ਵਿਚ ਕੇਂਦਰ ਸਰਕਾਰ ਵਲੋਂ ਨਵਾਂ ਬੀਜ ਬਿੱਲ ਲਿਆਉਣਾ ਕਿਸਾਨਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡਰ ਹੈ ਕਿ ਇਸ ਬਿੱਲ ਰਾਹੀਂ ਬੀਜ ਖੇਤਰ ਵਿਚ ਵੱਡੀਆਂ ਬਹੁ-ਕੌਮੀ ਕੰਪਨੀਆਂ ਦਾ ਦਖ਼ਲ ਵਧੇਗਾ ਅਤੇ ਕਿਸਾਨਾਂ ਦੀ ਨਿਰਭਰਤਾ ਨਿੱਜੀ ਕੰਪਨੀਆਂ ‘ਤੇ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਬੀਜ ਕਿਸਾਨ ਦੀ ਖੇਤੀ ਦਾ ਮੁੱਢਲਾ ਸਾਧਨ ਹੈ ਅਤੇ ਇਸ ਨੂੰ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨਾ ਕਿਸਾਨਾਂ ਦੇ ਹਿਤ ਵਿਚ ਨਹੀਂ ਹੈ। ਜੇਕਰ ਬੀਜਾਂ ਦੀਆਂ ਕੀਮਤਾਂ ਅਤੇ ਉਪਲਬਧਤਾ ‘ਤੇ ਕੰਪਨੀਆਂ ਦਾ ਕਬਜ਼ਾ ਵਧਿਆ ਤਾਂ ਇਸ ਦਾ ਸਿੱਧਾ ਬੋਝ ਕਿਸਾਨਾਂ ਦੀ ਜੇਬ ‘ਤੇ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਹੀ ਖੇਤੀਬਾੜੀ ਨਾਲ ਸਬੰਧਿਤ ਕੋਈ ਨਵਾਂ ਕਾਨੂੰਨ ਜਾਂ ਨੀਤੀ ਲਿਆਉਣੀ ਚਾਹੀਦੀ ਹੈ। ਕਿਸਾਨਾਂ ਦੀਆਂ ਸਹਿਮਤੀਆਂ ਅਤੇ ਹਿਤਾਂ ਨੂੰ ਨਜ਼ਰ ਅੰਦਾਜ਼ ਕਰਕੇ ਲਏ ਗਏ ਫ਼ੈਸਲੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬੀਜ ਬਿੱਲ ਨੂੰ ਅੱਗੇ ਵਧਾਇਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਪਹਿਲਾਂ ਵੀ ਸੰਘਰਸ਼ ਕਰਦੇ ਆਏ ਹਨ ਅਤੇ ਭਵਿੱਖ ਵਿਚ ਵੀ ਪਿੱਛੇ ਨਹੀਂ ਹਟਣਗੇ। ਇਸ ਦੇ ਸਬੰਧ ਵਿਚ ਅੱਜ 15 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਣ ਵਾਲੀ ਮਹੀਨਾਵਾਰ ਮੀਟਿੰਗ ਵਿਚ ਇਨ੍ਹਾਂ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 42 ਵਿਚ ਲੋਕ ਮਿਲਣੀ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਪਿੰਡ ਫੂਲੇਵਾਲਾ ’ਚ ਸਵੇਰ ਸਮੇਂ ਸਰਕਾਰੀ ਬੱਸ ਨਾ ਰੁਕਣ ਕਾਰਨ ਸਵਾਰੀਆਂ ਪ੍ਰੇਸ਼ਾਨ
Ad Position 24