14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਾਰਡ ਨੰਬਰ 42 ਵਿਚ ਲੋਕ ਮਿਲਣੀ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਵਾਰਡ ਨੰਬਰ 42 ਵਿਚ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕਾ ਡਾ.

Ad Position 21
repet_subhas-goyals [Copy P29]
ਵਾਰਡ ਨੰਬਰ 42 ਵਿਚ ਲੋਕ ਮਿਲਣੀ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ। ਅਜੀਤ ਤਸਵੀਰ 15-09-2026
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਵਾਰਡ ਨੰਬਰ 42 ਵਿਚ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮੇਅਰ ਵਿਨੇਪਾਲ ਕੌਰ, ਵਾਰਡ ਇੰਚਾਰਜ ਸਾਹਿਲ ਜਿੰਦਲ, ਕੌਂਸਲਰ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ। ਲੋਕਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਇਲਾਕੇ ਦੀਆਂ ਜ਼ਰੂਰਤਾਂ ਬਾਰੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜਾਣੂੰ ਕਰਵਾਇਆ। ਵਿਧਾਇਕਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ। ਵਿਧਾਇਕਾ ਡਾ. ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰ ਦੇ ਹਰ ਵਾਰਡ ਦਾ ਬਰਾਬਰ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਹੁੰਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੋਗਾ ਦੇ ਵਿਕਾਸ ਨੂੰ ਹੋਰ ਤੇਜ਼ ਰਫ਼ਤਾਰ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਲੋਕਾਂ ਵਲੋਂ ਮਿਲ ਰਿਹਾ ਪਿਆਰ, ਭਰੋਸਾ ਅਤੇ ਸਹਿਯੋਗ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਲਈ ਇਸੇ ਤਰ੍ਹਾਂ ਆਪਣਾ ਸਹਿਯੋਗ ਜਾਰੀ ਰੱਖਣ, ਤਾਂ ਜੋ ਸਾਂਝੇ ਯਤਨਾਂ ਨਾਲ ਮੋਗਾ ਨੂੰ ਹੋਰ ਬਿਹਤਰ ਅਤੇ ਸੁੰਦਰ ਬਣਾਇਆ ਜਾ ਸਕੇ। ਇਸ ਦੌਰਾਨ ਵਾਰਡ ਵਾਸੀਆਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਦੇ ਨਾਲ-ਨਾਲ ਇਲਾਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲੱਗਾ ਅਗਲੀ ਖ਼ਬਰ ਕੇਂਦਰ ਸਰਕਾਰ ਨਵਾਂ ਬੀਜ ਬਿੱਲ ਲਿਆਉਣ ਤੋਂ ਗੁਰੇਜ਼ ਕਰੇ, ਨਹੀਂ ਤਾਂ ਕਿਸਾਨ ਸੰਘਰਸ਼ ਲਈ ਤਿਆਰ-ਭੁਪਿੰਦਰ ਸਿੰਘ ਦੌਲਤਪੁਰਾ
Ad Position 24