14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮਿਹਨਤੀ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਪਾਰਟੀ ਦੇ ਮਿਹਨਤੀ ਅਤੇ ਸਰਗਰਮ ਆਗੂਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਉਹ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਦਿਨ-ਰਾਤ ਕੰਮ ਕਰ ਸਕਣ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਪਾਰਟੀ ਦੇ ਮਿਹਨਤੀ ਅਤੇ ਸਰਗਰਮ ਆਗੂਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਉਹ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਦਿਨ-ਰਾਤ ਕੰਮ ਕਰ ਸਕਣ। ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਆਈ.ਟੀ. ਕਨਵੀਨਰ ਸੰਜੀਵ ਕੁਮਾਰ ਬੱਠਲਾ ਦੀ ਪ੍ਰੇਰਨਾ ਨਾਲ ਤਿਆਰ ਕੀਤੀ ਗਈ ਟੀਮ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੋਗਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਆਈ.ਟੀ. ਸੈੱਲ ਦੇ ਕਨਵੀਨਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਨਿਹਾਲ ਸਿੰਘ ਵਾਲਾ ਤੋਂ ਇਕਬਾਲ ਸਿੰਘ , ਧਰਮਕੋਟ ਤੋਂ ਗੌਰਵ ਦੇਵਗਨ, ਬਾਘਾ ਪੁਰਾਣਾ ਤੋਂ ਪੰਕਜ ਅਰੋੜਾ ਅਤੇ ਮੋਗਾ ਤੋਂ ਹਰਪ੍ਰੀਤ ਕੌਰ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਮੋਗਾ ਤੋਂ ਦਲਜੀਤ ਸਿੰਘ ਅਤੇ ਧਰਮਕੋਟ ਤੋਂ ਗੁਰਪ੍ਰੀਤ ਸਿੰਘ ਨੂੰ ਕੋ-ਕਨਵੀਨਰ ਦੀ ਜ਼ਿੰਮੇਵਾਰੀ ਦਿੱਤੀ ਗਈ। ਇਸੇ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਰਕਲਾਂ ਵਿਚ ਵੀ ਆਈ.ਟੀ. ਸੈੱਲ ਦੀ ਟੀਮ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਮੋਗਾ ਦਿਹਾਤੀ-2 ਸਰਕਲ ਵਿਚ ਦਲਜੀਤ ਸਿੰਘ ਅਤੇ ਰਵਿੰਦਰ ਕੁਮਾਰ, ਮੋਗਾ ਸਾਊਥ ਸਰਕਲ ਵਿਚ ਡਾ. ਵਿਨੀਤ ਅਰੋੜਾ ਨੂੰ ਕਨਵੀਨਰ, ਨਿਹਾਲ ਸਿੰਘ ਵਾਲਾ ਦਿਹਾਤੀ ਤੋਂ ਲਖਵਿੰਦਰ ਸਿੰਘ ਲੱਖ ਕਨਵੀਨਰ ਅਤੇ ਰੇਸ਼ਮ ਸਿੰਘ ਮਾਣੂੰਕੇ, ਨਿਰਮਲ ਸਿੰਘ ਮਾਣੂੰਕੇ, ਸੁਖਦੀਪ ਸਿੰਘ ਲੁਹਾਰਾ ਨੂੰ ਕੋ-ਕਨਵੀਨਰ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਨਿਹਾਲ ਸਿੰਘ ਵਾਲਾ ਸ਼ਹਿਰੀ ਸਰਕਲ ਤੋਂ ਸੱਤ ਜੈਨ ਨੂੰ ਕਨਵੀਨਰ ਅਤੇ ਜਸਵੀਰ ਕੌਰ ਵਾਲੀਆ ਅਤੇ ਪਵਨ ਕੁਮਾਰ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ। ਰੌਂਤਾ ਸਰਕਲ ਤੋਂ ਰਾਜਾ ਘੋਲੀਆ ਨੂੰ ਕਨਵੀਨਰ ਅਤੇ ਸੁਨੀਲ ਕੁਮਾਰ ਨੂੰ ਕੋ-ਕਨਵੀਨਰ, ਬੱਧਨੀ ਕਲਾਂ ਸਰਕਲ ਤੋਂ ਦੀਪ ਰਾਉਕੇ ਨੂੰ ਕਨਵੀਨਰ, ਪਰਮਿੰਦਰ ਬੌਡੇ ਤੇ ਅੰਗਰੇਜ਼ ਸਿੰਘ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਨਵ-ਨਿਯੁਕਤ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਆਈ.ਟੀ. ਸੈੱਲ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇਕ ਅਹਿਮ ਮਾਧਿਅਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਪੂਰੀ ਮਿਹਨਤ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਭਾਜਪਾ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਨਿਹਾਲ ਸਿੰਘ ਵਾਲਾ ਵਿਖੇ ਕ੍ਰਿਕਟ ਟੈਨਿਸ ਬਾਲ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਐਸ.ਡੀ.ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲੱਗਾ
Ad Position 24