14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਨਿਹਾਲ ਸਿੰਘ ਵਾਲਾ ਵਿਖੇ ਕ੍ਰਿਕਟ ਟੈਨਿਸ ਬਾਲ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਭਾਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਨਿਹਾਲ ਸਿੰਘ ਵਾਲਾ ਬਲਾਕ ਵਿਚ ਕ੍ਰਿਕਟ ਟੈਨਿਸ ਬਾਲ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਉਤਸ਼ਾਹ ਪੂਰਨ ਮਾਹੌਲ ਵਿਚ ਹੋਈ। ਨਿਹਾਲ ਸਿੰਘ ਵਾਲਾ ਬਲਾਕ ਵਿਚ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵਲੋਂ ਬਾਬਾ ਪਾਖਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਵਿਖੇ ਕੀਤਾ ਗਿਆ।

Ad Position 21
repet_subhas-goyals [Copy P29]
ਬਾਬਾ ਪਾਖਰ ਸਿੰਘ ਸਰਕਾਰੀ ਸਕੂਲ ਢੁੱਡੀਕੇ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਆਗਾਜ਼ ਰਿਬਨ ਕੱਟ ਕੇ ਕਰਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਾਲ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ। ਅਜੀਤ ਤਸਵੀਰ 15-09-2026
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਭਾਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਨਿਹਾਲ ਸਿੰਘ ਵਾਲਾ ਬਲਾਕ ਵਿਚ ਕ੍ਰਿਕਟ ਟੈਨਿਸ ਬਾਲ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਉਤਸ਼ਾਹ ਪੂਰਨ ਮਾਹੌਲ ਵਿਚ ਹੋਈ। ਨਿਹਾਲ ਸਿੰਘ ਵਾਲਾ ਬਲਾਕ ਵਿਚ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵਲੋਂ ਬਾਬਾ ਪਾਖਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਉਤਸ਼ਾਹ ਵਧਾਇਆ ਅਤੇ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਦੇ ਨਾਲ ਹੀ ਖੇਡਾਂ ਰਾਹੀਂ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਬਰ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵਰਗੇ ਗੁਣ ਮਜ਼ਬੂਤ ਹੁੰਦੇ ਹਨ। ਵਿਧਾਇਕ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਖੇਡ ਮਹਾਂਕੁੰਭ ਪਿੰਡਾਂ ਅਤੇ ਬਲਾਕ ਪੱਧਰ ‘ਤੇ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਅਥਾਹ ਸਮਰੱਥਾ ਹੈ ਅਤੇ ਲਗਾਤਾਰ ਮਿਹਨਤ, ਲਗਨ ਅਤੇ ਸਹੀ ਮਾਰਗ ਦਰਸ਼ਨ ਨਾਲ ਉਹ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਤ ਹਾਰ ਦੀ ਚਿੰਤਾ ਕੀਤੇ ਬਿਨਾਂ ਖੇਡ ਨਿਯਮਾਂ ਦੀ ਪਾਲਣਾ ਕਰਦਿਆਂ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਹਰ ਖਿਡਾਰੀ ਲਈ ਮੁਕਾਬਲੇ ਵਿਚ ਭਾਗ ਲੈਣਾ, ਆਪਣੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਨਵੀਆਂ ਸਿੱਖਿਆਵਾਂ ਹਾਸਲ ਕਰਨਾ ਮਹੱਤਵਪੂਰਨ ਹੈ। ਇਸੇ ਤਰ੍ਹਾਂ ਬਲਾਕ ਬਾਘਾਪੁਰਾਣਾ ਦੇ ਜੀ.ਟੀ.ਬੀ. ਗੜ੍ਹ ਰੋਡ, ਰਾਜੇਆਣਾ ਵਿਖੇ ਵੀ ਵੱਖ-ਵੱਖ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇੱਥੇ ਵੀ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਖੇਡ ਵਿਭਾਗ ਦੇ ਅਧਿਕਾਰੀਆਂ, ਕੋਚਾਂ ਅਤੇ ਸਟਾਫ਼ ਵਲੋਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਗਰਮੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਐਂਡ ਸੈਨੀਟੇਸ਼ਨ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਚੋਣ ਹੋਈ ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮਿਹਨਤੀ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ
Ad Position 24