14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੱਧਨੀ ਕਲਾਂ ਵਿਖੇ ਕੀਤੀ

ਨਿਹਾਲ ਸਿੰਘ ਵਾਲਾ, 14 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਅੰਦਰ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਰੰਭ ਕੀਤੀਆਂ ਗਈਆਂ ਪੰਜਾਬ ਬਚਾਓ ਹਲਕਾ ਵਾਈਜ਼ ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਵਿਖੇ ਭਲਕੇ 16 ਸਤੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਅਤੇ ਹਲਕਾ ਪ੍ਰਧਾਨ (ਐਸ.

Ad Position 21
repet_subhas-goyals [Copy P29]
ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਹਲਕਾ ਪ੍ਰਧਾਨ ਐਸ.ਸੀ. ਵਿੰਗ ਜਸਵਿੰਦਰ ਸਿੰਘ ਖੋਟੇ। 15-09-2026
ਨਿਹਾਲ ਸਿੰਘ ਵਾਲਾ, 14 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਅੰਦਰ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਰੰਭ ਕੀਤੀਆਂ ਗਈਆਂ ਪੰਜਾਬ ਬਚਾਓ ਹਲਕਾ ਵਾਈਜ਼ ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਵਿਖੇ ਭਲਕੇ 16 ਸਤੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਅਤੇ ਹਲਕਾ ਪ੍ਰਧਾਨ (ਐਸ.ਸੀ. ਵਿੰਗ) ਜਸਵਿੰਦਰ ਸਿੰਘ ਖੋਟੇ ਨੇ ਦੱਸਿਆ ਕਿ ਬੱਧਨੀ ਕਲਾਂ ਦੀ ਇਹ ਰੈਲੀ 2027 ‘ਚ ਪੰਜਾਬ ਅੰਦਰ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਸਬੰਧੀ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਤੋਂ ਵੱਡੇ ਕਾਫ਼ਲੇ ਦੇ ਰੂਪ ਪਾਰਟੀ ਆਗੂ ਅਤੇ ਵਰਕਰ ਇਸ ਰੈਲੀ ‘ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਦੇ ਨਾਮ ‘ਤੇ ਰਾਜ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਲੋਕਾਂ ਅੰਦਰ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਬੀਤੇ ਸਮੇਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਵੇਲੇ ਸੂਬੇ ਦੇ ਲੋਕਾਂ ਦੀ ਹਰ ਸਹੂਲਤ ਲਈ ਲਾਗੂ ਕੀਤੀ ਹੋਈਆਂ ਲੋਕ ਭਲਾਈ ਨੀਤੀਆਂ ਨੂੰ ਇਸ ਨਿਕੰਮੀ ਸਰਕਾਰ ਨੇ ਬੰਦ ਕਰਕੇ ਸਿਰਫ਼ ਆਪਣੇ ਹੀ ਵਿਕਾਸ ਨੂੰ ਤਰਜ਼ੀਹ ਦਿੱਤੀ ਹੈ। ਹਲਕਾ ਇੰਚਾਰਜ ਰਾਜਵਿੰਦਰ ਸਿੰਘ ਅਤੇ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ ਨੇ ਦੱਸਿਆ ਕਿ ਰੈਲੀ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਉਣ ਉਪਰੰਤ ਵੱਡੇ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਰੈਲੀ ‘ਚ ਪੁੱਜਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਕੋਆਪ੍ਰੇਟਿਵ ਸੁਸਾਇਟੀ ਮਾਣੂੰਕੇ ’ਚ ਇੰਟਰਲਾਕ ਟਾਇਲ ਲਗਾਉਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਇੰਨ-ਬਿੰਨ ਨਿਭਾਏ-ਆਗੂ
Ad Position 24