14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕੋਆਪ੍ਰੇਟਿਵ ਸੁਸਾਇਟੀ ਮਾਣੂੰਕੇ ’ਚ ਇੰਟਰਲਾਕ ਟਾਇਲ ਲਗਾਉਣ ਦੀ ਕੀਤੀ ਸ਼ੁਰੂਆਤ

ਬਾਘਾ ਪੁਰਾਣਾ, 14 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ ‘ਚ ਖੇਤੀ ਸੰਦਾਂ ਦੀ ਸਾਂਭ-ਸੰਭਾਲ ਲਈ ਨਵੀਂ ਖਰੀਦੀ ਗਈ ਜ਼ਮੀਨ (ਪਲਾਟ) ‘ਚ ਇੰਟਰਲਾਕ ਟਾਇਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਸੈਕਟਰੀ ਰਾਜ ਬਹਾਦਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ ‘ਚ ਕਿਸਾਨਾਂ ਨੂੰ ਖੇਤੀ ਸਬੰਧੀ ਸਹੂਲਤਾਂ ਦੇਣ ਲਈ ਹਰੇਕ ਪ੍ਰਕਾਰ ਦੇ ਖੇਤੀ ਸੰਦ ਖ਼ਰੀਦੇ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਾਘਾ ਪੁਰਾਣਾ, 14 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ ‘ਚ ਖੇਤੀ ਸੰਦਾਂ ਦੀ ਸਾਂਭ-ਸੰਭਾਲ ਲਈ ਨਵੀਂ ਖਰੀਦੀ ਗਈ ਜ਼ਮੀਨ (ਪਲਾਟ) ‘ਚ ਇੰਟਰਲਾਕ ਟਾਇਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਸੈਕਟਰੀ ਰਾਜ ਬਹਾਦਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ ‘ਚ ਕਿਸਾਨਾਂ ਨੂੰ ਖੇਤੀ ਸਬੰਧੀ ਸਹੂਲਤਾਂ ਦੇਣ ਲਈ ਹਰੇਕ ਪ੍ਰਕਾਰ ਦੇ ਖੇਤੀ ਸੰਦ ਖ਼ਰੀਦੇ ਗਏ ਹਨ। ਇਨ੍ਹਾਂ ਖੇਤੀ ਸੰਦਾਂ ਦੀ ਸਾਂਭ-ਸੰਭਾਲ ਲਈ ਸੁਸਾਇਟੀ ‘ਚ ਥਾਂ ਦੀ ਕਮੀ ਹੋਣ ਕਾਰਨ ਕੋ: ਸੁਸਾਇਟੀ ਲਈ ਨਵੀਂ ਜ਼ਮੀਨ (ਥਾਂ) ਖਰੀਦੀ ਗਈ ਅਤੇ ਉਕਤ ਨਵੀਂ ਥਾਂ ‘ਚ ਖੇਤੀ ਸੰਦ ਰੱਖਣ ਲਈ ਇੰਟਰਲਾਕ ਟਾਈਲ ਲਗਾਉਣ ਦੀ ਸ਼ੁਰੂਆਤ ਕੋ: ਸੁਸਾਇਟੀ ਦੇ ਕਮੇਟੀ ਮੈਂਬਰਾਂ ਅਤੇ ਸਮੂਹ ਗ੍ਰਾਮ ਪੰਚਾਇਤ ਦੀ ਹਾਜ਼ਰੀ ‘ਚ ਕੀਤੀ ਗਈ।ਇਸ ਮੌਕੇ ਸਰਪੰਚ ਨਿਰਮਲ ਸਿੰਘ ਮਾਣੂੰਕੇ, ਕੋ: ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਚਰਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਚਮਕੌਰ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਜਗਦੀਸ਼ ਸਿੰਘ, ਬਲਵੀਰ ਸਿੰਘ, ਕੁਲਵਿੰਦਰ ਸਿੰਘ, ਕੁਲਜੀਤ ਸਿੰਘ, ਮਨਜੀਤ ਸਿੰਘ ਆਦਿ ਸੁਸਾਇਟੀ ਮੈਂਬਰਾਂ ਤੋਂ ਇਲਾਵਾ ਰਵਿੰਦਰ ਸਿੰਘ ਭੋਲਾ, ਕੇ. ਦੀਪ ਸਿੰਘ, ਮਨਜੀਤ ਸਿੰਘ, ਪ੍ਰਗਟ ਸਿੰਘ, ਹਰਭਗਵਾਨ ਸਿੰਘ ਪੰਚ, ਅਮਰਜੀਤ ਸਿੰਘ, ਅਜਮੇਰ ਸਿੰਘ, ਸੋਹਣਾ ਸਿੰਘ, ਗੁਰਤੇਜ ਸਿੰਘ, ਜੋਰਾ ਸਿੰਘ, ਸੱਜਣ ਸਿੰਘ , ਰਣਜੀਤ ਸਿੰਘ ਆਦਿ ਪਿੰਡ ਦੇ ਪਤਵੰਤੇ ਸੱਜਣ ਅਤੇ ਗ੍ਰਾਮ ਪੰਚਾਇਤ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਤੋਂ ਪੀ.ਜੀ.ਆਈ. ਲਈ ਮੁਫਤ ਬੱਸ ਸੇਵਾ ਦੀ ਸ਼ੁਰੂਆਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੱਧਨੀ ਕਲਾਂ ਵਿਖੇ ਕੀਤੀ
Ad Position 24