14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਧਰਮਕੋਟ ਹਲਕੇ ਦੇ ਐਮ.ਐਲ.ਏ. ਲਾਡੀ ਢੋਸ ਦੀ ਰਿਹਾਇਸ਼ ’ਤੇ ਧਰਨਾ 19 ਨੂੰ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ‘ਤੇ ਆਧਾਰਿਤ ਬਣੀ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਇਕਾਈ ਮੋਗਾ ਦੀ ਜ਼ਰੂਰੀ ਮੀਟਿੰਗ 16 ਸਤੰਬਰ ਦਿਨ ਬੁੱਧਵਾਰ ਨੂੰ 2:30 ਵਜੇ ਦੁਪਹਿਰ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਵੇਗੀ। ਮੀਟਿੰਗ ਵਿਚ ਮੁੱਖ ਤੌਰ ‘ਤੇ 19 ਸਤੰਬਰ 2026 ਨੂੰ ਧਰਮਕੋਟ ਹਲਕੇ ਦੇ ਵਿਧਾਇਕ ਲਾਡੀ ਢੋਸ ਦੀ ਰਿਹਾਇਸ਼ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੇ ਪ੍ਰਬੰਧਾਂ ਅਤੇ ਸ਼ਮੂਲੀਅਤ ਬਾਰੇ ਹੋਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ‘ਤੇ ਆਧਾਰਿਤ ਬਣੀ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਇਕਾਈ ਮੋਗਾ ਦੀ ਜ਼ਰੂਰੀ ਮੀਟਿੰਗ 16 ਸਤੰਬਰ ਦਿਨ ਬੁੱਧਵਾਰ ਨੂੰ 2:30 ਵਜੇ ਦੁਪਹਿਰ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਵੇਗੀ। ਮੀਟਿੰਗ ਵਿਚ ਮੁੱਖ ਤੌਰ ‘ਤੇ 19 ਸਤੰਬਰ 2026 ਨੂੰ ਧਰਮਕੋਟ ਹਲਕੇ ਦੇ ਵਿਧਾਇਕ ਲਾਡੀ ਢੋਸ ਦੀ ਰਿਹਾਇਸ਼ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੇ ਪ੍ਰਬੰਧਾਂ ਅਤੇ ਸ਼ਮੂਲੀਅਤ ਬਾਰੇ ਹੋਵੇਗਾ। ਮੀਟਿੰਗ ਵਿਚ ਸਮੂਹ ਜਥੇਬੰਦੀਆਂ ਦੇ ਕਨਵੀਨਰਾਂ, ਕੋ-ਕਨਵੀਨਰਾਂ ਅਤੇ ਆਜ਼ਾਦ ਮੈਂਬਰਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਮੀਟਿੰਗ ਵਿਚ ਸ਼ਾਮਿਲ ਹੋਣ ਲਈ ਕੁਲਦੀਪ ਸਿੰਘ ਪ੍ਰਧਾਨ, ਜਗਦੀਸ਼ ਸਿੰਘ ਚਹਿਲ, ਲੈਕਚਰਾਰ ਸੁਖਮੰਦਰ ਸਿੰਘ, ਰਜਿੰਦਰ ਸਿੰਘ ਰਿਆੜ, ਕੁਲਵੀਰ ਸਿੰਘ ਢਿੱਲੋਂ, ਸੁਰਜੀਤ ਸਿੰਘ ਗਗੜਾ, ਕੁਲਵਿੰਦਰ ਸਿੰਘ ਖ਼ਾਲਸਾ, ਗੁਰਜੰਟ ਸਿੰਘ ਕੋਕਰੀ, ਭੁਪਿੰਦਰ ਸਿੰਘ ਸੇਖੋਂ, ਬਲੌਰ ਸਿੰਘ ਘਾਲੀ, ਗੁਰਮੇਲ ਸਿੰਘ ਨਾਹਰ, ਪ੍ਰਗਟ ਸਿੰਘ ਕਿਸ਼ਨਪੁਰਾ, ਬਲਜਿੰਦਰ ਸਿੰਘ ਧਾਲੀਵਾਲ, ਸੁਖਪਾਲਜੀਤ ਸਿੰਘ, ਪ੍ਰਿੰਸੀਪਲ ਪੂਰਨ ਸਿੰਘ, ਨਰੇਸ਼ ਕੁਮਾਰ, ਸੈਮੂਅਲ, ਪਲਵਿੰਦਰ ਸਿੰਘ ਸਿੱਧੂ ਨੇ ਅਪੀਲ ਕੀਤੀ ਕਿ ਸਾਰੇ ਮੈਂਬਰ ਸਮੇਂ ਸਿਰ ਮੀਟਿੰਗ ‘ਚ ਸ਼ਾਮਿਲ ਹੋਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਆਪਣੀ ਆਵਾਜ਼ ਪੰਜਾਬ ਸਰਕਾਰ ਦੇ ਬੋਲੇ ਕੰਨਾਂ ਤੱਕ ਪਹੁੰਚਾਉਣ ਲਈ 19 ਸਤੰਬਰ ਨੂੰ ਧਰਮਕੋਟ ਦੇ ਵਿਧਾਇਕ ਲਾਡੀ ਢੋਸ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿਚ ਪਹੁੰਚਣ। ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਗਿਆਨ ਸਿੰਘ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗਣਪਤੀ ਬੱਪਾ ਮੌਰਿਆ ਦੇ ਜੈਕਾਰਿਆਂ ਨਾਲ ਗੂੰਜਿਆ ਆਈ.ਐਸ.ਐਫ. ਕੈਂਪਸ ਅਗਲੀ ਖ਼ਬਰ ਲਾਲ ਦੁਆਰਾ ਮੰਦਰ ਵਿਚ ਪਾਵਨ ਦੂਜ ਮੌਕੇ ਸੰਕੀਰਤਨ ਕਰ ਕੇ ਸ਼ਰਧਾਲੂਆਂ ਨੇ ਕੀਤਾ ਗੁਰੂ ਮਹਿਮਾ ਦਾ ਗੁਣਗਾਨ-ਰਜਿੰਦਰ ਵਧਵਾ
Ad Position 24