14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਗ਼ੈਰ ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਬੀ. ਐਡ ਅਧਿਆਪਕ ਫ਼ਰੰਟ ਦੇ ਸੂਬਾ ਪ੍ਰਧਾਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਡੀ.

Ad Position 21
repet_subhas-goyals [Copy P29]
ਮੋਗਾ ਵਿਖੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਗ਼ੈਰ ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਸਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਹਰਜੀਤ ਸਿੰਘ 15-09-2026
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਬੀ.ਐਡ ਅਧਿਆਪਕ ਫ਼ਰੰਟ ਦੇ ਸੂਬਾ ਪ੍ਰਧਾਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਅਧਿਆਪਕ ਦਲ ਦੇ ਸੂਬਾ ਜਨਰਲ ਸਕੱਤਰ ਹਰਜੰਟ ਸਿੰਘ ਬੋਡੇ, ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੱਜਪਾਲ ਸਿੰਘ ਬਾਜੇਕੇ, ਐਲੀਮੈਂਟਰੀ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ, ਫਿਜ਼ੀਕਲ ਐਜੂਕੇਸ਼ਨ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ, ਸੁਖਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ., ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ, ਐਸ.ਸੀ. ਬੀ.ਸੀ. ਟੀਚਰ ਯੂਨੀਅਨ ਤੋਂ ਵੀਰ ਸਿੰਘ, ਈ.ਟੀ.ਟੀ. ਟੀਚਰ ਯੂਨੀਅਨ ਤੋਂ ਮਨਮੀਤ ਰਾਏ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ‘ਤੇ ਥੋਪੇ ਜਾ ਰਹੇ ਗ਼ੈਰ ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 15 ਸਤੰਬਰ ਤੋਂ ਐਸ.ਐਮ.ਸੀ. ਕਮੇਟੀਆਂ ਦੀਆਂ ਮੀਟਿੰਗਾਂ ਵਿਚ ਅਧਿਆਪਕ ਸਰਕਾਰ ਦੀਆਂ ਗ਼ੈਰ ਵਿੱਦਿਅਕ ਸਕੀਮਾਂ ਦਾ ਪ੍ਰਚਾਰ ਨਹੀਂ ਕਰਨਗੇ। ਇਸ ਦੀ ਬਜਾਏ ਗ਼ੈਰ ਵਿੱਦਿਅਕ ਕੰਮਾਂ ਕਾਰਨ ਅਧਿਆਪਕਾਂ ‘ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ਖੇਡਾਂ ਵਤਨ ਪੰਜਾਬ ਵਿਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਅਧਿਆਪਕਾਂ ‘ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਕਿਹਾ ਕਿ ਸਕੂਲਾਂ ਵਿਚ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਬੇਲੋੜੀਆਂ ਡਾਕਾ ਤਿਆਰ ਕਰਵਾਉਣ, ਗੂਗਲ ਫਾਰਮ ਭਰਵਾਉਣ, ਵੱਖ-ਵੱਖ ਆਨਲਾਈਨ ਪੋਰਟਲਾਂ ‘ਤੇ ਅੰਕੜੇ ਦਰਜ ਕਰਨ, ਰਾਸ਼ਨ ਕਾਰਡ ਅਤੇ ਸਰਵੇਖਣਾਂ ਲਈ ਸਕੂਲਾਂ ਤੋਂ ਬਾਹਰ ਡਿਊਟੀਆਂ ਲਗਾਉਣ ਵਰਗੇ ਕੰਮ ਕਰਵਾਏ ਜਾ ਰਹੇ ਹਨ। ਇਸ ਕਾਰਨ ਅਧਿਆਪਕਾਂ ਦਾ ਕੀਮਤੀ ਸਮਾਂ ਕਲਾਸ-ਰੂਮ ਤੋਂ ਬਾਹਰ ਲੱਗ ਰਿਹਾ ਹੈ ਅਤੇ ਵਿਦਿਆਰਥੀਆ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕ ਸਿਰਫ਼ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿੱਦਿਅਕ ਗਤੀਵਿਧੀਆਂ ‘ਤੇ ਧਿਆਨ ਕੇਂਦਰਿਤ ਕਰਨਗੇ। 15 ਸਤੰਬਰ ਨੂੰ ਐਸ.ਡੀ.ਐਮ., ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਨੋਟਿਸ ਦਿੱਤੇ ਜਾਣਗੇ। ਇਸ ਤੋਂ ਬਾਅਦ ਇਹ ਤਿੰਨੇ ਕੰਮ ਮੁਕੰਮਲ ਤੌਰ ‘ਤੇ ਬੰਦ ਕਰਨ ਦਾ ਫ਼ੈਸਲਾ ਲਾਗੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਦੇ ਅਧਿਆਪਕਾਂ ਦਾ ਬਾਬਾ ਫਰੀਦ ਬੈ ਸਟ ਟੀਚਰ ਐਵਾਰਡ-2026 ਨਾਲ ਸਨਮਾਨ ਅਗਲੀ ਖ਼ਬਰ ਗਣਪਤੀ ਬੱਪਾ ਮੌਰਿਆ ਦੇ ਜੈਕਾਰਿਆਂ ਨਾਲ ਗੂੰਜਿਆ ਆਈ.ਐਸ.ਐਫ. ਕੈਂਪਸ
Ad Position 24