15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰਦੁਆਰਾ ਕਰਤਾਰ ਭਵਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਕਰਤਾਰ ਭਵਨ ਮੋਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਤੇ ਗੁਰੂ ਜਸ ਸਰਵਣ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਕਰਤਾਰ ਭਵਨ ਮੋਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਤੇ ਗੁਰੂ ਜਸ ਸਰਵਣ ਕੀਤਾ। ਸਮਾਗਮ ਦੌਰਾਨ ਗਿਆਨੀ ਹਰਜੀਤ ਸਿੰਘ (ਯੂ.ਐਸ.ਏ.), ਕਰਤਾਰ ਭਵਨ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇਸਤਰੀ ਸਤਸੰਗ ਸਭਾ ਦੇ ਪ੍ਰਧਾਨ ਬੀਬੀ ਚਰਨਜੀਤ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਰਵਿੰਦਰ ਕੌਰ, ਅਜੀਤ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ, ਜਤਿੰਦਰ ਕੌਰ, ਗੁਰਚਰਨ ਕੌਰ, ਗੁਰਸ਼ਰਨ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ ਕਾਲੜਾ, ਗੁਰਿੰਦਰ ਕੌਰ ਡੌਲੀ, ਗੁਰਪਾਲ ਕੌਰ, ਸੁਰਿੰਦਰ ਕੌਰ, ਗੁਰਮੀਤ ਕੌਰ, ਰਾਣੋ, ਮਨਜੀਤ ਕੌਰ, ਕਿਰਨ, ਕੁਲਵਿੰਦਰ ਕੌਰ, ਅਮਨਦੀਪ ਕੌਰ, ਮਨਜੀਤ ਸਿੰਘ, ਗੁਰਲਾਲ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਰੂਪ ਸਿੰਘ, ਬਲਵਿੰਦਰ ਸਿੰਘ, ਵਿੱਕੀ ਭਾਟੀਆ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀਣ ਵਾਲੇ ਨੌਜਵਾਨ ਦੀ ਹੋਈ ਮੌਤ ਪਰਿਵਾਰ ਨੇ ਮੋਗਾ-ਕੋਟਕਪੂਰਾ ਹਾਈਵੇ... ਅਗਲੀ ਖ਼ਬਰ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ
Ad Position 24