15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀਣ ਵਾਲੇ ਨੌਜਵਾਨ ਦੀ ਹੋਈ ਮੌਤ ਪਰਿਵਾਰ ਨੇ ਮੋਗਾ-ਕੋਟਕਪੂਰਾ ਹਾਈਵੇ ’ਤੇ ਲਗਾਇਆ ਰੋਸ ਧਰਨਾ

ਮੋਗਾ, 15 ਸਤੰਬਰ (ਗੁਰਤੇਜ ਸਿੰਘ ਬੱਬੀ)-ਬੀਤੀ 17 ਅਗਸਤ ਨੂੰ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਆਕਾਸ਼ਦੀਪ ਨਾਂਅ ਦੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਸੀ ਅਤੇ ਬਠਿੰਡਾ ਵਿਖੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਆਖਰ ਉਹ ਬੀਤੇ ਕੱਲ੍ਹ ਜ਼ਿੰਦਗੀ ਦੀ ਜੰਗ ਹਾਰ ਗਿਆ। ਅੱਜ ਇਨਸਾਫ ਨੂੰ ਲੈ ਕੇ ਪਰਿਵਾਰ ਵਲੋਂ ਮੋਗਾ-ਕੋਟਕਪੂਰਾ ਮੇਨ ਹਾਈਵੇ ’ਤੇ ਧਰਨਾ ਲਗਾ ਕੇ ਅਰੋਪੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮੋਗਾ, 15 ਸਤੰਬਰ (ਗੁਰਤੇਜ ਸਿੰਘ ਬੱਬੀ)-ਬੀਤੀ 17 ਅਗਸਤ ਨੂੰ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਆਕਾਸ਼ਦੀਪ ਨਾਂਅ ਦੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਸੀ ਅਤੇ ਬਠਿੰਡਾ ਵਿਖੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਆਖਰ ਉਹ ਬੀਤੇ ਕੱਲ੍ਹ ਜ਼ਿੰਦਗੀ ਦੀ ਜੰਗ ਹਾਰ ਗਿਆ। ਅੱਜ ਇਨਸਾਫ ਨੂੰ ਲੈ ਕੇ ਪਰਿਵਾਰ ਵਲੋਂ ਮੋਗਾ-ਕੋਟਕਪੂਰਾ ਮੇਨ ਹਾਈਵੇ ’ਤੇ ਧਰਨਾ ਲਗਾ ਕੇ ਅਰੋਪੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਦੇ ਪਿਤਾ ਸਥਾਨਕ ਸ਼ਹਿਰ ਦੇ ਮਹਿਮੇ ਵਾਲਾ ਰੋਡ ਨਿਵਾਸੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਆਕਾਸ਼ਦੀਪ ਸਿੰਘ ਦਾ ਤਕਰੀਬਨ ਇਕ ਸਾਲ ਪਹਿਲਾਂ ਪਾਇਲ ਨਾਂਅ ਦੀ ਲੜਕੀ ਨਾਲ ਵਿਆਹ ਹੋਇਆ ਸੀ ਅਤੇ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਵਲੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਸ ਨੂੰ ਸਾਡੇ ਪਰਿਵਾਰ ਤੋਂ ਅਲੱਗ ਰਹਿਣ ਲਈ ਦਬਾਅ ਬਣਾਇਆ ਜਾਂਦਾ ਸੀ| ਜਿਸ ਤੋਂ ਪ੍ਰੇਸ਼ਾਨ ਹੋ ਕੇ ਬੀਤੀ 17 ਤਰੀਕ ਨੂੰ ਸਾਡੇ ਬੇਟੇ ਆਕਾਸ਼ਦੀਪ ਨੇ ਜ਼ਹਿਰੀਲੀ ਦਵਾਈ ਖਾ ਲਈ ਅਤੇ ਲਗਪਗ 20 ਦਿਨ ਦੇ ਕਰੀਬ ਇਲਾਜ ਚੱਲਣ ਤੋਂ ਬਾਅਦ ਆਖਰਕਾਰ ਬਠਿੰਡਾ ਦੇ ਇਕ ਹਸਪਤਾਲ ਵਿਚ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਮੋਗਾ-ਕੋਟਕਪੂਰਾ ਮੇਨ ਹਾਈਵੇ ’ਤੇ ਧਰਨਾ ਲਗਾ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਰੱਖੀ ਗਈ। ਮੌਕੇ ’ਤੇ ਪੁੱਜੇ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਆਕਾਸ਼ਦੀਪ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕੀਤੀ ਗਈ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਸਮੇਤ ਪੰਜ ਲੋਕਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਤੇ ਜਿਨ੍ਹਾਂ ਵਿਚੋਂ ਮ੍ਰਿਤਕ ਦੀ ਘਰਵਾਲੀ ਪਾਇਲ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਜਦੋਂ ਕਿ ਬਾਕੀ ਚਾਰ ਅਰੋਪੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਵਾਰਡ ਨੰਬਰ 27 ’ਚ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ ਕਿਹਾ, ਲੋਕਾਂ ਦੀਆ ਸਮੱਸਿਆਵਾਂ ਦਾ... ਅਗਲੀ ਖ਼ਬਰ ਗੁਰਦੁਆਰਾ ਕਰਤਾਰ ਭਵਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24