15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨਾਲ ਧੱਕੇਸ਼ਾਹੀ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ-ਬਲਰਾਜ ਸਿੰਘ ਖ਼ਾਲਸਾ

ਕਿਸ਼ਨਪੁਰਾ ਕਲਾਂ, 15 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਕਥਿਤ ਤੌਰ ‘ਤੇ ਕੀਤੀ ਜਾ ਰਹੀ ਧੱਕੇਸ਼ਾਹੀ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਕਿਸ਼ਨਪੁਰਾ ਕਲਾਂ, 15 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਕਥਿਤ ਤੌਰ ‘ਤੇ ਕੀਤੀ ਜਾ ਰਹੀ ਧੱਕੇਸ਼ਾਹੀ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦੀ ਹੈ। ਪ੍ਰਧਾਨ ਖ਼ਾਲਸਾ ਨੇ ਕਿਹਾ ਕਿ ਮੋਹਨਜੀਤ ਸੇਰੋਂ ਵਲੋਂ ਨਸ਼ਿਆਂ ਦੇ ਵਿਰੋਧ ਵਿਚ ਰੋਸ ਪ੍ਰਗਟ ਕਰਦਿਆਂ ਆਪਣੇ ਕੋਠੇ ‘ਤੇ ਕਾਲਾ ਝੰਡਾ ਲਹਿਰਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਉਸ ਨਾਲ ਅਣਮਨੁੱਖੀ ਵਰਤਾਅ ਕੀਤਾ ਗਿਆ, ਜਿਸ ਕਾਰਨ ਉਹ ਹਸਪਤਾਲ ਵਿਚ ਜਿੰਦਗੀ-ਮੌਤ ਦੀ ਲੜਾਈ ਲੜ ਰਿਹਾ ਹੈ। ਇਸੇ ਤਰ੍ਹਾਂ ਗੁਲਜ਼ਾਰ ਸਿੰਘ ਵਲੋਂ ਇਕ ਮੰਤਰੀ ਦੇ ਮਿਲਣੀ ਸਮਾਗਮ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਗੱਲ ਰੱਖਣ ‘ਤੇ ਉਸ ਨਾਲ ਕਥਿਤ ਤੌਰ ‘ਤੇ ਕੀਤੇ ਗਏ ਅਪਮਾਨਜਨਕ ਵਰਤਾਅ ‘ਤੇ ਵੀ ਉਨ੍ਹਾਂ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨਰੇਗਾ ਵਰਕਰਾਂ, ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਬਿਜਲੀ ਮੁਲਾਜ਼ਮਾਂ ਨਾਲ ਹੋਏ ਕਥਿਤ ਵਿਵਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰਿਕ ਪ੍ਰਬੰਧ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ, ਨਾ ਕਿ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਅਗਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਮੋਗਾ ਦੀ ਮੀਟਿੰਗ ਹੋਈ
Ad Position 24