15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਪ ਸਰਕਾਰ ਬਿਜਲੀ ਸਪਲਾਈ ਦੇਣ ’ਚ ਨਾਕਾਮ-ਪ੍ਰਧਾਨ ਪਰਮਿੰਦਰ ਭੁੱਲਰ

ਕਿਸ਼ਨਪੁਰਾ ਕਲਾਂ, 15 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਚ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਸਪਲਾਈ ਦੇ ਮਾਮਲੇ ਵਿਚ ਨਾਕਾਮ ਸਾਬਤ ਹੋ ਰਹੀ ਹੈ। ਸੂਬੇ ਵਿਚ ਲੱਗ ਰਹੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਆਮ ਲੋਕਾਂ ਅਤੇ ਉਦਯੋਗਪਤੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਕਿਸ਼ਨਪੁਰਾ ਕਲਾਂ, 15 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਵਿਚ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਸਪਲਾਈ ਦੇ ਮਾਮਲੇ ਵਿਚ ਨਾਕਾਮ ਸਾਬਤ ਹੋ ਰਹੀ ਹੈ। ਸੂਬੇ ਵਿਚ ਲੱਗ ਰਹੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਆਮ ਲੋਕਾਂ ਅਤੇ ਉਦਯੋਗਪਤੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧਰਮਕੋਟ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਲੋਕ ਬਿਜਲੀ ਕੱਟਾਂ ਤੋਂ ਦੁਖੀ ਹਨ ਅਤੇ ਸਰਕਾਰ ਖ਼ਿਲਾਫ਼ ਧਰਨੇ ਤੇ ਪ੍ਰਦਰਸ਼ਨ ਵੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੋਕਾਂ ਦੀ ਮੁੱਖ ਮੰਗ ਨਿਰਵਿਘਨ ਅਤੇ ਲੋੜ ਅਨੁਸਾਰ ਬਿਜਲੀ ਸਪਲਾਈ ਦੀ ਹੈ, ਤਾਂ ਜੋ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਅਤੇ ਉਦਯੋਗਾਂ ਨੂੰ ਆਪਣਾ ਕੰਮ ਚਲਾਉਣ ਵਿਚ ਮੁਸ਼ਕਲ ਨਾ ਆਵੇ। ਉਨ੍ਹਾਂ ਦੋਸ਼ ਲਾਇਆ ਕਿ ਵਧਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਅਗਾਊਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫੋਕੀਆਂ ਬਿਆਨਬਾਜ਼ੀਆਂ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦੇ ਰੋਸ ਮਾਰਚ ’ਚ ਸ਼ਾਮਲ ਹੋਣ ਲਈ ਚੰਡੀਗੜ੍ਹ ਰਵਾਨਾ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
Ad Position 24