ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦੇ ਰੋਸ ਮਾਰਚ ’ਚ ਸ਼ਾਮਲ ਹੋਣ ਲਈ ਚੰਡੀਗੜ੍ਹ ਰਵਾਨਾ
ਮੋਗਾ, 15 ਸਤੰਬਰ (ਅਸ਼ੋਕ ਬਾਂਸਲ)-ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਵਿਚ ਪੰਜਾਬ ਭਰ ਤੋਂ ਕਾਂਗਰਸ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕਰਦਿਆਂ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕੀਤੀ।
ਮੋਗਾ, 15 ਸਤੰਬਰ (ਅਸ਼ੋਕ ਬਾਂਸਲ)-ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਵਿਚ ਪੰਜਾਬ ਭਰ ਤੋਂ ਕਾਂਗਰਸ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕਰਦਿਆਂ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੀ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਲਈ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਮੋਹਿਤ ਸੂਦ, ਰਿਸ਼ੂ ਸੂਦ, ਸਚਿਨ, ਵਿਸ਼ਾਲ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਮਰਹੂਮ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਰੋਸ ਮਾਰਚ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਸਰਕਾਰ ਤੋਂ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਬਣਦਾ ਇਨਸਾਫ਼ ਦੇਣ ਦੀ ਮੰਗ ਕੀਤੀ ਗਈ।