15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ...

ਸਫ਼ਾ 5 ਦੀ ਬਾਕੀ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਟ੍ਰੈਫਿਕ, ਪਾਰਕਿੰਗ, ਸੁਰੱਖਿਆ, ਬਿਜਲੀ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸਫ਼ਾ 5 ਦੀ ਬਾਕੀ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਟ੍ਰੈਫਿਕ, ਪਾਰਕਿੰਗ, ਸੁਰੱਖਿਆ, ਬਿਜਲੀ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਰਸ਼ਕਾਂ ਦੀ ਆਵਾਜਾਈ ਸੁਚਾਰੂ ਬਣਾਉਣ ਲਈ ਢੁਕਵੀਂ ਟ੍ਰੈਫਿਕ ਯੋਜਨਾ ਤਿਆਰ ਕੀਤੀ ਜਾਵੇ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਏ। ਜ਼ਿਕਰਯੋਗ ਹੈ ਕਿ 15 ਸਤੰਬਰ ਨੂੰ ਦਾਣਾ ਮੰਡੀ ਨਿਹਾਲ ਸਿੰਘ ਵਾਲਾ, 16 ਸਤੰਬਰ ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਬਾਘਾਪੁਰਾਣਾ, 17 ਸਤੰਬਰ ਨੂੰ ਦਾਣਾ ਮੰਡੀ ਮੋਗਾ ਅਤੇ 18 ਸਤੰਬਰ ਨੂੰ ਦਾਣਾ ਮੰਡੀ ਧਰਮਕੋਟ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਸ਼ਾਮ 6 ਤੋਂ 8 ਵਜੇ ਤੱਕ ਹੋਣ ਵਾਲੇ ਇਨ੍ਹਾਂ ਸ਼ੋਅਜ਼ ਦੌਰਾਨ ਆਧੁਨਿਕ ਡਰੋਨ ਤਕਨਾਲੋਜੀ, ਨਰੇਸ਼ਨ ਅਤੇ ਕਹਾਣੀ ਪੇਸ਼ਕਾਰੀ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰਤਾ, ਭਾਈਚਾਰੇ, ਦਇਆ ਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਪੇਸ਼ ਕੀਤਾ ਜਾਵੇਗਾ। ਸ੍ਰੀ ਸੇਤੀਆ ਨੇ ਕਿਹਾ ਕਿ ਇਹ ਡਰੋਨ ਸ਼ੋਅ ਕੇਵਲ ਤਕਨੀਕੀ ਪੇਸ਼ਕਾਰੀ ਨਹੀਂ, ਸਗੋਂ ਗੁਰੂ ਜੀ ਦੇ ਮਨੁੱਖੀ ਬਰਾਬਰਤਾ, ਸਨਮਾਨ ਅਤੇ ਭਾਈਚਾਰੇ ਦੇ ਅਮਰ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਸੰਤ ਬਾਬਾ ਖੇਮ ਦਾਸ ਦਾ ਬਰਸੀ ਸਮਾਗਮ ਭਲਕੇ ਵਿਵੇਕ ਆਸ਼ਰਮ ਜਲਾਲ ਵਿਖੇ ਹੋਵੇਗਾ ਵਿਸ਼ਾਲ ਸਤਿਸੰਗ
Ad Position 24