15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਖ਼ੂਨਦਾਨ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

ਠੱਠੀ ਭਾਈ, 15 ਸਤੰਬਰ (ਮਠਾੜੂ)-ਨੇੜਲੇ ਪਿੰਡ ਸੇਖਾ ਕਲਾਂ ਵਿਖੇ ਬਾਬਾ ਰੁੱਖੜ ਦਾਸ ਦੇ ਸਥਾਨ ‘ਤੇ ਹਰ ਸਾਲ ਦੀ ਤਰ੍ਹਾਂ 17 ਸਤੰਬਰ ਨੂੰ ਕਰਵਾਏ ਜਾ ਰਹੇ ਸਾਲਾਨਾ ਭੰਡਾਰੇ ਅਤੇ ਸਭਿਆਚਾਰਕ ਜੋੜ ਮੇਲੇ ਨੂੰ ਸਮਰਪਿਤ 16 ਸਤੰਬਰ ਨੂੰ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਸੇਖਾ ਕਲਾਂ ਵਲੋਂ ਸਾਂਝੇ ਉੱਦਮ ਨਾਲ ਵਿਸ਼ਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਤੇਜਿੰਦਰ ਸਿੰਘ ਭੋਲਾ ਸਿੱਧੂ ਅਤੇ ਪ੍ਰਧਾਨ ਸਾਧੂ ਸਿੰਘ ਸੋਹੀ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਜਾਣਗੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਠੱਠੀ ਭਾਈ, 15 ਸਤੰਬਰ (ਮਠਾੜੂ)-ਨੇੜਲੇ ਪਿੰਡ ਸੇਖਾ ਕਲਾਂ ਵਿਖੇ ਬਾਬਾ ਰੁੱਖੜ ਦਾਸ ਦੇ ਸਥਾਨ ‘ਤੇ ਹਰ ਸਾਲ ਦੀ ਤਰ੍ਹਾਂ 17 ਸਤੰਬਰ ਨੂੰ ਕਰਵਾਏ ਜਾ ਰਹੇ ਸਾਲਾਨਾ ਭੰਡਾਰੇ ਅਤੇ ਸਭਿਆਚਾਰਕ ਜੋੜ ਮੇਲੇ ਨੂੰ ਸਮਰਪਿਤ 16 ਸਤੰਬਰ ਨੂੰ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਸੇਖਾ ਕਲਾਂ ਵਲੋਂ ਸਾਂਝੇ ਉੱਦਮ ਨਾਲ ਵਿਸ਼ਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਤੇਜਿੰਦਰ ਸਿੰਘ ਭੋਲਾ ਸਿੱਧੂ ਅਤੇ ਪ੍ਰਧਾਨ ਸਾਧੂ ਸਿੰਘ ਸੋਹੀ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜਾਂਚ ਦੌਰਾਨ ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਲੈਨਜ਼ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿਚ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਬੰਧਕਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 16 ਸਤੰਬਰ ਨੂੰ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਕੈਂਪ ਅਤੇ ਖ਼ੂਨਦਾਨ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਸ ਲੋਕ ਭਲਾਈ ਦੇ ਉਪਰਾਲੇ ਨੂੰ ਸਫਲ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ 9, 10 ਤੇ 11 ਸਬੰਧੀ ਸੂਚੀਆਂ ਸੌਂਪੀਆਂ ਜ਼ਿਲ੍ਹਾ ਮ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ...
Ad Position 24