ਮੋਗਾ ਵਿਖੇ ਸਖੀ ਸਨਮਾਨ ਸਮਾਰੋਹ ’ਚ ਉਮੜਿਆ ਮਹਿਲਾਵਾਂ ਦਾ ਸੈਲਾਬ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
ਵੱਡੀ ਗਿਣਤੀ ’ਚ ਪਹੁੰਚੀਆਂ ਸਖ਼ੀਆਂ ਤੇ ਮਹਿਲਾਵਾਂ-ਜੋਸ਼ ਅਤੇ ਉਤਸ਼ਾਹ ਨੇ ਸਮਾਰੋਹ ਨੂੰ ਬਣਾਇਆ ਯਾਦਗਾਰ
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਵਿਚ ਆਯੋਜਿਤ ਸਖੀ ਸਨਮਾਨ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਸਖ਼ੀਆਂ ਅਤੇ ਮਹਿਲਾਵਾਂ ਨੇ ਪਹੁੰਚ ਕੇ ਮਹਿਲਾ ਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਧਾਇਕਾ ਡਾ.
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਵਿਚ ਆਯੋਜਿਤ ਸਖੀ ਸਨਮਾਨ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਸਖ਼ੀਆਂ ਅਤੇ ਮਹਿਲਾਵਾਂ ਨੇ ਪਹੁੰਚ ਕੇ ਮਹਿਲਾ ਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਵਿਚ ਆਯੋਜਿਤ ਇਹ ਸਖੀ ਸਨਮਾਨ ਸਮਾਰੋਹ ਮਹਿਲਾ ਸ਼ਕਤੀ ਦੀ ਏਕਤਾ, ਹੌਸਲੇ ਅਤੇ ਸਮਰੱਥਾ ਦਾ ਪ੍ਰਤੀਕ ਬਣ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਮਹਿਲਾਵਾਂ ਦੀ ਸ਼ਮੂਲੀਅਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਅੱਜ ਹਰ ਖੇਤਰ ਵਿਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾ ਰਹੀਆਂ ਹਨ। ਡਾ. ਅਰੋੜਾ ਨੇ ਕਿਹਾ ਕਿ ਇਹ ਸਿਰਫ਼ ਸਨਮਾਨ ਸਮਾਰੋਹ ਨਹੀਂ, ਸਗੋਂ ਮੋਗਾ ਦੀਆਂ ਮਹਿਲਾਵਾਂ ਦੀ ਇਕਜੁੱਟਤਾ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਦਾ ਵਿਸ਼ਾਲ ਪ੍ਰਦਰਸ਼ਨ ਹੈ। ਉਨ੍ਹਾਂ ਸਮਾਰੋਹ ਨੂੰ ਸਫਲ ਬਣਾਉਣ ਲਈ ਹਲਕਾ ਮੋਗਾ ਦੀਆਂ ਸਾਰੀਆਂ ਸਖ਼ੀਆਂ, ਮਹਿਲਾ ਵਿੰਗ ਦੀਆਂ ਭੈਣਾਂ ਅਤੇ ਸਮੂਹ ਪਾਰਟੀ ਵਰਕਰਾਂ ਤੇ ਸਹਿਯੋਗੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਇਕਜੁੱਟ ਹੋ ਕੇ ਅੱਗੇ ਵਧਦੀਆਂ ਹਨ ਤਾਂ ਇਤਿਹਾਸ ਬਣਦਾ ਹੈ। ਮਹਿਲਾ ਸ਼ਕਤੀ ਪੰਜਾਬ ਦੀ ਤਾਕਤ ਹੈ ਅਤੇ ਮਹਿਲਾਵਾਂ ਦੀ ਭਾਗੀਦਾਰੀ ਨਾਲ ਸਮਾਜ ਅਤੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਦਾ ਇਕੋ ਨਾਅਰਾ ‘’ਭਗਵੰਤ ਮਾਨ ਸਰਕਾਰ ਦੁਬਾਰਾ’’। ਉਨ੍ਹਾਂ ਕਿਹਾ ਕਿ ਹਰ ਵਰਗ ਅੱਜ ਮਾਨ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਨਾਲ ਜੁੜ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ ਦੌਧਰੀਆ, ਜ਼ਿਲ੍ਹਾ ਪ੍ਰਧਾਨ ਵਰਿੰਦਰਪਾਲ ਸਿੰਘ ਮਧੇਕੇ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸੁਖਵਿੰਦਰ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀਆਂ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।