17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ-ਬਾਬਾ ਭੋਲਾ ਭਗਤ

ਧਰਮਕੋਟ, 16 ਸਤੰਬਰ (ਪਰਮਜੀਤ ਸਿੰਘ)-ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਪਿੰਡ ਚੁੱਘਾ ਖ਼ੁਰਦ ਵਿਖੇ ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਵਸ 18, 19 ਅਤੇ 20 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡੇਰਾ ਪ੍ਰਬੰਧਕਾਂ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Ad Position 21
No active advertisement
ਅਜੀਤ ਡੈਸਕ 17-09-2026
ਧਰਮਕੋਟ, 16 ਸਤੰਬਰ (ਪਰਮਜੀਤ ਸਿੰਘ)-ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਪਿੰਡ ਚੁੱਘਾ ਖ਼ੁਰਦ ਵਿਖੇ ਬਾਬਾ ਸ੍ਰੀ ਚੰਦ ਦਾ 532ਵਾਂ ਜਨਮ ਦਿਵਸ 18, 19 ਅਤੇ 20 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡੇਰਾ ਪ੍ਰਬੰਧਕਾਂ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਭੋਲਾ ਭਗਤ ਨੇ ਦੱਸਿਆ ਕਿ 18 ਸਤੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 20 ਸਤੰਬਰ ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਵਿਚ ਵੱਖ-ਵੱਖ ਕੀਰਤਨੀ ਜਥਿਆਂ, ਰਾਗੀ-ਢਾਡੀ ਜਥਿਆਂ ਅਤੇ ਪੰਥ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ ਜਾਵੇਗਾ। ਬਾਬਾ ਭੋਲਾ ਭਗਤ ਨੇ ਸੰਗਤ ਨੂੰ ਅਪੀਲ ਕੀਤੀ ਕਿ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੇਵਾਦਾਰਾਂ ਅਤੇ ਸੰਗਤ ਵਲੋਂ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਕਮਲ ਚੁੱਘਾ, ਅਵਤਾਰ ਸਿੰਘ ਔਲਖ, ਅਜਮੇਰ ਸਿੰਘ ਦਾਇਆ, ਮਨਜੀਤ ਸਿੰਘ, ਗੁਰਮੀਤ ਸਿੰਘ ਮੋਗਾ, ਸੋਨੂੰ ਮੋਗਾ, ਜਗਪ੍ਰੀਤ ਸਿੰਘ, ਪ੍ਰਗਟ ਸਿੰਘ ਧਰਮਕੋਟ, ਕੁਨਾਲ ਸ਼ਰਮਾ (ਗੋਲਡੀ), ਸਾਹਿਬ ਜੋਤ ਸਿੰਘ, ਬਿੱਟਾ ਮਖੂ, ਤਜਿੰਦਰ ਸਿੰਘ, ਪੱਪਾ ਮੋਗਾ, ਤਰਨੀ ਬੁੱਟਰ, ਬੋਹੜ ਗਿੱਲ, ਮੰਦਰ ਦਾਇਆ, ਸੁਖਮੰਦਰ ਸਿੰਘ, ਹੁਸ਼ਿਆਰ ਸਿੰਘ, ਕੰਮਾਂ ਦਾਇਆ, ਮਾਸਟਰ ਭਗਵੰਤ ਸਿੰਘ ਦਾਇਆ, ਕਰਮ, ਰਾਣਾ ਰਾਊਕੇ ਅਤੇ ਸੰਦੀਪ ਸਿੰਘ ਧਰਮਕੋਟ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਮੋਗਾ ਨੇ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ ’ਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
Ad Position 24