17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਲਈ ਜਥੇ ਰਵਾਨਾ

ਅਜੀਤਵਾਲ, 16 ਸਤੰਬਰ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੀ ਇਕਾਈ ਦੌਧਰ ਵਲੋਂ ਸਤਨਾਮ ਸਿੰਘ ਰਾਮਾ ਅਤੇ ਸੁਖਜੀਤ ਸਿੰਘ ਦੌਧਰ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਲਈ ਜਥੇ ਰਵਾਨਾ ਕੀਤੇ ਗਏ, ਜਿਸ ਵਿਚ ਸੂਬਾ ਆਗੂ ਲਖਵੀਰ ਸਿੰਘ ਦੌਧਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ, ਜਿੰਨਾ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਅੱਜ ਪਿੰਡਾਂ ਵਿਚੋਂ ਵੱਡੇ ਕਾਫ਼ਲੇ ਅਮਨ ਅਰੋੜਾ ਦੀ ਕੋਠੀ ਅੱਗੇ ਪੱਕੇ ਮੋਰਚੇ ਲਈ ਰਵਾਨਾ ਹੋਏ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਟਰਾਲੀਆਂ ਤੇ ਹੋਰ ਸਾਮਾਨ ਲੁੱਟਿਆ ਸੀ, ਜਿਸ ਵਿਚ ਸੰਭੂ ਤੋ 3 ਕਰੋੜ 77 ਲੱਖ 948 ਰੁਪਏ ਦੇ ਸਮਾਨ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ, ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ 2025 ਤੇ ਬੀਜ ਸੋਧ ਬਿੱਲ 2025, ਐਮ. ਐਸ.

Ad Position 21
No active advertisement
ਅਜੀਤ ਡੈਸਕ 17-09-2026
ਅਜੀਤਵਾਲ, 16 ਸਤੰਬਰ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੀ ਇਕਾਈ ਦੌਧਰ ਵਲੋਂ ਸਤਨਾਮ ਸਿੰਘ ਰਾਮਾ ਅਤੇ ਸੁਖਜੀਤ ਸਿੰਘ ਦੌਧਰ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਲਈ ਜਥੇ ਰਵਾਨਾ ਕੀਤੇ ਗਏ, ਜਿਸ ਵਿਚ ਸੂਬਾ ਆਗੂ ਲਖਵੀਰ ਸਿੰਘ ਦੌਧਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ, ਜਿੰਨਾ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਅੱਜ ਪਿੰਡਾਂ ਵਿਚੋਂ ਵੱਡੇ ਕਾਫ਼ਲੇ ਅਮਨ ਅਰੋੜਾ ਦੀ ਕੋਠੀ ਅੱਗੇ ਪੱਕੇ ਮੋਰਚੇ ਲਈ ਰਵਾਨਾ ਹੋਏ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜਬਰ ਤਹਿਤ ਮੋਰਚੇ ਉਖੇੜ ਕੇ ਟਰਾਲੀਆਂ ਤੇ ਹੋਰ ਸਾਮਾਨ ਲੁੱਟਿਆ ਸੀ, ਜਿਸ ਵਿਚ ਸੰਭੂ ਤੋ 3 ਕਰੋੜ 77 ਲੱਖ 948 ਰੁਪਏ ਦੇ ਸਮਾਨ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ, ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ 2025 ਤੇ ਬੀਜ ਸੋਧ ਬਿੱਲ 2025, ਐਮ.ਐਸ.ਪੀ. ਦੀ ਗਰੰਟੀ, ਅਮਰੀਕਾ ਨਾਲ ਕੀਤੀ ਫ਼ਰੀ ਟਰੇਡ ਡੀਲ ਰੱਦ ਕਰਵਾਉਣ, ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੇ ਦਰਜ ਕੀਤੇ ਪਰਚੇ ਰੱਦ ਕਰਾਉਣ, ਪੰਜਾਬ ਵਿਚ ਖੇਤੀ ਬਿਜਲੀ ਦੀ ਚੱਲ ਰਹੀ ਬੇਹੱਦ ਮਾੜੀ ਕਾਰਗੁਜ਼ਾਰੀ ਨੂੰ ਦਰੁਸਤ ਕਰਨ ਆਦਿ ਮੰਗਾਂ ਨੂੰ ਲੈ ਕੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ, ਜੇਕਰ ਸਰਕਾਰ ਨੇ ਸੰਭੂ ਖਨੌਰੀ ਮੋਰਚੇ ਦੀ ਭਰਪਾਈ ਨਾ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਿਆਨਾ ਲੈ ਕੇ ਮਕਾਨ ਕਿਸੇ ਹੋਰ ਨੂੰ ਵੇਚਣ ਤੇ ਅਦਾਲਤ ਨੇ ਲਗਾਈ ਮਕਾਨ ’ਤੇ ਰੋਕ ਅਗਲੀ ਖ਼ਬਰ ਬੇਵਕਤ ਵਿਛੋੜਾ ਦੇ ਕੇ ਤੁਰ ਗਿਆ ਨੈਸ਼ਨਲ ਕਬੱਡੀ ਖਿਡਾਰੀ ਪ੍ਰਸ਼ੋਤਮ ਸ਼ਰਮਾ ਉਰਫ ‘ਛੋਤੀ ਪੰਡਿਤ’
Ad Position 24