16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰੂ ਨਾਨਕ ਕਾਲਜ ਮੋਗਾ ’ਚ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਅਧੀਨ 18 ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਸਤਵਿੰਦਰਪਾਲ ਸਿੰਘ ਐਸ.

Ad Position 21
No active advertisement
ਅਜੀਤ ਡੈਸਕ 17-09-2026
ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਅਧੀਨ 18 ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਸਤਵਿੰਦਰਪਾਲ ਸਿੰਘ ਐਸ.ਡੀ.ਐਮ. ਮੋਗਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਸਤਵਿੰਦਰਪਾਲ ਸਿੰਘ ਐਸ.ਡੀ.ਐਮ. ਮੋਗਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ। ਇਸ ਮੌਕੇ ਸਤਵਿੰਦਰਪਾਲ ਸਿੰਘ ਐਸ.ਡੀ.ਐਮ. ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਕ-ਇਕ ਵੋਟ ਦੀ ਬਹੁਤ ਮਹੱਤਤਾ ਹੈ, ਸਾਨੂੰ ਆਪਣੀ ਵੋਟ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਦੇ ਹੋਏ ਨੈਤਿਕਤਾ ਨਾਲ ਸਹੀ ਅਤੇ ਗਲਤ ਦੀ ਪਹਿਚਾਣ ਕਰਕੇ ਹੀ ਕਰਨੀ ਚਾਹੀਦੀ ਹੈ। ਇਹ ਸਾਡੇ ਲੋਕਤੰਤਰ ਦੀ ਵਿਲੱਖਣਤਾ ਹੈ ਕਿ ਹਰ ਨਾਗਰਿਕ ਨੂੰ ਕਿਸੇ ਜਾਤ, ਧਰਮ, ਲਿੰਗ ਅਤੇ ਉਮਰ ਦੇ ਭੇਦ ਤੋਂ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ। ਇਸ ਕੈਂਪ ਨੂੰ ਆਯੋਜਿਤ ਕਰਨ ਦਾ ਮਕਸਦ ਇਹ ਹੈ ਕਿ ਕੋਈ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਸਾਬਕਾ ਪ੍ਰੋ. ਬਲਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਦੇ ਮਾਣਯੋਗ ਚੋਣ ਕਮਿਸ਼ਨ ਨੇ ਟੀਚਾ ਮਿਥਿਆ ਹੈ ਕਿ ਹਰ ਯੋਗ ਨੌਜਵਾਨ ਜੋ 18 ਸਾਲ ਦਾ 1 ਅਕਤੂਬਰ 2026 ਤੱਕ ਹੋ ਰਿਹਾ ਹੈ ਉਹ ਵੋਟ ਬਣਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਇਸ ਲਈ 100 ਪ੍ਰਤੀਸ਼ਤ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਮੋਗਾ ਸਵੀਪ ਨੋਡਲ ਅਫ਼ਸਰ ਹਰਸਿਮਰਨ ਸਿੰਘ ਮੌਂਟੀ ਨੇ ਵਿਦਿਆਰਥੀਆਂ ਨਾਲ ਵੋਟ ਦੀ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਨਵੀਂ ਵੋਟ ਬਣਾਈ ਜਾ ਸਕਦੀ ਹੈ, ਇਸ ਲਈ ਕਿਹੜੇ ਕਿਹੜੇ ਲੋੜੀਂਦੇ ਦਸਤਾਵੇਜ਼ਾਂ ਦੀ ਜ਼ਰੂਰਤ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬੜੇ ਸੁਚੱਜੇ ਢੰਗ ਨਾਲ ਕਰਕੇ ਇਕ ਯੋਗ ਅਤੇ ਕਾਬਲ ਉਮੀਦਵਾਰ ਨੂੰ ਵੋਟ ਪਾ ਕੇ ਆਪਣਾ ਨੁਮਾਇੰਦਾ ਚੁਣਨ ਤਾਂ ਕਿ ਸਮਾਜ ਅਤੇ ਦੇਸ਼ ਤਰੱਕੀ ਕਰ ਸਕੇ। ਹਰ ਵਿਦਿਆਰਥੀ ਨੂੰ ਆਪਣੀ ਵੋਟ ਬਣਾਉਣੀ ਚਾਹੀਦੀ ਹੈ ਅਤੇ ਨਾਲ-ਨਾਲ ਇਸ ਦੀ ਵਰਤੋਂ ਵੀ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੌਕੇ ਸਟੇਜ ਸੰਚਾਲਕ ਦੀ ਭੂਮਿਕਾ ਡਾ. ਮਨਪ੍ਰੀਤ ਕੌਰ ਨੇ ਨਿਭਾਈ। ਇਸ ਮੌਕੇ ਜਸਵੀਰ ਸਿੰਘ ਕਾਨੂੰਗੋ, ਪਲਵਿੰਦਰ ਸਿੰਘ ਸਰਾਓ ਸਹਾਇਕ ਸਵੀਪ ਨੋਡਲ ਅਫ਼ਸਰ, ਨਵਪ੍ਰੀਤ ਕੁਮਾਰ, ਡਾ. ਗੁਰਮੀਤ ਕੌਰ ਤੇ ਗੁਰਜੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਅਤੇ ਮੋਹਨਜੀਤ ਸ਼ੇਰੋਂ ਕਾਂਡ ਦੇ ਮੱਦੇਨਜ਼ਰ ਸਿਵਲ ਸੁਸਾਇਟੀ ਮੋਗਾ ਨੇ ਕੀਤੀ ਸ਼ਹਿਰ ਵਿਚ ਮੁਨਾਦੀ ਜੇ ਲੋਕ ਨਾ ਬ... ਅਗਲੀ ਖ਼ਬਰ ਹੇਜ ਕਬੱਡੀ ਕਲੱਬ ਲੰਡਨ ਵਲੋਂ ਵਿਛੜੇ ਤਿੰਨ ਕਬੱਡੀ ਖਿਡਾਰੀਆਂ ਦੇ ਪਰਿਵਾਰਾਂ ਦਾ ਸਨਮਾਨ ਬਲਜਿੰਦਰ ਸਿੰਘ ਯੂ.ਕੇ. ਵਲੋਂ ਪ...
Ad Position 24