ਭਾਜਪਾ ਵਲੋਂ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਲਕੇ ਤੋਂ 117 ਵਿਧਾਨ ਸਭਾ ਹਲਕਿਆਂ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਯਾਤਰਾ
ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਵਲੋਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਿਆਂ ਖ਼ਿਲਾਫ਼ ਇਕ ਜਨ ਅੰਦੋਲਨ ਖੜ੍ਹਾ ਕਰਨ ਲਈ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਚਾਰ ਨਸ਼ਾ ਮੁਕਤ ਯਾਤਰਾਵਾਂ 18 ਸਤੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ.
ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਵਲੋਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਿਆਂ ਖ਼ਿਲਾਫ਼ ਇਕ ਜਨ ਅੰਦੋਲਨ ਖੜ੍ਹਾ ਕਰਨ ਲਈ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਚਾਰ ਨਸ਼ਾ ਮੁਕਤ ਯਾਤਰਾਵਾਂ 18 ਸਤੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਸਟੇਟ ਕਨਵੀਨਰ ਨਿਯੁਕਤ ਕੀਤਾ ਗਿਆ ਹੈ, ਨੇ ਦੱਸਿਆ ਕਿ ਚਾਰਾਂ ਯਾਤਰਾਵਾਂ ਦੌਰਾਨ ਲੋੜ ਪੈਣ ‘ਤੇ ਮੈਡੀਕਲ ਸਹੂਲਤਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣ ਲਈ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਕੋਆਰਡੀਨੇਟਰ ਅਤੇ ਕੋ-ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ, ਜੋ ਯਾਤਰਾ ਦੇ ਨਾਲ-ਨਾਲ ਚੱਲਣਗੇ। ਉਨ੍ਹਾਂ ਕੋਲ ਐਂਬੂਲੈਂਸ, ਡਾਕਟਰ, ਫ਼ਸਟ ਏਡ, ਦਵਾਈਆਂ ਆਦਿ ਦੀਆਂ ਪੁਖ਼ਤਾ ਸਹੂਲਤਾਂ ਉਪਲਬਧ ਰਹਿਣਗੀਆਂ। ਡਾ. ਸੀਮਾਂਤ ਗਰਗ ਨੇ ਦੱਸਿਆ ਕਿ 18 ਸਤੰਬਰ ਤੋਂ ਚਾਰ ਵੱਖ-ਵੱਖ ਥਾਵਾਂ ਤੋਂ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲੀ ਯਾਤਰਾ ਦੀ ਸ਼ੁਰੂਆਤ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ/ਸੁਜਾਨਪੁਰ ਖੇਤਰ ਤੋਂ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵਲੋਂ ਕੀਤੀ ਜਾਵੇਗੀ। ਦੂਜੀ ਯਾਤਰਾ 19 ਸਤੰਬਰ ਨੂੰ ਫ਼ਤਿਹਗੜ੍ਹ ਸਾਹਿਬ ਖੇਤਰ ਦੇ ਗੁਰਦੁਆਰਾ ਸਾਹਿਬ ਤੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਤੀਜੀ ਯਾਤਰਾ 20 ਸਤੰਬਰ ਨੂੰ ਫ਼ਾਜ਼ਿਲਕਾ ਸਰਹੱਦ ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਨੂੰ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਹਰੀ ਝੰਡੀ ਦੇਣਗੇ। ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ (ਤਖ਼ਤ ਸ੍ਰੀ ਦਮਦਮਾ ਸਾਹਿਬ) ਤੋਂ ਸ਼ੁਰੂ ਹੋਵੇਗੀ, ਜਿਸ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਯਾਤਰਾ ਦੇ ਆਖ਼ਰੀ ਦਿਨ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਵਿਚ ਪੰਜਾਬ ਦੀ ਇਕ ਵੱਡੀ ਰੈਲੀ ਰਾਹੀਂ ਇਨ੍ਹਾਂ ਯਾਤਰਾਵਾਂ ਦਾ ਸਮਾਪਨ ਕਰਨਗੇ। ਇਸ ਰੈਲੀ ਵਿਚ ਕੇਂਦਰੀ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ ਭਾਜਪਾ ਦੇ ਆਗੂ ਵੀ ਸ਼ਾਮਿਲ ਹੋਣਗੇ। ਪੂਰੇ ਪੰਜਾਬ ਤੋਂ ਭਾਜਪਾ ਦੇ ਵਰਕਰ ਇਸ ਰੈਲੀ ਵਿਚ ਪਹੁੰਚਣਗੇ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਅਸਫਲ ਸਾਬਤ ਹੋ ਰਹੀ ਹੈ, ਇਸ ਨੂੰ ਦੇਖਦੇ ਹੋਏ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੇ ਨਾਲ-ਨਾਲ ਮੈਡੀਕਲ ਸੈੱਲ ਦੇ ਕੋਆਰਡੀਨੇਟਰਾਂ ਅਤੇ ਕੋ-ਕੋਆਰਡੀਨੇਟਰਾਂ ਨੂੰ ਅਪੀਲ ਕੀਤੀ ਕਿ ਉਹ ਤਨਦੇਹੀ ਨਾਲ ਇਨ੍ਹਾਂ ਚਾਰਾਂ ਯਾਤਰਾਵਾਂ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦੇਣ।