16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਕਿਯੂ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ ਵੱਖ ਵੱਖ ਫਸਲਾਂ ਦੀ ਐਮ.ਐਸ.ਪੀ. ਤਹਿਤ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ-ਭੁਪਿੰਦਰ ਸਿੰਘ, ਬਲਕਰਨ ਸਿੰਘ

ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਦਫਤਰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ| ਮੀਟਿੰਗ ਦੌਰਾਨ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਮੀਟਿੰਗ ਵਿਚ ਪੰਜਾਬ ਵਿਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਝੋਨੇ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਣ ਸਬੰਧੀ ਵਿਚਾਰ ਰੱਖੇ ਗਏ| ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਬਾਸਮਤੀ ਦੀ ਫਸਲ ਸਬੰਧੀ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸੱਚਮੁੱਚ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਿਤ ਅਤੇ ਖੁਸ਼ਹਾਲ ਕਰਨਾ ਚਾਹੁੰਦੀ ਹੈ ਤਾਂ ਬਦਲਵੀਆਂ ਫਸਲਾਂ ਲਈ ਐਮ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਮੋਗਾ, 16 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਦਫਤਰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ| ਮੀਟਿੰਗ ਦੌਰਾਨ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਮੀਟਿੰਗ ਵਿਚ ਪੰਜਾਬ ਵਿਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਝੋਨੇ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਣ ਸਬੰਧੀ ਵਿਚਾਰ ਰੱਖੇ ਗਏ| ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਬਾਸਮਤੀ ਦੀ ਫਸਲ ਸਬੰਧੀ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸੱਚਮੁੱਚ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਿਤ ਅਤੇ ਖੁਸ਼ਹਾਲ ਕਰਨਾ ਚਾਹੁੰਦੀ ਹੈ ਤਾਂ ਬਦਲਵੀਆਂ ਫਸਲਾਂ ਲਈ ਐਮ.ਐਸ.ਪੀ. ’ਤੇ ਖਰੀਦ ਯਕੀਨੀ ਬਣਾਈ ਜਾਵੇ| ਭੁਪਿੰਦਰ ਸਿੰਘ ਦੌਲਤਪੁਰਾ, ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਇਸ ਲਈ ਖੇਤੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਹੈ| ਉਨ੍ਹਾਂ ਕਿਹਾ ਕਿ ਬਾਸਮਤੀ ਤੋਂ ਇਲਾਵਾ ਦਾਲਾਂ, ਮੱਕੀ, ਤੇਲ ਬੀਜਾਂ, ਸਬਜ਼ੀਆਂ ਅਤੇ ਹੋਰ ਵੱਖ-ਵੱਖ ਫਸਲਾਂ ਲਈ ਵੀ ਲਾਹੇਵੰਦ ਐਮ.ਐਸ.ਪੀ. ਤਹਿ ਕਰਕੇ ਉਸ ’ਤੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ| ਇਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ| ਇਸ ਮੌਕੇ ਅਨੁਸ਼ਾਸਨ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਮੀਤ ਪ੍ਰਧਾਨ ਜਗਸੀਰ ਸਿੰਘ, ਜਸਵੰਤ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲੇ, ਬੂਟਾ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਸੁਖਦੀਪ ਸਿੰਘ, ਬਾਬੂ ਸਿੰਘ, ਬੰਤ ਸਿੰਘ, ਜਗਮੋਹਣ ਸਿੰਘ, ਲਖਵੀਰ ਸਿੰਘ, ਬਿੱਕਰ ਸਿੰਘ, ਹਰਦੀਪ ਸਿੰਘ, ਗੁਰਮੇਲ ਸਿੰਘ, ਰਾਜਪਾਲ ਸਿੰਘ, ਸੁਖਵੀਰ ਸਿੰਘ, ਜਸਪ੍ਰੀਤ ਸਿੰਘ, ਮੁਕੰਦ ਕਮਲ, ਹਰਪ੍ਰੀਤ ਸਿੰਘ, ਗੁਰਬਚਨ ਸਿੰਘ, ਬਲਰਾਜ ਸਿੰਘ, ਟਹਿਲ ਸਿੰਘ, ਹਰਮਿੰਦਰ ਸਿੰਘ, ਮੇਜਰ ਸਿੰਘ, ਜਸਵੀਰ ਸਿੰਘ , ਕਰਨਵੀਰ ਸਿੰਘ, ਸੁਰਿੰਦਰ ਸਿੰਘ, ਬਲਜੀਤ ਸਿੰਘ, ਤਰਨਵੀਰ ਸਿੰਘ, ਸੁਖਜੀਤ ਸਿੰਘ, ਜਸਬੀਰ ਸਿੰਘ, ਇਕਬਾਲ ਸਿੰਘ, ਮੋਹਣ ਸਿੰਘ, ਬਲਵੰਤ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ, ਹਰਨੇਕ ਸਿੰਘ, ਪਿਸ਼ੌਰਾ ਸਿੰਘ, ਸਾਹਿਬ ਸਿੰਘ, ਰਵਿੰਦਰ ਸਿੰਘ, ਮੇਜਰ ਸਿੰਘ, ਮੇਜਰ ਸਿੰਘ, ਜਗਸੀਰ ਸਿੰਘ, ਨੇਕ ਸਿੰਘ, ਸੁਰਜੀਤ ਸਿੰਘ ਅਤੇ ਨਿਰਮਲ ਸਿੰਘ, ਦਰਸ਼ਨ ਸਿੰਘ, ਲਾਭ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਗਨ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਰਜਿੰਦਰ ਸਿੰਘ, ਕਰਮਜੀਤ ਸਿੰਘ, ਸੂਰਤ ਸਿੰਘ, ਅਵਤਾਰ ਸਿੰਘ, ਸਹਿਜਦੀਪ ਸਿੰਘ, ਮਨਪ੍ਰੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਝੰਡਾ ਯਾਤਰਾ ਵਿਚ ਸ਼ਾਮਿਲ ਆਗੂ ਅਤੇ ਅਹੁਦੇਦਾਰ। ਆਦਰਸ਼ ਦੁਸਹਿਰਾ ਕਮੇਟੀ ਵਲੋਂ ਝੰਡੇ ਦੀ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਭਾਜਪਾ ਵਲੋਂ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਲਕੇ ਤੋਂ 117 ਵਿਧਾਨ ਸਭਾ ਹਲਕਿਆਂ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਯਾਤਰ...
Ad Position 24