16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਟੀ.ਐਲ.ਐਫ. ਗਲੋਬਲ ਸਕੂਲ ਮੋਗਾ ਵਿਖੇ ਹਿੰਦੀ ਦਿਵਸ ਮਨਾਇਆ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.), ਮੋਗਾ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਿੰਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਮਾਣ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਸਕੂਲ ਦੇ ਆਖ਼ਰੀ ਪੀਰੀਅਡ ਦੌਰਾਨ ਸਬੰਧਿਤ ਕਲਾਸਾਂ ਵਿਚ ਗ੍ਰੇਡ ਇੰਚਾਰਜਾਂ ਦੀ ਅਗਵਾਈ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੰਦੀ ਸੁਲੇਖ ਮੁਕਾਬਲੇ ਅਤੇ ਕਵਿਤਾ ਪਾਠ ਮੁਕਾਬਲੇ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਸੁੰਦਰ ਲਿਖਾਈ ਦਾ ਪ੍ਰਦਰਸ਼ਨ ਕਰਨ ਦੇ ਨਾਲ ਆਤਮ-ਵਿਸ਼ਵਾਸ ਅਤੇ ਭਾਵਪੂਰਨ ਅੰਦਾਜ਼ ਵਿਚ ਹਿੰਦੀ ਕਵਿਤਾਵਾਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਡਿਜੀਟਲ ਯੁੱਗ ਵਿਚ ਹਿੰਦੀ ਭਾਸ਼ਾ ਦੀ ਮਹੱਤਤਾ ਅਤੇ ਉਪਯੋਗਤਾ ਸਬੰਧੀ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਸਾਰੇ ਅਧਿਆਪਕਾਂ ਵਲੋਂ ਗਤੀਵਿਧੀਆਂ ਦਾ ਸੁਚੱਜੇ ਢੰਗ ਨਾਲ ਸੰਚਾਲਨ ਅ ਤੇ ਤਾਲਮੇਲ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਨੇ ਹਿੰਦੀ ਵਿਭਾਗ ਅਤੇ ਸਮੂਹ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ, ਸਭਿਆਚਾਰ ਅਤੇ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੀ ਅੰਡਰ-19 ਕਬੱਡੀ ਟੀਮ ਨੇ ਜ਼ਿਲ੍ਹਾ ਮੁਕਾਬਲਾ ਜਿੱਤਿਆ-ਸੂਬਾ ਪੱਧਰੀ ਮੁਕਾਬਲੇ ਲਈ ਕੁਆਲੀ... ਅਗਲੀ ਖ਼ਬਰ ਤੀਜੀ ‘ਅਰਜ਼ੀ ਸਾਡੀ, ਮਰਜ਼ੀ ਤੁਹਾਡੀ’ ਭਜਨ ਸੰਧਿਆ 19 ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਸੱਦਾ ਪੱਤਰ ਕੀਤਾ ਭੇਟ
Ad Position 24