ਐਸ.ਬੀ.ਬੀ.ਐਸ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ
ਠੱਠੀ ਭਾਈ, 16 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ.
ਠੱਠੀ ਭਾਈ, 16 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਨੇ ਸ਼ਾਂਤੀ ਦਾ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੂੰ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸ਼ਾਂਤੀ, ਅਹਿੰਸਾ, ਏਕਤਾ ਅਤੇ ਭਾਈਚਾਰਕ ਸਾਂਝ ’ਤੇ ਭਾਸ਼ਣ, ਕਵਿਤਾਵਾਂ, ਗੀਤ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀ।ਡਾਇਰੈਕਟਰ ਮੈਡਮ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਜਦੋਂ ਚਾਰੇ ਪਾਸੇ ਨਫ਼ਰਤ ਅਤੇ ਤਣਾਅ ਦਾ ਮਾਹੌਲ ਹੈ ਉਸ ਸਮੇਂ ਸ਼ਾਂਤੀ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਬੱਚਾ ਆਪਣੇ ਦਿਲ ਵਿਚ ਨਫਰਤ ਦੀ ਥਾਂ ਪਿਆਰ, ਸਤਿਕਾਰ ਅਤੇ ਸਹਿਣਸ਼ੀਲਤਾ ਨੂੰ ਥਾਂ ਦੇਵੇ ਤਾਂ ਪੂਰੇ ਵਿਸ਼ਵ ਵਿਚ ਸ਼ਾਂਤੀ ਸਥਾਪਿਤ ਕੀਤੀ ਜਾ ਸਕਦੀ ਹੈ। ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵਿਸ਼ਵ ਸ਼ਾਂਤੀ ਬਣਾਈ ਰੱਖਣ ਦੀ ਸਹੁੰ ਚੁੱਕੀ।