16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ

ਬਾਘਾ ਪੁਰਾਣਾ, 16 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਵਲੋਂ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਬਾਘਾ ਪੁਰਾਣਾ ਸ਼ਹਿਰ ‘ਚ ਮੋਗਾ ਰੋਡ ‘ਤੇ ਸਥਿਤ ਬਿਜਲੀ ਗਰਿੱਡ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਦਿਆਂ ਪੁਤਲਾ ਫੂਕਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਨੂੰ ਤਬਾਹ ਕਰਨ ਲਈ ਹਰੇਕ ਹੱਥ ਕੰਡਾ ਵਰਤ ਰਹੀ ਹੈ ਜਿਸ ‘ਚ ਸਭ ਤੋਂ ਪਹਿਲਾਂ ਸਰਕਾਰ ਵਲੋਂ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਕੇ ਸਿਰਫ਼ ਤਿੰਨ-ਚਾਰ ਘੰਟੇ ਬਿਜਲੀ ਦਿੱਤੀ ਜਾਂਦੀ ਹੈ ਜਿਸ ਨਾਲ ਸਾਉਣੀ ਦੀ ਫ਼ਸਲ ਝੋਨੇ ਨੂੰ ਪਾਲਣ ‘ਚ ਕਿਸਾਨਾਂ ਨੂੰ ਵੱਡੀ ਸਮੱਸਿਆ ਆ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਬਾਘਾ ਪੁਰਾਣਾ, 16 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਵਲੋਂ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਬਾਘਾ ਪੁਰਾਣਾ ਸ਼ਹਿਰ ‘ਚ ਮੋਗਾ ਰੋਡ ‘ਤੇ ਸਥਿਤ ਬਿਜਲੀ ਗਰਿੱਡ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਦਿਆਂ ਪੁਤਲਾ ਫੂਕਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਨੂੰ ਤਬਾਹ ਕਰਨ ਲਈ ਹਰੇਕ ਹੱਥ ਕੰਡਾ ਵਰਤ ਰਹੀ ਹੈ ਜਿਸ ‘ਚ ਸਭ ਤੋਂ ਪਹਿਲਾਂ ਸਰਕਾਰ ਵਲੋਂ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਕੇ ਸਿਰਫ਼ ਤਿੰਨ-ਚਾਰ ਘੰਟੇ ਬਿਜਲੀ ਦਿੱਤੀ ਜਾਂਦੀ ਹੈ ਜਿਸ ਨਾਲ ਸਾਉਣੀ ਦੀ ਫ਼ਸਲ ਝੋਨੇ ਨੂੰ ਪਾਲਣ ‘ਚ ਕਿਸਾਨਾਂ ਨੂੰ ਵੱਡੀ ਸਮੱਸਿਆ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਉਹ ਹੀ ਮੁੱਖ ਮੰਤਰੀ ਹੈ, ਜੋ ਵੋਟਾਂ ਸਮੇਂ ਲੋਕਾਂ ਨੂੰ ਕਹਿੰਦਾ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤਾਂ ਵਾਲੀਆਂ ਮੋਟਰਾਂ ਬੰਦ ਕਰਨੀਆਂ ਪੈਣਗੀਆਂ ਪਰ ਹੁਣ ਪੰਜਾਬ ਦੇ ਇਹ ਹਾਲਾਤ ਬਣ ਚੁੱਕੇ ਹਨ ਕਿ ਬਿਜਲੀ ਨਾ ਆਉਣ ਕਾਰਨ ਖੇਤਾਂ ਵਾਲੀਆਂ ਮੋਟਰਾਂ ਸੱਚਮੁੱਚ ਹੀ ਬੰਦ ਹੋ ਚੁੱਕੀਆਂ ਹਨ ਜਿਸ ਕਾਰਨ ਹਲਕੇ ਦੇ ਕਿਸਾਨਾਂ ਨੂੰ ਜੈੱਨਰੇਟਰਾਂ ਦੀ ਮਦਦ ਨਾਲ ਮਹਿੰਗੇ ਭਾਅ ਦਾ ਤੇਲ ਮਚਾਕੇ ਝੋਨਾ ਪਾਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਬਿਜਲੀ ਦੀ ਪੈਦਾਵਾਰ ਨੂੰ ਲੈ ਕੇ ਦਿੱਤੇ ਜਾ ਰਹੇ ਹਵਾਈ ਬਿਆਨ ਉਸ ਸਮੇਂ ਕਾਗ਼ਜ਼ੀ ਬਣ ਜਾਂਦੇ ਹਨ ਜਦੋਂ ਪੰਜਾਬ ਦੇ ਕਿਸਾਨ ਬਿਜਲੀ ਨਾ ਆਉਣ ਕਾਰਨ ਸੜਕਾਂ ‘ਤੇ ਰੋਸ ਪ੍ਰਗਟ ਕਰਦੇ ਹੋਏ ਧਰਨੇ ਲਾ ਕੇ ਸੜਕ ਦੀ ਆਵਾਜਾਈ ਨੂੰ ਠੱਪ ਕਰ ਦਿੰਦੇ ਹਨ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਵਲੋਂ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਰੋਸ ਵਜੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਇਸ ਵੱਡੀ ਸਮੱਸਿਆ ਵੱਲ ਧਿਆਨ ਨਾ ਦਿੱਤਾ ਦਾ ਤਾਂ ਪਾਰਟੀ ਵਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਸੁਖਚਰਨ ਸਿੰਘ ਛਿੰਦਾ, ਜਤਿੰਦਰ ਸਿੰਘ ਬਿੱਟੂ, ਸੁਖਹਰਪ੍ਰੀਤ ਸਿੰਘ ਰੋਡੇ ਐਸ.ਜੀ.ਪੀ.ਸੀ. ਮੈਂਬਰ, ਸੀਨੀਅਰ ਅਕਾਲੀ ਆਗੂ ਪ੍ਰਧਾਨ ਜਸਪ੍ਰੀਤ ਸਿੰਘ ਮਾਹਲਾ, ਸੰਜੀਵ ਬਿੱਟੂ ਰੋਡੇ, ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ, ਪ੍ਰਧਾਨ ਗੁਰਜੀਤ ਸਿੰਘ ਕੋਟਲਾ, ਇਕੱਤਰ ਸਿੰਘ ਥਰਾਜ, ਪ੍ਰਧਾਨ ਸਤਨਾਮ ਸਿੰਘ ਐਮ.ਸੀ., ਪ੍ਰਧਾਨ ਹਰਜੋਤ ਸਿੰਘ ਡੇਮਰੂ, ਜਗਮੋਹਨ ਸਿੰਘ ਜੈ ਸਿੰਘ ਵਾਲਾ, ਜਗਰੂਪ ਸਿੰਘ ਲੰਗੇਆਣਾ, ਪ੍ਰੀਤਮ ਸਿੰਘ ਕਾਲਾ ਸੁਖਾਨੰਦ, ਪ੍ਰਧਾਨ ਪਵਨ ਢੰਡ, ਸੁਖਜੀਤ ਸਿੰਘ ਮਾਹਲਾ, ਗੋਪੀ ਕੋਟਲਾ, ਪ੍ਰਧਾਨ ਸੁਖਵੀਰ ਸਿੰਘ ਬਾਘਾ ਪੁਰਾਣਾ, ਗੁਰਵਿੰਦਰ ਸਿੰਘ ਬਾਘਾ ਪੁਰਾਣਾ, ਧੱਤੂ ਚੀਮਾ, ਪਵਨ ਗੋਇਲ, ਰਾਜ ਸਿੰਘ ਵਾਂਦਰ, ਸਰਪੰਚ ਹਰਜਿੰਦਰ ਸਿੰਘ ਰੋਡੇ, ਇੰਦਰਜੀਤ ਸਿੰਘ ਲੰਡੇ, ਤਾਰਾ ਸਿੰਘ ਰੋਡੇ, ਗੁਰਸੇਵਕ ਸਿੰਘ ਗੰਜੀ ਗੁਲਾਬ ਸਿੰਘ ਵਾਲਾ, ਮੁਕੰਦ ਸਿੰਘ ਐਮ.ਸੀ. ਸੁਰਿੰਦਰ ਬਾਂਸਲ ਡੀ.ਐਮ.ਵਾਲੇ, ਹਰਮਨ ਸਿੰਘ ਬੁੱਧ ਸਿੰਘ ਵਾਲਾ, ਬੇਅੰਤ ਸਿੰਘ ਲੰਗੇਆਣਾ, ਦਾਰਾ ਸਿੰਘ ਲੰਗੇਆਣਾ, ਰਿੰਕੂ ਲੰਗੇਆਣਾ, ਕਰਮ ਸਿੰਘ ਮਾਹਲਾ, ਪ੍ਰਧਾਨ ਸਰਬਜੀਤ ਸਿੰਘ, ਨਿਰਭੈ ਸਿੰਘ ਘੋਲੀਆ ਆਦਿ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ 67 ਖਿਡਾਰੀ ਰਾਜ ਪੱਧਰੀ ਖੇਡਾਂ ’ਚ ਲੈਣਗੇ ਭਾਗ ਜ਼ਿਲ੍ਹਾ ਖੇਡਾਂ ’ਚ ਰਿਹਾ ਸ਼ਾਨਦਾਰ ਪ੍ਰਦਰਸ਼ਨ, ਸੰਸਥਾ ਦ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਸਾਰਾਗੜ੍ਹੀ ਦਿਵਸ ਮਨਾਇਆ
Ad Position 24