17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮਨ ਲੋਪੋ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 17 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵੁਮੈਨ ਲੋਪੋਂ (ਮੋਗਾ) ਵਿਖੇ ਵਿਦਿਆਰਥਣਾਂ ‘ਚ ਵਿਸ਼ਵ ਸ਼ਾਂਤੀ, ਆਪਸੀ ਸਦਭਾਵਨਾ, ਸਹਿਣਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਐਨ.

Ad Position 21
No active advertisement
ਅਜੀਤ ਡੈਸਕ 18-09-2026
ਨਿਹਾਲ ਸਿੰਘ ਵਾਲਾ, 17 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵੁਮੈਨ ਲੋਪੋਂ (ਮੋਗਾ) ਵਿਖੇ ਵਿਦਿਆਰਥਣਾਂ ‘ਚ ਵਿਸ਼ਵ ਸ਼ਾਂਤੀ, ਆਪਸੀ ਸਦਭਾਵਨਾ, ਸਹਿਣਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਆਯੋਜਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਾਂਤੀ ਸਿਰਫ਼ ਇੱਕ ਵਿਚਾਰ ਨਹੀਂ, ਸਗੋਂ ਹਰ ਵਿਅਕਤੀ ਦੇ ਵਿਹਾਰ ਅਤੇ ਜੀਵਨ ਸ਼ੈਲੀ ਦਾ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪਿਆਰ, ਸਹਿਯੋਗ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਐਜੂਕੇਸ਼ਨ ਡਾਇਰੈਕਟਰ ਡਾ. ਗੋਵਿੰਦ ਸਿੰਘ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਮਾਜ ‘ਚ ਸਕਾਰਾਤਮਿਕ ਬਦਲਾਅ ਲਿਆਉਣ ‘ਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਐਨ.ਐਸ.ਐਸ. ਯੂਨਿਟ ਵਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਮੈਡਮ ਮਨਜਿੰਦਰ ਕੌਰ ਅਤੇ ਹਰਮਨਦੀਪ ਕੌਰ ਸਹਾਇਕ ਪ੍ਰੋ., ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੀ ਅਗਵਾਈ ਹੇਠ ਵਿਦਿਆਰਥਣਾਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥਣਾਂ ਨੇ ਸ਼ਾਂਤੀ ਪ੍ਰਣ, ਪੋਸਟਰ ਮੇਕਿੰਗ, ਡਿਜੀਟਲ ਪੋਸਟਰ ਤਿਆਰ ਕਰਨ ਅਤੇ ਸ਼ਾਂਤੀ ਦਾ ਮਨੁੱਖੀ ਚਿੰਨ੍ਹ ਬਣਾਉਣ ਵਰਗੀਆਂ ਗਤੀਵਿਧੀਆਂ ‘ਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਨੇ ਆਪਣੇ ਰਚਨਾਤਮਿਕ ਵਿਚਾਰਾਂ ਰਾਹੀਂ ਵਿਸ਼ਵ ਸ਼ਾਂਤੀ, ਏਕਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਸ਼ਾਂਤੀ, ਦਇਆ, ਸਤਿਕਾਰ ਅਤੇ ਸਹਿਯੋਗ ਨੂੰ ਜੀਵਨ ਦਾ ਹਿੱਸਾ ਬਣਾਉਣ ਦਾ ਸੰਕਲਪ ਵੀ ਲਿਆ। ਇਸ ਸਮਾਗਮ ਨੂੰ ਸਫਲ ਬਣਾਉਣ ‘ਚ ਸਹਾਇਕ ਪ੍ਰੋ. ਮਨਪ੍ਰੀਤ ਕੌਰ, ਕੰਪਿਊਟਰ ਸਾਇੰਸ ਵਿਭਾਗ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਅੰਤ ‘ਚ ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਐਨ.ਐਸ.ਐਸ. ਯੂਨਿਟ ਅਤੇ ਸਮੂਹ ਸਟਾਫ਼ ਨੂੰ ਇਸ ਸਾਰਥਿਕ ਉਪਰਾਲੇ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਸਮਾਜ ‘ਚ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੀ ਭਾਜਪਾ ਵਲੋਂ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਗਲੀ ਖ਼ਬਰ ਪਿੰਡ ਗੁਰੂਸਰ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ
Ad Position 24