18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੀ ਭਾਜਪਾ ਵਲੋਂ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸੰਵਿਧਾਨ ਨਿਰਮਾਤਾ, ਭਾਰਤ ਰਤਨ ਡਾ.

Ad Position 21
No active advertisement
ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸੰਵਿਧਾਨ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਡਾ. ਕਮਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਵੀ ਸਰਕਾਰ ਕਿਸੇ ਸੰਕਟ ਵਿਚ ਘਿਰਦੀ ਹੈ, ਅਜਿਹੇ ਮੁੱਦੇ ਸਾਹਮਣੇ ਆਉਣ ਲੱਗ ਪੈਂਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀ ਪ੍ਰਤਿਮਾ ਦੀ ਬੇਅਦਬੀ ਵਰਗਾ ਕਿਰਤ ਕਿਸੇ ਵੀ ਸਥਿਤੀ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਵਲੋਂ ਇਸ ਮਾਮਲੇ ਸਬੰਧੀ ਮਤਾ ਪਾਸ ਕਰ ਕੇ ਘਟਨਾ ਦੀ ਗਹਿਰੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਤਣਾਅ ਪੈਦਾ ਕਰਦੀਆਂ ਹਨ। ਇਸ ਲਈ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦਬਾਅ ਦੇ ਨਿਰਪੱਖ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਮਹਾਂਮੰਤਰੀ ਮੁਖ਼ਤਿਆਰ ਸਿੰਘ, ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ, ਸਰਕਲ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ, ਸਰਕਲ ਪ੍ਰਧਾਨ ਸੰਜੀਵ ਕੁਮਾਰ ਸ਼ਰਮਾ, ਦਵਿੰਦਰ ਸਿੰਘ, ਗਗਨਦੀਪ ਧੁੰਨਾ, ਰੁਦਰ ਸ਼ਰਮਾ, ਸਰਕਲ ਪ੍ਰਧਾਨ ਧੀਰਜ ਕੁਮਾਰ ਸ਼ਰਮਾ, ਸਰਕਲ ਪ੍ਰਧਾਨ ਸਤਨਾਮ ਸਿੰਘ ਮਹੇਸ਼ਰੀ, ਨਿਰਮਲ ਸਿੰਘ ਲੰਢੇਕੇ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਗਮ ਮੌਕੇ ਖ਼ੁਸ਼ੀਆਂ ਮਨਾਉਂਦੇ ਹੋਏ ਕਮੇਟੀ ਮੈਂਬਰ। ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਗਣੇਸ਼ ਸਥਾਪਨਾ ਸਮਾਰੋਹ ਆ... ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮਨ ਲੋਪੋ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ
Ad Position 24