18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਮਾਗਮ ਮੌਕੇ ਖ਼ੁਸ਼ੀਆਂ ਮਨਾਉਂਦੇ ਹੋਏ ਕਮੇਟੀ ਮੈਂਬਰ। ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਗਣੇਸ਼ ਸਥਾਪਨਾ ਸਮਾਰੋਹ ਆਯੋਜਿਤ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਦਿਵਿਆਂਗ ਮੁਲਾਜ਼ਮ ਏਕਤਾ ਮੰਚ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਹਰਸ਼ ਕੁਮਾਰ ਗੋਇਲ ਨੇ ਦਿਵਿਆਂਗ ਮੁਲਾਜ਼ਮਾਂ ਅਤੇ ਦਿਵਿਆਂਗ ਸ਼੍ਰੇਣੀ ਨਾਲ ਸਬੰਧਿਤ ਵਿਅਕਤੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਵੱਲ ਪੰਜਾਬ ਸਰਕਾਰ ਅਤੇ ਸਮੇਂ ਦੀਆਂ ਸਰਕਾਰਾਂ ਦਾ ਧਿਆਨ ਖਿੱਚਦਿਆਂ ਕਿਹਾ ਕਿ ਦਿਵਿਆਂਗ ਵਰਗ ਦੀ ਅਣਦੇਖੀ ਕਰਨਾ ਸਮਾਜਿਕ ਨਿਆਂ ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਦਿਵਿਆਂਗ ਮੁਲਾਜ਼ਮ ਏਕਤਾ ਮੰਚ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਹਰਸ਼ ਕੁਮਾਰ ਗੋਇਲ ਨੇ ਦਿਵਿਆਂਗ ਮੁਲਾਜ਼ਮਾਂ ਅਤੇ ਦਿਵਿਆਂਗ ਸ਼੍ਰੇਣੀ ਨਾਲ ਸਬੰਧਿਤ ਵਿਅਕਤੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਵੱਲ ਪੰਜਾਬ ਸਰਕਾਰ ਅਤੇ ਸਮੇਂ ਦੀਆਂ ਸਰਕਾਰਾਂ ਦਾ ਧਿਆਨ ਖਿੱਚਦਿਆਂ ਕਿਹਾ ਕਿ ਦਿਵਿਆਂਗ ਵਰਗ ਦੀ ਅਣਦੇਖੀ ਕਰਨਾ ਸਮਾਜਿਕ ਨਿਆਂ ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲਿਟੀਜ਼ ਐਕਟ 2016 ਦੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ, ਰਾਖਵੇਂਕਰਨ, ਤਰੱਕੀਆਂ, ਸੇਵਾ ਸਹੂਲਤਾਂ ਅਤੇ ਹੋਰ ਹੱਕਾਂ ਨਾਲ ਸਬੰਧਿਤ ਮਸਲਿਆਂ ਦਾ ਢੁਕਵਾਂ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਜ਼ਿਲ੍ਹਾ ਪ੍ਰਧਾਨ ਹਰਸ਼ ਕੁਮਾਰ ਗੋਇਲ ਨੇ ਕਿਹਾ ਕਿ ਭਾਰਤ ਭਰ ਵਿਚ ਲਗ-ਪਗ ਛੇ ਕਰੋੜ ਤੇਤੀ ਲੱਖ ਦਿਵਿਆਂਗ ਹਨ ਜਦ ਕਿ ਪੰਜਾਬ ਵਿਚ ਦਿਵਿਆਂਗ ਸ਼੍ਰੇਣੀ ਨਾਲ ਸਬੰਧਿਤ ਵਿਅਕਤੀਆਂ ਦੀ ਗਿਣਤੀ ਦਸ ਲੱਖ ਦੇ ਕਰੀਬ ਹੈ। ਉਨ੍ਹਾਂ ਪੰਜਾਬ ਵਿਚਲੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਦਿਵਿਆਂਗ ਮੁਲਾਜ਼ਮਾਂ ਅਤੇ ਦਿਵਿਆਂਗ ਸ਼੍ਰੇਣੀ ਨਾਲ ਸਬੰਧਿਤ ਵਿਅਕਤੀਆਂ ਲਈ ਸਿੱਖਿਆ, ਰੁਜ਼ਗਾਰ, ਤਰੱਕੀ, ਸਿਹਤ, ਪੈਨਸ਼ਨ, ਆਵਾਜਾਈ, ਸਹਾਇਕ ਉਪਕਰਨਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਸਪਸ਼ਟ ਅਤੇ ਸਮਾਂਬੱਧ ਵਾਅਦੇ ਸ਼ਾਮਿਲ ਕਰਨੇ ਚਾਹੀਦੇ ਹਨ। ਇਨ੍ਹਾਂ ਵਾਅਦਿਆਂ ਨੂੰ ਸਿਰਫ਼ ਚੋਣਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਸਰਕਾਰ ਬਣਨ ਉਪਰੰਤ ਉਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਜਵਾਬਦੇਹੀ ਵੀ ਨਿਰਧਾਰਿਤ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਦਿਵਿਆਂਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵਲੋਂ ਵਿਸ਼ੇਸ਼ ਮੀਟਿੰਗ ਬੁਲਾ ਕੇ ਜਥੇਬੰਦੀ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇ। ਇਸ ਦੇ ਨਾਲ ਹੀ ਦਿਵਿਆਂਗ ਵਿਅਕਤੀਆਂ ਲਈ ਬਣੇ ਕਾਨੂੰਨਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਬੰਧ ਯਕੀਨੀ ਬਣਾਏ ਜਾਣ। ਹਰਸ਼ ਕੁਮਾਰ ਗੋਇਲ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਦਿਵਿਆਂਗ ਵਰਗ ਦੇ ਹੱਕਾਂ ਅਤੇ ਸਹੂਲਤਾਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਪ੍ਰਮੁੱਖਤਾ ਨਾਲ ਉਜਾਗਰ ਕਰਨ ਅਤੇ ਇਸ ਵਰਗ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਪਹਿਲਕਦਮੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਦਿਵਿਆਂਗ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾਂਦਾ ਰਿਹਾ ਤਾਂ ਦਿਵਿਆਂਗ ਮੁਲਾਜ਼ਮ ਸਮੇਂ ਅਤੇ ਹਾਲਾਤਾਂ ਦੇ ਅਨੁਸਾਰ ਲੋਕਤੰਤਰਿਕ ਢੰਗ ਨਾਲ ਢੁਕਵਾਂ ਫ਼ੈਸਲਾ ਲੈਣ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਓਜ਼ੋਨ ਦਿਵਸ ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਮਹੱਤਤਾ ਅਤੇ ਵਾਤਾਵਰਨ ਸੰਭਾਲ ਦਾ ਦਿੱਤਾ ਸੰ... ਅਗਲੀ ਖ਼ਬਰ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੀ ਭਾਜਪਾ ਵਲੋਂ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
Ad Position 24