18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਹਿੰਦੀ ਦਿਵਸ ਮਨਾਇਆ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਹਿੰਦੀ ਦਿਵਸ ਦਾ ਆਯੋਜਨ ਕੀਤਾ ਗਿਆ। ਹਿੰਦੀ ਦਿਵਸ ਦੇ ਆਯੋਜਕ ਡਾ. ਬਾਲਕ ਦਾਸ ਕੁਰਮੀ ਵਲੋਂ ਮੁੱਖ ਬੁਲਾਰੇ ਅਤੇ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਡਾ. ਸੌਰਭ ਕੋਸੇ ਅਤੇ ਡਾ. ਵਿਵੇਕ ਅਸਾਠੀ ਦਾ ਪੌਦਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਪ੍ਰੋਗਰਾਮ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਕਰਵਾਇਆ ਗਿਆ। ਹਿੰਦੀ ਦਿਵਸ ਦੀ ਥੀਮ ‘’ਪਰੰਪਰਾਗਤ ਗਿਆਨ ਤੋਂ ਕ੍ਰਿਤ੍ਰਿਮ ਬੁੱਧੀ ਮਤਾ ਤੱਕ’’ ‘ਤੇ ਵਿਚਾਰ-ਚਰਚਾ ਕੀਤੀ ਗਈ। ਵਿਦਿਆਰਥੀਆਂ ਨੇ ਇਸ ਮੌਕੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਦਿਲ ਨੂੰ ਛੂਹ ਲੈਣ ਵਾਲੀਆਂ ਕਈ ਕਵਿਤਾਵਾਂ ਵੀ ਪੇਸ਼ ਕੀਤੀਆਂ। ਡਾ. ਸੌਰਭ ਕੋਸੇ ਅਤੇ ਡਾ. ਵਿਵੇਕ ਅਸਾਠੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਿੰਦੀ ਸਿਰਫ਼ ਬੋਲਚਾਲ ਦੀ ਭਾਸ਼ਾ ਹੀ ਨਹੀਂ, ਸਗੋਂ ਇਹ ਦੇਸ਼ ਦੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਨੂੰ ਇਕ ਸੂਤਰ ਵਿਚ ਜੋੜਨ ਦਾ ਕੰਮ ਕਰਦੀ ਹੈ। ਸਾਨੂੰ ਸਾਰਿਆਂ ਨੂੰ ਹਿੰਦੀ ਭਾਸ਼ਾ ‘ਤੇ ਮਾਣ ਹੋਣਾ ਚਾਹੀਦਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ 14 ਸਤੰਬਰ 1949 ਨੂੰ ਹਿੰਦੀ ਨੂੰ ਰਾਜ ਭਾਸ਼ਾ ਵਜੋਂ ਸਵੀਕਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਿੰਦੀ ਭਾਸ਼ਾ ਨਾ ਸਿਰਫ਼ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੀ ਸਮਰੱਥਾ ਪ੍ਰਦਾਨ ਕਰਦੀ ਹੈ, ਸਗੋਂ ਆਤਮ-ਵਿਸ਼ਵਾਸ, ਸਨਮਾਨ, ਕਾਰਜਕੁਸ਼ਲਤਾ ਦੇ ਨਾਲ-ਨਾਲ ਭਾਈਚਾਰੇ ਅਤੇ ਏਕਤਾ ਦਾ ਵੀ ਵਿਸ਼ੇਸ਼ ਸੰਦੇਸ਼ ਦਿੰਦੀ ਹੈ। ਪ੍ਰੋਗਰਾਮ ਦਾ ਸੰਚਾਲਨ ਮੁਹੰਮਦ ਹਿਦੁਲ ਅਤੇ ਗੁਨੀਤ ਭਾਰਦਵਾਜ ਨੇ ਕੀਤਾ ਜਦ ਕਿ ਸਾਰਿਆਂ ਦਾ ਧੰਨਵਾਦ ਡਾ. ਬਾਲਕ ਦਾਸ ਕੁਰਮੀ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਭੀਮਾਕਿਰਣ, ਡਾ. ਸ਼ੁਭਮ ਸਿੰਘ, ਡਾ. ਨਵਜੋਤ ਕੌਰ, ਅਮਨ ਸਮੇਤ ਕਈ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ . ਆਰ.ਕੇ. ਨਾਰੰਗ ਨੇ ਹਿੰਦੀ ਦਿਵਸ ਦੇ ਸਫਲ ਅਤੇ ਸ਼ਾਨਦਾਰ ਆਯੋਜਨ ਲਈ ਸਮੂਹ ਆਯੋਜਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਧਰਮਕੋਟ ... ਅਗਲੀ ਖ਼ਬਰ 19 ਸਤੰਬਰ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਜਬਰ ਵਿਰੋਧੀ ਰੋਸ ਮੁ...
Ad Position 24