ਅਜੀਤਵਾਲ ਕਾਲਜ ’ਚ ਵਿਸ਼ਵ ਸ਼ਾਂਤੀ ਦਿਵਸ ਮਨਾਇਆ
ਅਜੀਤਵਾਲ, 17 ਸਤੰਬਰ (ਹਰਦੇਵ ਸਿੰਘ ਮਾਨ)-ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼, ਅਜੀਤਵਾਲ (ਮੋਗਾ) ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਸਾਰਿਆਂ ਨਾਲ ਸਾਂਝਿਆਂ ਕੀਤੇ। ਕਾਲਜ ਡਾਇਰੈਕਟਰ ਡਾ.
ਅਜੀਤਵਾਲ, 17 ਸਤੰਬਰ (ਹਰਦੇਵ ਸਿੰਘ ਮਾਨ)-ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼, ਅਜੀਤਵਾਲ (ਮੋਗਾ) ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਸਾਰਿਆਂ ਨਾਲ ਸਾਂਝਿਆਂ ਕੀਤੇ। ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਅਧਿਆਤਮਕ ਸਿੱਖਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਤੇ ਅਮਲ ਕਰਨ ਨੂੰ ਵੀ ਸ਼ਾਂਤੀ ਬਣਾਈ ਰੱਖਣ ਦਾ ਉਪਾਅ ਦੱਸਦਿਆਂ ਜੁਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਦਾ ਵਿਵਰਨ ਕਰਦਿਆਂ ਕਿਹਾ ਕਿ ਗੁਰਬਾਣੀ ਸਾਨੂੰ ਸਾਂਝੀਵਾਲਤਾ ਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਲੈਕਚਰਾਰ ਪਰਮਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਸ਼ਾਂਤੀ ਲਈ ਸਾਡੇ ਮਨ ਦੀ ਸ਼ਾਂਤੀ ਜ਼ਰੂਰੀ ਹੈ ਅਤੇ ਜਾਤਾਂ ਤੇ ਊਚ-ਨੀਚ, ਭੇਦ-ਭਾਵ ਤੋਂ ਉੱਪਰ ਉੱਠ ਕੇ ਅਮਨ-ਸਾਂਤੀ ਨਾਲ ਇਕ ਨਵੇਂ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ ਅਤੇ ਸਾਨੂੰ ਧਾਰਮਿਕ ਗ੍ਰੰਥਾਂ, ਗੁਰੂਆਂ-ਪੀਰਾਂ ਦੀ ਬਾਣੀ ਤੋਂ ਵੀ ਸੇਧ ਲੈ ਕੇ ਸ਼ਾਂਤੀ ਨਾਲ ਆਪਣਾ ਜੀਵਨ ਬਿਤਾਉਣਾ ਚਾਹੀਦਾ ਹੈ। ਪ੍ਰੋਜੈਕਟ ਇੰਚਾਰਜ ਹਰਮੇਲ ਸਿੰਘ ਅਤੇ ਸੁਖਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਸਵੇਰੇ ਉੱਠ ਕੇ ਹਮੇਸ਼ਾ ਪ੍ਰਮਾਤਮਾ ਦਾ ਧੰਨਵਾਦ ਕਰੀਏ ਅਤੇ ਜੇਕਰ ਕਦੇ ਵੀ ਕਿਸੇ ਨਾਲ ਗ਼ੁੱਸੇ ਵੀ ਹੋ ਜਾਈਏ ਤਾਂ ਉਹ ਰੋਸਾ ਵੀ ਬਹੁਤ ਦੇਰ ਤੱਕ ਨਹੀਂ ਰੱਖਣਾ ਚਾਹੀਦਾ। ਇਸ ਦੌਰਾਨ ਇਸ ਵਿਸ਼ੇ ਨੂੰ ਲੈ ਕੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਪਾਈ।