17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦੋ ਰੋਜ਼ਾ ਸੀ.ਬੀ.ਐਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਕਿਸ਼ੋਰ ਸਿੱਖਿਆ ਵਿਸ਼ੇ ‘ਤੇ ਦੋ ਰੋਜ਼ਾ ਸੀ.ਬੀ.ਐਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਦੀ ਸ਼ੁਰੂਆਤ ਹੋਈ। ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੇ ਵੱਖ-ਵੱਖ ਸਰੀਰਕ, ਭਾਵਨਾਤਮਿਕ ਅਤੇ ਸਮਾਜਿਕ ਬਦਲਾਵਾਂ ਨੂੰ ਸਮਝਣ ਦੇ ਨਾਲ-ਨਾਲ ਵਿਦਿਆਰਥੀਆਂ ਦਾ ਸੰਵੇਦਨਸ਼ੀਲ ਤੇ ਉਚਿੱਤ ਮਾਰਗ-ਦਰਸ਼ਨ ਕਰਨ ਲਈ ਲੋੜੀਂਦਾ ਗਿਆਨ ਤੇ ਹੁਨਰ ਪ੍ਰਦਾਨ ਕਰਨਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰ ਕੇ ਕੀਤੀ ਗਈ।ਉਪਰੰਤ ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਵਲੋਂ ਸੀ.ਬੀ.ਐਸ.ਈ. ਰਿਸੋਰਸ ਪਰਸਨਜ਼ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦਾ ਸੰਚਾਲਨ ਸੀ.ਬੀ.ਐਸ.ਈ. ਰਿਸੋਰਸ ਪਰਸਨਜ਼ ਹਰਲੀਨ ਕੌਰ ਤੇ ਮੈਰੀ ਐਂਟਨੀ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਦੋਵੇਂ ਮਾਹਿਰ ਅਧਿਆਪਕਾਂ ਨਾਲ ਸੰਵਾਦਾਤਮਿਕ ਵਿਚਾਰ-ਵਟਾਂਦਰੇ, ਗਤੀਵਿਧੀਆਂ ਅਤੇ ਵਿਹਾਰਕ ਸਥਿਤੀਆਂ ਰਾਹੀਂ ਕਿਸ਼ੋਰ ਅਵਸਥਾ ਦੇ ਵਿਕਾਸ ਨਾਲ ਜੁੜੇ ਮਹੱਤਵਪੂਰਨ ਪਹਿਲੂ ਸਾਂਝੇ ਕਰ ਰਹੇ ਹਨ। ਰਿਸੋਰਸ ਪਰਸਨਜ਼ ਨੇ ਕਿਹਾ ਕਿ ਕਿਸ਼ੋਰਾਂ ਨੂੰ ਹਮਦਰਦੀ ਪੂਰਵਕ, ਉਮਰ ਅਨੁਸਾਰ ਅਤੇ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਅਧਿਆਪਕ ਵਿਦਿਆਰਥੀਆਂ ਲਈ ਇਕ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਤਿਆਰ ਕਰ ਸਕਣਗੇ, ਜਿੱਥੇ ਉਹ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਸਾਂਝੀਆਂ ਕਰ ਸਕਣ ਅਤੇ ਸਹੀ ਮਾਰਗ-ਦਰਸ਼ਨ ਪ੍ਰਾਪਤ ਕਰ ਸਕਣ। ਇਸ ਮੌਕੇ ਟੀ.ਐਲ.ਐਫ. ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਅਜਿਹੇ ਸਮਰੱਥਾ ਨਿਰਮਾਣ ਪ੍ਰੋਗਰਾਮ ਅਧਿਆਪਕਾਂ ਦੇ ਨਿਰੰਤਰ ਪੇਸ਼ੇਵਰ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਮੁੱਚੀ ਸਿਹਤ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਮੁਲਾਜ਼ਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ-ਹਰਸ਼ ਕੁਮਾਰ ਗੋਇਲ ਸਵਿਫ਼ਟ ਰੇਡੀਓ ਸਟੇਸ਼ਨ ਸਰੀ ਵਿਖੇ ਸਾਬਕਾ ਪ੍ਰਧਾਨ ਤਰਸੇਮ... ਅਗਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਰਸਮੀ ਸ਼ੁਰੂਆਤ
Ad Position 24