17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ’ਚ ਕਰਵਾਇਆ ਕੁਇਜ਼ ਮੁਕਾਬਲਾ

ਬਾਘਾ ਪੁਰਾਣਾ, 17 ਸਤੰਬਰ (ਟਿੰਕੂ ਕਾਠਪਾਲ)-ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਤਰਕ ਸ਼ਕਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਗਿਆਨ ਵਰਧਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਸਕੂਲ ਦੇ ਸਵ: ਪ੍ਰਿੰਸੀਪਲ ਗੁਰਦੇਵ ਸਿੰਘ ਵਲੋਂ ਸਥਾਪਿਤ ਉੱਚੀਆਂ ਕਦਰਾਂ-ਕੀਮਤਾਂ ਨੂੰ ਯਾਦ ਕਰਦਿਆਂ ਕਰਵਾਏ ਗਏ ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 18-09-2026
ਬਾਘਾ ਪੁਰਾਣਾ, 17 ਸਤੰਬਰ (ਟਿੰਕੂ ਕਾਠਪਾਲ)-ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਤਰਕ ਸ਼ਕਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਗਿਆਨ ਵਰਧਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਸਕੂਲ ਦੇ ਸਵ: ਪ੍ਰਿੰਸੀਪਲ ਗੁਰਦੇਵ ਸਿੰਘ ਵਲੋਂ ਸਥਾਪਿਤ ਉੱਚੀਆਂ ਕਦਰਾਂ-ਕੀਮਤਾਂ ਨੂੰ ਯਾਦ ਕਰਦਿਆਂ ਕਰਵਾਏ ਗਏ ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਹ ਕੁਇਜ਼ ਮੁਕਾਬਲਾ ਦੋ ਭਾਗਾਂ ਵਿਚ ਵੰਡਿਆਂ ਗਿਆ ਸੀ। ਪਹਿਲੇ ਭਾਗ ਵਿਚ ਪੰਜਵੀਂ, ਛੇਵੀਂ ਅਤੇ ਸੱਤਵੀਂ ਜਮਾਤ ਦੇ ਬੱਚਿਆਂ ਨੇ ਤੇ ਦੂਜੇ ਭਾਗ ਵਿਚ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਸਾਰੇ ਮੁੱਖ ਵਿਸ਼ਿਆਂ ਤੇ ਸਿਲੇਬਸ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ ਜਿਨ੍ਹਾਂ ਦੇ ਉੱਤਰ ਵਿਦਿਆਰਥੀਆਂ ਨੇ ਬੜੀ ਹਾਜ਼ਰ-ਜਵਾਬੀ, ਯਾਦ ਸ਼ਕਤੀ ਤੇ ਆਤਮ-ਵਿਸ਼ਵਾਸ ਨਾਲ ਦਿੱਤੇ। ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਸੰਦੀਪ ਮਹਿਤਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ - ਨਾਲ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਸੋਚਣ-ਸਮਝਣ ਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਨਿਖਾਰਦੀਆਂ ਹਨ। ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਅਤੇ ਹੈੱਡ ਮੈਡਮ ਖੁਸ਼ਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਿਡਜ਼ੀ ਪ੍ਰੀ-ਸਕੂਲ ਦੀ ਡਾਇਰੈਕਟਰ ਮੈਡਮ ਸੁਧਾ ਮਹਿਤਾ ਅਤੇ ਕੋਆਰਡੀਨੇਟਰ ਨੇਹਾ ਮੌਲੜੀ ਨੇ ਵੀ ਬੱਚਿਆਂ ਅਤੇ ਅਧਿਆਪਕਾਂ ਦੀ ਲਗਨ ਦੀ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਯੁਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਦਾ ਕੈਂਪ ਲਗਾਇਆ ਅਗਲੀ ਖ਼ਬਰ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗ ਪੱਤਰ ਦਿੱਤਾ
Ad Position 24