ਜਥੇਦਾਰ ਗਾਬੜੀਆ ਨੂੰ ਚੋਣ ਮੈਨੀਫੈਸਟੋ ਮੈਂਬਰ ਨਿਯੁਕਤ ਹੋਣ ’ਤੇ ਬੀ.ਸੀ. ਵਿੰਗ ਨੂੰ ਬਲ ਮਿਲੇਗਾ-ਨਰਿੰਦਰਪਾਲ ਸਿੰਘ
ਮੋਗਾ, 17 ਸਤੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ.
ਮੋਗਾ, 17 ਸਤੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਸਿੰਘ ਗਾਬੜੀਆ ਨੂੰ 9 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਰਿੰਦਰਪਾਲ ਸਿੰਘ ਸਹਾਰਨ ਕੌਮੀ ਸੀਨੀਅਰ ਮੀਤ ਪ੍ਰਧਾਨ ਬੀ.ਸੀ. ਵਿੰਗ ਨੇ ਸੁਖਬੀਰ ਸਿੰਘ ਬਾਦਲ ਅਤੇ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਵਧਾਈ ਦਿੱਤੀ। ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਲੰਬੇ ਸਿਆਸੀ ਤਜਰਬੇ ਨੂੰ ਦੇਖਦਿਆਂ ਪਾਰਟੀ ਹਾਈ ਕਮਾਨ ਵਲੋਂ ਲਿਆ ਗਿਆ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਨਿਯੁਕਤੀ ਨਾਲ ਜਿੱਥੇ ਪਾਰਟੀ ਮਜ਼ਬੂਤ ਹੋਵੇਗੀ ਉੱਥੇ ਬੀ.ਸੀ. ਵਿੰਗ ਨੂੰ ਬਲ ਮਿਲੇਗਾ ਨਰਿੰਦਰਪਾਲ ਸਿੰਘ ਸਹਾਰਨ ਨੇ ਦੱਸਿਆ ਕਿ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਨੇ ਪਛੜੀਆਂ ਸ਼੍ਰੇਣੀਆਂ ਵਰਗ ਦਾ ਦੁੱਖ ਤਕਲੀਫ਼ਾਂ ਨੂੰ ਜਾਣਿਆ ਤੇ ਉਨ੍ਹਾਂ ਦਾ ਹੱਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਮਨਜੀਤ ਸਿੰਘ ਧੰਮੂ ਜਨਰਲ ਸਕੱਤਰ ਬੀ.ਸੀ. ਵਿੰਗ ਪੰਜਾਬ ਨੇ ਵੀ ਵਧਾਈ ਦਿੱਤੀ।