18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੋਗਾ ਪੁਲਿਸ ਦੀ ਵੱਡੀ ਕਾਰਵਾਈ-ਥਾਣਾ ਨਿਹਾਲ ਸਿੰਘ ਵਾਲਾ ਦੀ ਦਾਣਾ ਮੰਡੀ ’ਚ ਗੈਂਗਵਾਰ ਤੋਂ ਪਹਿਲਾਂ ਪੰਜ ਨੌਜਵਾਨ ਕਾਬੂ ਚਾਰ ਪਿਸਟਲ, ਚਾਰ ਰਾਈਫਲਾਂ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ

ਮੋਗਾ, 18 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਦੇ ਥਾਣਾ ਨਿਹਾਲ ਸਿੰਘ ਵਾਲਾ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 8 ਹਥਿਆਰ 8 ਮੈਗਜ਼ੀਨ 106 ਜਿੰਦਾ ਰੌਂਦ ਅਤੇ ਦੋ ਵਾਹਨ ਬਰਾਮਦ ਕੀਤੇ। ਇਸ ਸਬੰਧੀ ਐਸ.

Ad Position 21
No active advertisement
ਅਜੀਤ ਡੈਸਕ 19-09-2026
ਮੋਗਾ, 18 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਦੇ ਥਾਣਾ ਨਿਹਾਲ ਸਿੰਘ ਵਾਲਾ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 8 ਹਥਿਆਰ 8 ਮੈਗਜ਼ੀਨ 106 ਜਿੰਦਾ ਰੌਂਦ ਅਤੇ ਦੋ ਵਾਹਨ ਬਰਾਮਦ ਕੀਤੇ। ਇਸ ਸਬੰਧੀ ਐਸ.ਪੀ.ਡੀ. ਅਜੇ ਰਾਜ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਚ ਆਪਸੀ ਤਕਰਾਰ ਨੂੰ ਲੈ ਕੇ ਇਕੱਠੇ ਹੋਣ ਵਾਲੇ ਹਨ ਅਤੇ ਮਾਮਲਾ ਹਿੰਸਕ ਰੂਪ ਧਾਰਨ ਕਰ ਸਕਦਾ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਰਣਜੀਤ ਸਿੰਘ ਵਲੋਂ ਡੀ.ਐਸ.ਪੀ. ਅਨਵਰ ਅਲੀ ਦੀਆਂ ਹਦਾਇਤਾਂ ਤੇ ਪੁਲਿਸ ਨੇ ਤੁਰੰਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਪੰਜ ਨੌਜਵਾਨਾਂ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਅਮਰਿੰਦਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਮਨਿੰਦਰ ਸਿੰਘ ਸੋਸ਼ਲ ਮੀਡੀਆ ‘ਤੇ ਸਰਗਰਮ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਨੌਜਵਾਨਾਂ ਕੋਲੋਂ ਚਾਰ ਰਾਈਫਲਾਂ, ਚਾਰ ਪਿਸਤੌਲ, 106 ਜਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਸ਼ਾਮਲ ਸਤਵੰਤ ਸਿੰਘ ਗਿੱਲ ਮਾਣੂੰਕੇ ਦਾ ਨਾਮ ਵੀ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਦੋਵੇਂ ਧਿਰਾਂ ਪਹਿਲਾਂ ਕਰੀਬ ਡੇਢ ਸਾਲ ਇਕੱਠਿਆਂ ਸਮਾਜ ਸੇਵੀ ਕੰਮ ਕਰਦੀਆਂ ਰਹੀਆਂ ਸਨ, ਪਰ ਬਾਅ ਦ ਵਿਚ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚ ਵਿਵਾਦ ਹੋ ਗਿਆ। ਇਸ ਤੋਂ ਬਾਅਦ ਸੋਸ਼ਲ ਮੀਡੀਆ, ਖ਼ਾਸ ਕਰਕੇ ਇੰਸਟਾਗ੍ਰਾਮ ‘ਤੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਅਤੇ ਕਥਿਤ ਗਾਲੀ-ਗਲੋਚ ਦੀਆਂ ਵੀਡੀਓ ਸਾਹਮਣੇ ਆਉਣ ਲੱਗੀਆਂ ਅਤੇ ਦੋਵਾਂ ਧਿਰਾਂ ਵਲੋਂ ਦਾਣਾ ਮੰਡੀ ਵਿਚ ਆਪਸ ਵਿਚ ਟਕਰਾਅ ਲਈ ਸਮਾਂ ਤੈਅ ਕੀਤਾ ਗਿਆ ਸੀ। ਵੱਡੀ ਘਟਨਾ ਵਾਪਰਨ ਤੋਂ ਪਹਿਲਾਂ ਪੁਲਿਸ ਨੇ ਇਸ ਖ਼ੂਨੀ ਟਕਰਾ ਨੂੰ ਟਾਲ ਲਿਆ : ਪੁਲਿਸ ਅਨੁਸਾਰ ਕਾਬੂ ਕੀਤੇ ਚਾਰ ਵਿਅਕਤੀ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਿਤ ਹਨ, ਜਦ ਕਿ ਸਤਵੰਤ ਸਿੰਘ ਗਿੱਲ ਮਾਣੂੰਕੇ ਮੋਗਾ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਐਸ.ਪੀ. (ਡੀ) ਅਜੇ ਰਾਜ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਹਥਿਆਰਾਂ ਦੇ ਲਾਇਸੈਂਸਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਪਿਛਲੇ ਅਪਰਾਧਿਕ ਪਿਛੋਕੜ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਗ੍ਰਿਫ਼ਤਾਰ ਨੌਜਵਾਨਾਂ ਤੇ ਥਾਣਾ ਨਿਹਾਲ ਸਿੰਘ ਵਾਲਾ ਵਿਚ ਅੰਡਰ ਸੈਕਸ਼ਨ 351(2) 61 (2) ਬੀ.ਐਨ.ਐਸ. ਅਤੇ ਆਰਮ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਐਨ. ਡੀ. ਪੀ. ਐਸ. ਰਾਹੁਲ ਕੌਸ਼ਿਕ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਵੀ ਪ੍ਰੈੱਸ ਕਾਨਫ਼ਰੰਸ ਦੌਰਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਖ਼ਿਲਾਫ਼ ਪਟਵਾਰੀਆਂ ਦਾ ਗ਼ੁੱਸਾ ਫੁੱਟਿਆ, ਧਰਮਕੋਟ ਤਹਿਸੀਲ ਦਫ਼ਤਰ ’ਚ ਕੀਤੀ ਨਾਅਰੇਬਾਜ਼ੀ ਅੱਠਵੇਂ ਤਨਖਾਹ ਕਮਿਸ਼ਨ ਦੀ ਮ... ਅਗਲੀ ਖ਼ਬਰ ਮੇਰੀ ਪੰਜਾਬੀ ਮੇਰਾ ਮਾਣ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਸਬੰਧੀ ਮੀਟਿੰਗ
Ad Position 24