ਟੀ.ਐਲ.ਐਫ. ਸਕੂਲ ਵਿਚ ਸੀ.ਬੀ.ਐਸ.ਈ. ਕਿਸ਼ੋਰ ਸਿੱਖਿਆ ਸਿਖਲਾਈ ਪ੍ਰੋਗਰਾਮ ਸਮਾਪਤ
ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਪੰਜਾਬ ਵਿਰਾਸਤ ਮੰਚ ਨੇ ਵਿਧਾਇਕਾ ਡਾ. ਅਰੋੜਾ ਨੂੰ ਸੌਂਪਿਆ ਮੰਗ ਪੱਤਰ
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਚ ਸੀ.ਬੀ.ਐਸ.ਈ. ਵਲੋਂ ਕਰਵਾਏ ਗਏ ਕਿਸ਼ੋਰ ਸਿੱਖਿਆ ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਅੱਜ ਸਫਲਤਾ ਪੂਰਵਕ ਸਮਾਪਨ ਹੋਇਆ। ਪ੍ਰੋਗਰਾਮ ਦੇ ਦੂਜੇ ਦਿਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਿਸ਼ੋਰ ਅਵਸਥਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਸਿਖਲਾਈ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਸਮਰੱਥਾ ਵਿਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਕਿਸ਼ੋਰ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਵਧੇਰੇ ਸੰਵੇਦਨਸ਼ੀਲਤਾ ਨਾਲ ਸਮਝਣ ਅਤੇ ਉਨ੍ਹਾਂ ਨੂੰ ਸਹੀ ਮਾਰਗ-ਦਰਸ਼ਨ ਦੇਣ ਲਈ ਤਿਆਰ ਕਰਨਾ ਸੀ। ਸਿਖਲਾਈ ਦੌਰਾਨ ਵੱਖ-ਵੱਖ ਗਤੀਵਿਧੀਆਂ, ਸਮੂਹ ਚਰਚਾਵਾਂ, ਭੂਮਿਕਾ ਅਦਾਇਗੀ ਅਤੇ ਅਸਲ ਸਥਿਤੀਆਂ ‘ਤੇ ਆਧਾਰਿਤ ਕੇਸ ਸਟੱਡੀ ਰਾਹੀਂ ਅਧਿਆਪਕਾਂ ਨੂੰ ਵਿਸ਼ੇ ਨਾਲ ਜੋੜ ਕੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਸਿਖਲਾਈ ਵਿਚ ਸਰਗਰਮੀ ਨਾਲ ਭਾਗ ਲੈਂਦਿਆਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਵੱਖ-ਵੱਖ ਸਥਿਤੀਆਂ ਨਾਲ ਨਜਿੱਠਣ ਦੇ ਤਰੀਕਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿਦਿਆਰਥੀਆਂ ਦੇ ਜੀਵਨ ਦਾ ਬਹੁਤ ਮਹੱਤਵਪੂਰਨ ਪੜਾਅ ਹੁੰਦਾ ਹੈ। ਇਸ ਦੌਰਾਨ ਬੱਚਿਆਂ ਨੂੰ ਸਿਰਫ਼ ਕਿਤਾਬੀ ਸਿੱਖਿਆ ਹੀ ਨਹੀਂ, ਸਗੋਂ ਭਾਵਨਾਤਮਿਕ ਅਤੇ ਸਮਾਜਿਕ ਪੱਧਰ ‘ਤੇ ਵੀ ਸਹੀ ਮਾਰਗ-ਦਰਸ਼ਨ ਦੀ ਲੋੜ ਹੁੰਦੀ ਹੈ। ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਉਨ੍ਹਾਂ ਨਾਲ ਸੰਵੇਦਨਸ਼ੀਲਤਾ ਨਾਲ ਸੰਵਾਦ ਸਥਾਪਿਤ ਕਰਨ ਦੇ ਯੋਗ ਬਣਾਉਂਦੇ ਹਨ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਇਕ ਅਧਿਆਪਕ ਦੀ ਭੂਮਿਕਾ ਸਿਰਫ਼ ਕਲਾਸ-ਰੂਮ ਤੱਕ ਸੀਮਤ ਨਹੀਂ ਹੁੰਦੀ, ਸਗੋਂ ਉਹ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਕਿਸ਼ੋਰ ਵਿਦਿਆਰਥੀਆਂ ਵਿਚ ਹੋਣ ਵਾਲੇ ਭਾਵਨਾਤਮਿਕ ਅਤੇ ਸਮਾਜਿਕ ਬਦਲਾਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਐਸ.ਈ. ਵਲੋਂ ਕਰਵਾਈ ਗਈ ਇਹ ਸਿਖਲਾਈ ਅਧਿਆਪਕਾਂ ਦੇ ਗਿਆਨ ਅਤੇ ਹੁਨਰ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸੁਰੱਖਿਅਤ, ਸਕਾਰਾਤਮਿਕ ਅਤੇ ਸਹਿਯੋਗੀ ਮਾਹੌਲ ਤਿਆਰ ਕਰਨ ਵਿਚ ਵੀ ਸਹਾਇਕ ਸਾਬਤ ਹੋਵੇਗੀ।