19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲੇ ਸਫਲਤਾਪੂਰਵਕ ਸਮਾਪਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਬਲਾਕਾਂ ਵਿਚ ਕਰਵਾਏ ਗਏ ਬਲਾਕ ਪੱਧਰੀ ਮੁਕਾਬਲੇ 16 ਸਤੰਬਰ ਨੂੰ ਸਫਲਤਾ ਪੂਰਵਕ ਸਮਾਪਤ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਲਗ-ਪਗ 7 ਹਜ਼ਾਰ ਖਿਡਾਰੀਆਂ ਨੇ ਵੱਖ-ਵੱਖ ਖੇਡ ਵੰਨਗੀਆਂ ਵਿਚ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 19-09-2026
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਬਲਾਕਾਂ ਵਿਚ ਕਰਵਾਏ ਗਏ ਬਲਾਕ ਪੱਧਰੀ ਮੁਕਾਬਲੇ 16 ਸਤੰਬਰ ਨੂੰ ਸਫਲਤਾ ਪੂਰਵਕ ਸਮਾਪਤ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਲਗ-ਪਗ 7 ਹਜ਼ਾਰ ਖਿਡਾਰੀਆਂ ਨੇ ਵੱਖ-ਵੱਖ ਖੇਡ ਵੰਨਗੀਆਂ ਵਿਚ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਵੀ ਮੁਕਾਬਲਿਆਂ ਵਿਚ ਸ਼ਾਮਿਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ , ਲੀਡਰਸ਼ਿਪ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਅਤੇ ਜੇਤੂ ਟੀਮਾਂ ਅਗਲੇ ਗੇੜ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ 2026 ਤੋਂ ਸ਼ੁਰੂ ਹੋਣਗੇ, ਜਿਨ੍ਹਾਂ ਲਈ ਖੇਡ ਵਿਭਾਗ ਵਲੋਂ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਲਈ ਸੁਚੱਜੇ ਪ੍ਰਬੰਧ, ਬਿਹਤਰ ਖੇਡ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗੀ ਅਧਿਕਾਰੀਆਂ ਅਤੇ ਕੋਚਾਂ ਵਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਖੇਡ ਮੈਦਾਨਾਂ ਨਾਲ ਜੁੜ ਕੇ ਸਿਹਤਮੰਦ, ਅਨੁਸ਼ਾਸਿਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਸੀ.ਬੀ.ਐਸ.ਈ. ਕਿਸ਼ੋਰ ਸਿੱਖਿਆ ਸਿਖਲਾਈ ਪ੍ਰੋਗਰਾਮ ਸਮਾਪਤ ਡੇਰਾ ਝਿੜੀ ਚੂਹੜਚੱਕ ਵਿਖੇ ਧਾਰਮਿਕ ਸਮਾ... ਅਗਲੀ ਖ਼ਬਰ ਪੂਜਾ ਅਰਚਨਾ ਕਰ ਕੇ ਕੀਤੀ ਗਣਪਤੀ ਭਗਵਾਨ ਦੀ ਅਰਾਧਨਾ-ਹਰੀਕੇ ਪੱਤਣ ਵਿਖੇ ਕੀਤਾ ਮੂਰਤੀ ਵਿਸਰਜਨ
Ad Position 24