ਬਟੂਆ ਵਾਪਸ ਕਰ ਕੇ ਬਿੱਲਾ ਢੁੱਡੀ ਕੇ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ
ਨਿਹਾਲ ਸਿੰਘ ਵਾਲਾ, 18 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ, ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਸ. ਭਾਗੀਰਥ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਦਾ ਮੈਗਜ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਰਿਲੀਜ਼ ਕੀਤਾ।
ਮ
ਮਾਲਵਿੰਦਰ ਸਿੰਘ
19-09-2026
ਨਿਹਾਲ ਸਿੰਘ ਵਾਲਾ, 18 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ, ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਸ. ਭਾਗੀਰਥ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਦਾ ਮੈਗਜ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਰਿਲੀਜ਼ ਕੀਤਾ। ਮੈਗਜ਼ੀਨ ਵਿੱਚ ਵਿਦਿਆਰਥੀਆਂ ਦੁਆਰਾ ਲਿਖੀਆਂ ਗਈਆਂ ਲਿਖਤਾਂ ਨੂੰ ਛਾਪਿਆ ਗਿਆ ਹੈ। ਇਸ ਮੌਕੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਮੈਗਜ਼ੀਨ ‘ਚ ਵੱਖ-ਵੱਖ ਵਿਸ਼ਿਆਂ ‘ਤੇ ਰਚਨਾਵਾਂ ਲਿਖਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਲਿਖਣ ਕਲਾ ਨਾਲ ਜੁੜਨ ਅਤੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਨ੍ਹਾਂ ਸੰਸਥਾਵਾਂ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੜਨ ਅਤੇ ਲਿਖਣ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਕਿਹਾ। ਇਸ ਮੌਕੇ ਸਕੂਲ ਆਫ਼ ਨਰਸਿੰਗ ਲੋਪੋ ਦੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਵਲੋਂ ਲਿਖੀਆਂ ਵੱਖ-ਵੱਖ ਰਚਨਾਵਾਂ ਦੇ ਪਹਿਲੂਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਤੋਂ ਹੀ ਲਿਖਣ ਦੀ ਕਲਾ ਵਿਦਿਆਰਥੀ ਦੇ ਮਨੋਬਲ ਨੂੰ ਹੋਰ ਉਤਸ਼ਾਹਿਤ ਕਰਦੀ ਹੈ। ਇਸ ਮੌਕੇ ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਤ੍ਰਿਪਤਾ ਪਰਮਾਰ ਅਤੇ ਪ੍ਰੋਫੈਸਰ ਡਾ. ਬਲਵਿੰਦਰ ਕੌਰ, ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ, ਮੈਡਮ ਮਨਜਿੰਦਰ ਕੌਰ, ਮੈਡਮ ਸਰਬਜੀਤ ਕੌਰ, ਗਗਨਦੀਪ ਕੌਰ, ਮਨਪ੍ਰੀਤ ਕੌਰ, ਜਸਪਾਲ ਸਿੰਘ ਹਾਜ਼ਰ ਸਨ।