18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਅੱਜ ਲੋਕਾਂ ਦੀਆਂ ਸ਼ਿਕਾਇਤਾਂ, ਦਰਖ਼ਾਸਤਾਂ ਅਤੇ ਵੱਖ-ਵੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਦੌਰਾਨ ਲੋਕਾਂ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਮਾਮਲੇ ਸਿੱਧੇ ਤੌਰ ‘ਤੇ ਐਸ.

Ad Position 21
No active advertisement
ਅਜੀਤ ਡੈਸਕ 19-09-2026
ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਵਲੋਂ ਅੱਜ ਲੋਕਾਂ ਦੀਆਂ ਸ਼ਿਕਾਇਤਾਂ, ਦਰਖ਼ਾਸਤਾਂ ਅਤੇ ਵੱਖ-ਵੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਦੌਰਾਨ ਲੋਕਾਂ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਮਾਮਲੇ ਸਿੱਧੇ ਤੌਰ ‘ਤੇ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਦੇ ਧਿਆਨ ਵਿਚ ਲਿਆਂਦੇ ਗਏ। ਐਸ.ਐਸ.ਪੀ. ਮੋਗਾ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦੀ ਤੱਥਾਂ ਦੇ ਆਧਾਰ ‘ਤੇ ਜਾਂਚ ਕਰ ਕੇ ਸਮੇਂ-ਸਿਰ, ਨਿਰਪੱਖ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਲੰਬਿਤ ਦਰਖ਼ਾਸਤਾਂ ਦੇ ਜਲਦ ਨਿਪਟਾਰੇ ਅਤੇ ਸ਼ਿਕਾਇਤ ਕਰਤਾਵਾਂ ਨੂੰ ਬਣਦਾ ਇਨਸਾਫ਼ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਮੋਗਾ ਪੁਲਿਸ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਕੇ ਸੁਣਨ, ਜਵਾਬਦੇਹ ਅਤੇ ਪਾਰਦਰਸ਼ੀ ਪੁਲਿਸਿੰਗ ਨੂੰ ਮਜ਼ਬੂਤ ਕਰਨ ਅਤੇ ਜਨਤਾ ਦਾ ਪੁਲਿਸ ਪ੍ਰਤੀ ਭਰੋਸਾ ਕਾਇਮ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਬਾਘਾ ਪੁਰਾਣਾ ਪੁੱਜਣ ’ਤੇ ਭਰਪੂਰ ਸਵਾਗਤ ਕੀਤਾ ਜਾਵੇਗਾ-ਐਡਵੋਕੇਟ ਅਮਿਤ ਅਗਰਵਾਲ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਮਾਰਗ ਦਾ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਤੇ ਵਿਧਾਇਕ ਲਾਡੀ ਢੋਸ ਵਲੋਂ ਉਦਘਾਟਨ
Ad Position 24