19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਇਲੈਕਟਰੋਹੋਮਿਓਪੈਥਿਕ ਡਾਕਟਰਾਂ ਦੀ ਮਹੀਨੇਵਾਰ ਮੀਟਿੰਗ ਹੋਈ

ਮੋਗਾ, 19 ਸਤੰਬਰ(ਸੁਰਿੰਦਰਪਾਲ ਸਿੰਘ)-ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਸਤੰਬਰ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫਲਤਾ ਪੂਰਵਕ ਹੋਈ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗ-ਪਗ 100 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਿਤ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 20-09-2026
ਮੋਗਾ, 19 ਸਤੰਬਰ(ਸੁਰਿੰਦਰਪਾਲ ਸਿੰਘ)-ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਸਤੰਬਰ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫਲਤਾ ਪੂਰਵਕ ਹੋਈ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗ-ਪਗ 100 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਿਤ ਵਿਚਾਰ ਸਾਂਝੇ ਕੀਤੇ। ਮੀਟਿੰਗ ਦੀ ਸ਼ੁਰੂਆਤ ਡਾ. ਜਗਜੀਤ ਸਿੰਘ ਗਿੱਲ ਦੁਆਰਾ ਕੀਤੀ ਗਈ। ਉਨ੍ਹਾਂ ਐਸੋਸੀਏਸ਼ਨ ਦੀਆਂ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ‘ਤੇ ਚਾਨਣਾ ਪਾਇਆ ਅਤੇ ਇਸ ਮਹੀਨੇ ਚੰਬਾ (ਹਿਮਾਚਲ ਪ੍ਰਦੇਸ਼) ਵਿਖੇ ਹੋਣ ਵਾਲੇ ਨੈਸ਼ਨਲ ਲੈਵਲ ਸੈਮੀਨਾਰ ਸਬੰਧੀ ਦੱਸਿਆ ਕਿ ਪੰਜ ਰੋਜ਼ਾ ਸੈਮੀਨਾਰ 23 ਸਤੰਬਰ ਤੋਂ 27 ਸਤੰਬਰ ਤੱਕ ਹੋ ਰਿਹਾ ਹੈ ਜਿਸ ਵਿਚ ਪੂਰੇ ਭਾਰਤ ਵਿਚੋਂ ਵੱਖ-ਵੱਖ ਸਟੇਟਾਂ ਤੋਂ 200 ਵੱਧ ਡਾਕਟਰ ਹਿੱਸਾ ਲੈ ਰਹੇ ਹਨ। ਮੀਟਿੰਗ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਨੇ ਇਲੈਕਟਰੋਹੋਮਿਓਪੈਥੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਇਲਾਜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਪਰਮਿੰਦਰ ਪਾਠਕ ਬੂਟਿਆਂ ਵਿਚ ਮੌਜੂਦ ਆਦਿ-ਸ਼ਕਤੀ ਬਾਰੇ ਵਿਸਥਾਰ ਵਿਚ ਦੱਸਿਆ। ਡਾ. ਅਵਤਾਰ ਸਿੰਘ ਦੇਵਗਨ ਮੋਗਾ ਪੀਲੀਆ ਰੋਗ ਦੇ ਟੈਸਟ ਰਿਪੋਰਟ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਜਗਪ੍ਰੀਤ ਸਿੰਘ ਖੋਖਰ ਨੇ ਤੰਤੂ ਨਾੜੀ ਸਿਸਟਮ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ, ਡਾ. ਕਿਸ਼ੋਰ ਚੰਦ ਨੇ ਦਿਲ ਦੇ ਰੋਗਾਂ ਅਤੇ ਦਿਲ ਦੇ ਵੱਖ-ਵੱਖ ਭਾਗਾਂ ਦੇ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਸਮੇਂ ਮੀਟਿੰਗ ਵਿਚ ਡਾਕਟਰਾਂ ਨੇ ਆਪਣੇ ਕਲੀਨੀਕਲ ਤਜਰਬੇ ਸਾਂਝੇ ਕੀਤੇ ਜਿਸ ਵਿਚ ਡਾ. ਸੁਰੇਸ਼ ਸ਼ਰਮਾ, ਡਾ. ਵੀਰਪਾਲ ਕੌਰ ਅਤੇ ਡਾ. ਸੁਰਜੀਤ ਸਿੰਘ ਭੰਗਾਲਾ ਨੇ ਚਮੜੀ ਰੋਗ, ਡਾ. ਪ੍ਰਦੀਪ ਸਿੰਘ ਪਲੇਟਲੈਟ ਸਿੱਲਾਂ ਦਾ ਘਟਣਾ, ਡਾ. ਜਸਵਿੰਦਰ ਸਿੰਘ ਗਿੱਲ ਕੈਂਸਰ ਅਤੇ ਗਠੀਆ, ਡਾ. ਰਾਜੇਸ਼ ਸਿਰਸਾ ਸ਼ੂਗਰ, ਡਾ. ਮਨਦੀਪ ਸਿੰਘ ਹਾਰਮੋਨ ਦੇ ਇਲਾਜ ਸਬੰਧੀ ਆਪਣੇ ਸਫਲ ਤਜਰਬੇ ਸਾਂਝੇ ਕੀਤੇ। ਮੀਟਿੰਗ ਵਿਚ ਡਾ. ਸ਼ਮਸ਼ੇਰ ਸਿੰਘ ਸਿੱਧੂ, ਡਾ. ਵਰਿੰਦਰ ਸਿੰਘ, ਡਾ. ਰੌਬਿਨ ਅਰੋੜਾ, ਡਾ. ਜਸਵਿੰਦਰ ਸਿੰਘ ਸਮਾਧ ਭਾਈ, ਡਾ. ਜਗਮੋਹਨ ਸਿੰਘ ਡਾਲਾ, ਡਾ. ਮਨਪ੍ਰੀਤ ਸਿੰਘ ਨਿਹਾਲ ਸਿੰਘ ਵਾਲਾ, ਡਾ. ਕਮਲਜੀਤ ਕੌਰ ਸੇਖੋਂ, ਡਾ. ਅਰਚਨਾ ਸ਼ਰਮਾ, ਡਾ. ਹਰਦੇਵ ਸਿੰਘ ਸੈਣੀ, ਡਾ. ਐਸ.ਕੇ. ਕਟਾਰੀਆ, ਡਾ. ਸਤਾਰ ਮੁਹੰਮਦ, ਡਾ. ਕਿਰਨ ਖ਼ਾਨ, ਡਾ. ਸੁਨੀਲ ਕੁਮਾਰ, ਡਾ. ਰਾਜਵੀਰ ਸ਼ਰਮਾ, ਡਾ. ਪ੍ਰਦੀਪ ਕੁਮਾਰ, ਡਾ. ਸੰਜੀਵ ਜਨੇਜਾ, ਡਾ. ਪੂਨਮ ਜੁਨੇਜਾ, ਡਾ. ਬਲਵਿੰਦਰ ਕੌਰ ਸੈਣੀ, ਡਾ. ਸੁਮਨਦੀਪ ਕੌਰ, ਡਾ. ਵੀਰਪਾਲ ਕੌਰ, ਡਾ. ਪਲਵਿੰਦਰ ਕੌਰ, ਡਾ. ਪ੍ਰਦੀਪ ਸਿੰਘ, ਡਾ. ਲਵਪ੍ਰੀਤ ਸਿੰਘ, ਡਾ. ਕੁਲਦੀਪ ਸਿੰਘ, ਡਾ. ਸਰਬਜੀਤ ਸਿੰਘ, ਡਾ. ਚਮਕੌਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਨਰਿੰਦਰ ਸਿੰਘ, ਡਾ. ਮਨਦੀਪ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਬਲਜਿੰਦਰ ਸਿੰਘ ਆਦਿ ਹਾਜ਼ਰ ਸਨ। ਅੰਤ ਵਿਚ ਡਾ. ਪਰਮਿੰਦਰ ਪਾਠਕ ਨੇ ਆਏ ਹੋਏ ਡਾਕਟਰਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਮਹੀਨੇ ਦੀ ਮੀਟਿੰਗ ‘ਤੇ ਆਉਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮੋਗਾ ਸ਼ਹਿਰ ਅੰਦਰ ਫਿਰ ਰਹੇ ਅਵਾਰਾ ਕੁੱਤਿਆਂ ਦੇ ਝੁੰਡ ਸ਼ਹਿਰ ਵਾਸੀਆਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਨਗਰ ਨਿਗਮ ਮੋਗਾ ਦੀ... ਅਗਲੀ ਖ਼ਬਰ ‘ ਬੋਟੈਨੀਕਲ ਸਾਇੰਸਜ਼ ’ਚ ਵਿਕਾਸ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Ad Position 24