ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲੇ ਦੀ ਬਰਸੀ 25 ਨੂੰ-ਪੋਸਟਰ ਜਾਰੀ
ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਤੇਰ੍ਹਵੀਂ ਬਰਸੀ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਬਰਸੀ ਸਬੰਧੀ ਰੰਗਦਾਰ ਪੋਸਟਰ ਜਾਰੀ ਕਰਦਿਆਂ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹਨ ਜਿਨ੍ਹਾਂ ਦੇ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ| ਜਿਸ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਪੰਥ ਪ੍ਰਸਿੱਧ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।
ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਤੇਰ੍ਹਵੀਂ ਬਰਸੀ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਬਰਸੀ ਸਬੰਧੀ ਰੰਗਦਾਰ ਪੋਸਟਰ ਜਾਰੀ ਕਰਦਿਆਂ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹਨ ਜਿਨ੍ਹਾਂ ਦੇ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ| ਜਿਸ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਪੰਥ ਪ੍ਰਸਿੱਧ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਬਰਸੀ ਸਮਾਗਮਾਂ ਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੇ ਹਨ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਮੌਕੇ ਬਾਬਾ ਜਰਨੈਲ ਸਿੰਘ ਯੂ.ਪੀ., ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਗੁਰਮੁਖ ਸਿੰਘ ਜੀਂਦੜਾ, ਹਰਨੇਕ ਸਿੰਘ, ਮਹਿੰਦਰ ਸਿੰਘ ਤਾਰੇਵਾਲਾ, ਬਹਾਦਰ ਸਿੰਘ ਆਦਿ ਹਾਜ਼ਰ ਸਨ।