ਰੌਸ਼ਨ ਡਰੋਨਾਂ ਨੇ ਧਰਮਕੋਟ ਦੇ ਆਕਾਸ਼ ’ਚ ਉਕੇਰਿਆ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਮੇਤ ਵੱਡੀ ਗਿਣਤੀ ’ ਚ ਸੰਗਤ ਨੇ ਨਿਹਾਰਿਆ ਅਦਭੁਤ ਨਜ਼ਾਰਾ
ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਤਹਿਤ ਦਾਣਾ ਮੰਡੀ ਧਰਮਕੋਟ ਵਿਖੇ ਕਰਵਾਇਆ ਗਿਆ ਡਰੋਨ ਸ਼ੋਅ ਸ਼ਰਧਾ, ਤਕਨਾਲੋਜੀ ਅਤੇ ਗੁਰੂ ਜੀ ਦੀ ਮਹਾਨ ਵਿਚਾਰਧਾਰਾ ਦਾ ਵਿਲੱਖਣ ਸੁਮੇਲ ਬਣਿਆ। ਰਾਤ ਦੇ ਆਕਾਸ਼ ਵਿਚ ਸੈਂਕੜੇ ਰੌਸ਼ਨ ਡਰੋਨਾਂ ਨੇ ਵੱਖ-ਵੱਖ ਆਕ੍ਰਿਤੀਆਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਸੇਧ ਦੇਣ ਵਾਲੇ ਫਲਸਫੇ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।
ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਤਹਿਤ ਦਾਣਾ ਮੰਡੀ ਧਰਮਕੋਟ ਵਿਖੇ ਕਰਵਾਇਆ ਗਿਆ ਡਰੋਨ ਸ਼ੋਅ ਸ਼ਰਧਾ, ਤਕਨਾਲੋਜੀ ਅਤੇ ਗੁਰੂ ਜੀ ਦੀ ਮਹਾਨ ਵਿਚਾਰਧਾਰਾ ਦਾ ਵਿਲੱਖਣ ਸੁਮੇਲ ਬਣਿਆ। ਰਾਤ ਦੇ ਆਕਾਸ਼ ਵਿਚ ਸੈਂਕੜੇ ਰੌਸ਼ਨ ਡਰੋਨਾਂ ਨੇ ਵੱਖ-ਵੱਖ ਆਕ੍ਰਿਤੀਆਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਸੇਧ ਦੇਣ ਵਾਲੇ ਫਲਸਫੇ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਡਰੋਨ ਸ਼ੋਅ ਦੌਰਾਨ ਆਕਾਸ਼ ਵਿਚ ਉੱਭਰੀਆਂ ਰੌਸ਼ਨ ਤਸਵੀਰਾਂ ਰਾਹੀਂ ਬਰਾਬਰੀ, ਸਾਂਝੀਵਾਲਤਾ, ਭਾਈਚਾਰੇ, ਦਇਆ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੱਤਾ ਗਿਆ। ਆਧੁਨਿਕ ਤਕਨਾਲੋਜੀ ਰਾਹੀਂ ਗੁਰੂ ਜੀ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਾਲੀ ਇਸ ਪੇਸ਼ਕਾਰੀ ਨੂੰ ਦਰਸ਼ਕਾਂ ਵਲੋਂ ਉਤਸ਼ਾਹ ਨਾਲ ਨਿਹਾਰਿਆ ਗਿਆ। ਸਮਾਗਮ ਦੌਰਾਨ ਢਾਡੀ ਵਾਰਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਵਿਧਾਇਕ ਢੋਸ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੇ ਨਿਵੇਕਲੇ ਉਪਰਾਲੇ ਗੁਰੂ ਜੀ ਦੀ ਵਿਚਾਰਧਾਰਾ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਵਿਚ ਸਹਾਇਕ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ। ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਡਰੋਨ ਸ਼ੋਅ ਦੌਰਾਨ ਆਕਾਸ਼ ਵਿਚ ਉੱਭਰਦੇ ਰੌਸ਼ਨ ਦ੍ਰਿਸ਼ਾਂ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਅਨੰਦ ਮਾਣਿਆ। ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਜੋੜਨ ਵਾਲੇ ਮਹਾਨ ਸੰਦੇਸ਼ ਨੂੰ ਵੱਡੀ ਗਿਣਤੀ ਵਿਚ ਸੰਗਤ ਤੱਕ ਪਹੁੰਚਾਇਆ ਗਿਆ।