20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ਿਆਂ ਵਿਰੁੱਧ ਲੜਾਈ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ 551ਵੇਂ ਦਿਨ ਮੁਹਿੰਮ ਨਾਲ ਜੁੜੀ ਸਮੁੱਚੀ ਟੀਮ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ, ਹੁਣ ਤੱਕ ਦੀਆਂ ਗਤੀਵਿਧੀਆਂ ਅਤੇ ਅੱਗੇ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ 551ਵੇਂ ਦਿਨ ਮੁਹਿੰਮ ਨਾਲ ਜੁੜੀ ਸਮੁੱਚੀ ਟੀਮ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ, ਹੁਣ ਤੱਕ ਦੀਆਂ ਗਤੀਵਿਧੀਆਂ ਅਤੇ ਅੱਗੇ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੁਹਿੰਮ ਨਾਲ ਜੁੜੇ ਵਰਕਰਾਂ ਅਤੇ ਟੀਮ ਮੈਂਬਰਾਂ ਵਲੋਂ ਉਨ੍ਹਾਂ ਦਾ ਫੁੱਲਾਂ ਦੀ ਮਾਲਾ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਸਕਾਰਾਤਮਿਕ, ਰਚਨਾਤਮਿਕ ਅਤੇ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਮੁਹਿੰਮ ਨਾਲ ਜੁੜੇ ਸਮੂਹ ਮੈਂਬਰਾਂ ਦੀ ਮਿਹਨਤ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਟੀਮ ਮੈਂਬਰਾਂ ਨੂੰ ਆਪਸੀ ਤਾਲਮੇਲ ਨਾਲ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਮਿਲਾਪ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਹਰਜਿੰਦਰ ਸਿੰਘ ਸਮੇਤ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੀ ਸਮੁੱਚੀ ਟੀਮ ਹਾਜ਼ਰ ਸੀ। ਮੀਟਿੰਗ ਦੌਰਾਨ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਮਿਲ ਕੇ ਯਤਨ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮੱਖਣ ਬਰਾੜ ਨੇ ਐਸ . ਸੀ . ਵਿੰਗ ਦੇ ਸਰਕਲ ਪ੍ਰਧਾਨਾਂ ਤੇ ਆਗੂਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਰੌਸ਼ਨ ਡਰੋਨਾਂ ਨੇ ਧਰਮਕੋਟ ਦੇ ਆਕਾਸ਼ ’ਚ ਉਕੇਰਿਆ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ...
Ad Position 24