19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੱਖਣ ਬਰਾੜ ਨੇ ਐਸ . ਸੀ . ਵਿੰਗ ਦੇ ਸਰਕਲ ਪ੍ਰਧਾਨਾਂ ਤੇ ਆਗੂਆਂ ਨਾਲ ਕੀਤੀ ਮੀਟਿੰਗ

ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਧਰਮਕੋਟ ਸਥਿਤ ਰਿਹਾਇਸ਼ ਵਿਖੇ ਐਸ. ਸੀ.

Ad Position 21
No active advertisement
ਅਜੀਤ ਡੈਸਕ 20-09-2026
ਧਰਮਕੋਟ, 19 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਧਰਮਕੋਟ ਸਥਿਤ ਰਿਹਾਇਸ਼ ਵਿਖੇ ਐਸ.ਸੀ. ਵਿੰਗ ਹਲਕਾ ਧਰਮਕੋਟ ਦੇ ਸਰਕਲ ਪ੍ਰਧਾਨਾਂ ਅਤੇ ਆਗੂਆਂ ਦੀ ਅਹਿਮ ਇਕੱਤਰਤਾ ਹੋਈ। ਇਕੱਤਰਤਾ ਦੌਰਾਨ ਐਸ.ਸੀ. ਵਿੰਗ ਦੀਆਂ ਜਥੇਬੰਦਕ ਗਤੀਵਿਧੀਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਣਧੀਰ ਸਿੰਘ ਥਰਾਜ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਨੇ ਹਲਕਾ ਧਰਮਕੋਟ ਦੇ ਐਸ.ਸੀ. ਵਿੰਗ ਦੇ ਆਗੂਆਂ ਅਤੇ ਸਰਕਲ ਪ੍ਰਧਾਨਾਂ ਨਾਲ ਵੱਖ-ਵੱਖ ਜਥੇਬੰਦਕ ਮਾਮਲਿਆਂ ਸਬੰਧੀ ਵਿਚਾਰ ਸਾਂਝੇ ਕੀਤੇ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਿਚ ਹਰ ਵਰਕਰ ਅਤੇ ਹਰ ਵਿੰਗ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਰਕਲ ਪ੍ਰਧਾਨ ਅਤੇ ਆਗੂ ਆਪਣੇ-ਆਪਣੇ ਖੇਤਰਾਂ ਵਿਚ ਵਰਕਰਾਂ ਨਾਲ ਸੰਪਰਕ ਬਣਾਈ ਰੱਖਣ। ਇਸ ਮੌਕੇ ਸੁਰਜੀਤ ਸਿੰਘ ਲੁਹਾਰਾ ਪ੍ਰਧਾਨ ਐਸ.ਸੀ. ਵਿੰਗ ਹਲਕਾ ਧਰਮਕੋਟ ਨੇ ਵੀ ਇਕੱਤਰਤਾ ਵਿਚ ਹਾਜ਼ਰੀ ਭਰੀ ਅਤੇ ਐਸ.ਸੀ. ਵਿੰਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਸਰਕਲਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ, ਨਵੇਂ ਵਰਕਰਾਂ ਨੂੰ ਜਥੇਬੰਦੀ ਨਾਲ ਜੋੜਨ, ਪੁਰਾਣੇ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਸਰਕਲ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਸੀ. ਵਿੰਗ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ, ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
Ad Position 24